ਨਾਗਰਿਕਤਾ ਸੋਧ ਬਿੱਲ 'ਤੇ ਬੋਲੇ ਸ਼ਾਹ- ਭਾਰਤ 'ਚ ਧਰਮ ਦੇ ਆਧਾਰ 'ਤੇ ਨਹੀਂ ਹੋਵੇਗਾ ਭੇਦਭਾਅ

12/09/2019 11:25:56 PM

ਨਵੀਂ ਦਿੱਲੀ — ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੋਮਵਾਰ ਨੂੰ ਕਿਹਾ ਕਿ ਜਦੋਂ ਤਕ ਨਰਿੰਦਰ ਮੋਦੀ ਦੇਸ਼ ਦੇ ਪ੍ਰਧਾਨ ਮੰਤਰੀ ਹਨ, ਉਦੋਂ ਤਕ ਭਾਰਤ ਸਰਕਾਰ ਦਾ ਧਰਮ ਸੰਵਿਧਾਨ ਹੀ ਹੈ ਅਤੇ ਦੇਸ਼ 'ਚ ਕਿਸੇ ਧਰਮ ਦੇ ਲੋਕਾਂ ਨੂੰ ਡਰਾਉਣ ਦੀ ਜ਼ਰੂਰਤ ਨਹੀਂ ਹੈ। ਉਨ੍ਹਾਂ ਨੇ ਲੋਕ ਸਭਾ 'ਚ ਨਾਗਰਿਕਤਾ ਸੋਧ ਬਿੱਲ 'ਤੇ ਹੋਈ ਚਰਚਾ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਇਹ ਬਿੱਲ ਲੱਖਾਂ ਕਰੋੜਾਂ ਸ਼ਰਧਾਲੂਆਂ ਨੂੰ ਨਰਕ ਵਰਗੀ ਜ਼ਿੰਦਗੀ ਤੋਂ ਆਜ਼ਾਦੀ ਦਿਵਾਉਣ ਦਾ ਸਾਧਨ ਬਣਾਉਣ ਜਾ ਰਿਹਾ ਹੈ ਜੋ ਲੋਕ ਭਾਰਤ ਦੇ ਪ੍ਰਤੀ ਸ਼ਰਧਾ ਰੱਖਦੇ ਹੋਏ ਸਾਡੇ ਦੇਸ਼ 'ਚ ਆਏ, ਉਨ੍ਹਾਂ ਨੂੰ ਨਾਗਰਿਕਤਾ ਮਿਲੇਗੀ।

ਸ਼ਾਹ ਨੇ ਕਿਹਾ ਕਿ ਦੇਸ਼ 'ਚ ਐੱਨ.ਆਰ.ਸੀ. ਆ ਕੇ ਰਹੇਗਾ ਅਤੇ ਜਦੋਂ ਐਨ.ਆਰ.ਸੀ. ਆਏਗਾ ਉਦੋਂ ਦੇਸ਼ 'ਚ ਇਕ ਵੀ ਘੁਸਪੈਠੀਆਂ ਬੱਚ ਨਹੀਂ ਸਕੇਗਾ। ਉਨ੍ਹਾਂ ਕਿਹਾ ਕਿ ਕਿਸੇ ਵੀ ਰੋਹਿੰਗਿਆ ਨੂੰ ਕਦੇ ਸਵੀਕਾਰ ਨਹੀਂ ਕੀਤਾ ਜਾਵੇਗਾ। ਬਿੱਲ 'ਚ ਅਫਘਾਨਿਸਤਾਨ, ਬੰਗਲਾਦੇਸ਼ ਅਤੇ ਪਾਕਿਸਤਾਨ ਤੋਂ ਧਾਰਮਿਕ ਅੱਤਿਆਚਾਰ ਕਾਰਨ ਭਾਰਤ ਆਏ ਹਿੰਦੂ, ਸਿੱਖ, ਬੌਧ, ਪਾਰਸੀ, ਜੈਨ ਅਤੇ ਇਸਾਈ ਭਾਈਚੇਰ ਦੇ ਲੋਕਾਂ ਨੂੰ ਭਾਰਤੀ ਨਾਗਰਿਕਤਾ ਲਈ ਅਰਜ਼ੀ ਦੇਣ ਦਾ ਪਾਤਰ ਬਣਾਉਣ ਦਾ ਪ੍ਰਵਧਾਨ ਹੈ। ਵਿਰੋਧੀ ਮੈਂਬਰਾਂ ਦੀਆਂ ਇੱਛਾਵਾਂ ਨੂੰ ਖਾਰਿਜ ਕਰਦੇ ਹੋਏ ਸ਼ਾਹ ਨੇ ਕਿਹਾ ਕਿ ਮੈਂ ਸਦਨ ਦੇ ਜ਼ਰੀਏ ਪੂਰੇ ਦੇਸ਼ ਨੂੰ ਭਰੋਸਾ ਦਿਵਾਉਣਾ ਚਾਹੁੰਦਾ ਹਾਂ ਕਿ ਇਹ ਬਿੱਲ ਕਿਤੋਂ ਵੀ ਗੈਰ-ਸੰਵਿਧਾਨਕ ਨਹੀਂ ਹੈ ਅਤੇ ਸੰਵਿਧਾਨ ਦੀ ਧਾਰਾ 14 ਦਾ ਉਲੰਘਣ ਨਹੀਂ ਕਰਦਾ ਹੈ। ਉਨ੍ਹਾਂ ਕਿਹਾ ਕਿ ਇਹ ਬਿੱਲ ਕਿਸੇ ਧਰਮ ਖਿਲਾਫ ਭੇਦਭਾਅ ਵਾਲਾ ਨਹੀਂ ਹੈ।


Inder Prajapati

Content Editor

Related News