ਕਸ਼ਮੀਰ ਦੀ ਸਥਿਤੀ ਦੀ ਅੱਜ ਸਮੀਖਿਆ ਕਰਨਗੇ ਅਮਿਤ ਸ਼ਾਹ, ਟਾਰਗੇਟ ਕਿਲਿੰਗ 'ਤੇ ਵੱਡਾ ਫ਼ੈਸਲਾ ਸੰਭਵ

Friday, Jun 03, 2022 - 10:42 AM (IST)

ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਯਾਨੀ ਸ਼ੁੱਕਰਵਾਰ ਨੂੰ ਜੰਮੂ ਕਸ਼ਮੀਰ ਦੀ ਸਥਿਤੀ ਦੀ ਸਮੀਖਿਆ ਕਰਨਗੇ। ਇਸ ਬੈਠਕ 'ਚ ਘਾਟੀ 'ਚ ਲਗਾਤਾਰ ਵਧਦੇ ਟਾਰਗੇਟ ਕਿਲਿੰਗ 'ਤੇ ਵੱਡਾ ਫ਼ੈਸਲਾ ਲਿਆ ਜਾ ਸਕਦਾ ਹੈ। ਇਕ ਪੰਦਰਵਾੜੇ ਅੰਦਰ ਸ਼ਾਹ ਵਲੋਂ ਜੰਮੂ ਕਸ਼ਮੀਰ 'ਤੇ ਬੁਲਾਈ ਗਈ ਇਹ ਦੂਜੀ ਉੱਚ ਪੱਧਰੀ ਸੁਰੱਖਿਆ ਸਮੀਖਿਆ ਬੈਠਕ ਹੋਵੇਗੀ। ਅਜਿਹੇ 'ਚ ਅੰਦਾਜਾ ਲਗਾਇਆ ਜਾ ਸਕਦਾ ਹੈ ਕਿ ਕੇਂਦਰ ਸਰਕਾਰ ਕਸ਼ਮੀਰ ਦੀ ਸਥਿਤੀ ਨੂੰ ਲੈ ਕੇ ਕਾਫ਼ੀ ਚਿੰਤਤ ਹੈ। ਇਕ ਦਿਨ ਪਹਿਲਾਂ ਹੀ ਕਸ਼ਮੀਰ 'ਚ 2 ਮਜ਼ਦੂਰਾਂ ਨੂੰ ਅੱਤਵਾਦੀਆਂ ਨੇ ਗੋਲੀ ਮਾਰ ਦਿੱਤੀ ਸੀ। ਜਿਸ 'ਚ ਬਿਹਾਰ ਦੇ ਇਕ ਮਜ਼ਦੂਰ ਦੀ ਮੌਤ ਹੋ ਗਈ, ਜਦੋਂ ਕਿ ਪੰਜਾਬ ਦੇ ਰਹਿਣ ਵਾਲੇ ਦੂਜੇ ਸ਼ਖ਼ਸ ਦੀ ਹਾਲਤ ਗੰਭੀਰ ਹੈ।

ਇਹ ਵੀ ਪੜ੍ਹੋ : ਜੰਮੂ-ਕਸ਼ਮੀਰ ’ਚ ਟਾਰਗੇਟ ਕਿਲਿੰਗ; ਅੱਤਵਾਦੀਆਂ ਵਲੋਂ ਬੈਂਕ ਮੈਨੇਜਰ ਦਾ ਗੋਲੀ ਮਾਰ ਕੇ ਕਤਲ

ਅਧਿਕਾਰਤ ਸੂਤਰਾਂ ਨੇ ਕਿਹਾ ਕਿ ਬੈਠਕ 'ਚ ਉੱਪ ਰਾਜਪਾਲ ਮਨੋਜ ਸਿਨਹਾ, ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ, ਫ਼ੌਜ ਮੁਖੀ ਜਨਰਲ ਮਨੋਜ ਪਾਂਡੇ, ਕੇਂਦਰ ਸ਼ਾਸਿਤ ਪ੍ਰਦੇਸ਼ ਦੀਆਂ ਨੀਮ ਫ਼ੌਜੀ ਫ਼ੋਰਸਾਂ, ਖੁਫ਼ੀਆ ਏਜੰਸੀਆਂ, ਪੁਲਸ ਅਤੇ ਨਾਗਰਿਕ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਸ਼ਾਮਲ ਹੋਣਗੇ। ਬੈਠਕ 'ਚ ਇਹ ਯਕੀਨੀ ਕਰਨ ਲਈ ਸਾਰੀਆਂ ਵਿਵਸਥਾਵਾਂ 'ਤੇ ਚਰਚਾ ਹੋਵੇਗੀ ਕਿ ਅਜਿਹੀਆਂ ਘਟਨਾਵਾਂ ਮੁੜ ਨਾ ਹੋਣ ਅਤੇ 30 ਜੂਨ ਤੋਂ ਸ਼ੁਰੂ ਹੋਣ ਵਾਲੀ ਸਾਲਾਨਾ ਅਮਰਨਾਥ ਯਾਤਰਾ ਤੋਂ ਪਹਿਲਾਂ ਸੁਰੱਖਿਆ ਸਥਿਤੀ ਚੰਗੀ ਤਰ੍ਹਾਂ ਕੰਟਰੋਲ 'ਚ ਲਿਆਂਦੀ ਜਾਵੇ।

ਇਹ ਵੀ ਪੜ੍ਹੋ- ਜੰਮੂ: ਅੱਤਵਾਦੀਆਂ ਦੀ ਗੋਲੀ ਦਾ ਸ਼ਿਕਾਰ ਬਣੀ ਅਧਿਆਪਕਾ ਦਾ ਨਮ ਅੱਖਾਂ ਨਾਲ ਅੰਤਿਮ ਸੰਸਕਾਰ


DIsha

Content Editor

Related News