ਪਟਨਾ ’ਚ ਵਿਰੋਧੀਆਂ ਦੀ ਬੈਠਕ ’ਚ ਹਿੱਸਾ ਲੈਣ ਵਾਲੇ ਨੇਤਾ ਘਪਲਿਆਂ ’ਚ ਸ਼ਾਮਲ : ਸ਼ਾਹ

Friday, Jun 30, 2023 - 04:18 PM (IST)

ਪਟਨਾ ’ਚ ਵਿਰੋਧੀਆਂ ਦੀ ਬੈਠਕ ’ਚ ਹਿੱਸਾ ਲੈਣ ਵਾਲੇ ਨੇਤਾ ਘਪਲਿਆਂ ’ਚ ਸ਼ਾਮਲ : ਸ਼ਾਹ

ਮੁੰਗੇਰ (ਭਾਸ਼ਾ)– ਕੇਂਦਰੀ ਗ੍ਰਹਿ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਨੇਤਾ ਅਮਿਤ ਸ਼ਾਹ ਨੇ ਪਟਨਾ ’ਚ 23 ਜੂਨ ਦੀ ਬੈਠਕ ’ਚ ਸ਼ਾਮਲ ਹੋਏ ਵਿਰੋਧੀ ਧਿਰ ਦੇ ਨੇਤਾਵਾਂ ’ਤੇ 20 ਲੱਖ ਕਰੋੜ ਰੁਪਏ ਤੋਂ ਵੱਧ ਦੇ ਘਪਲਿਆਂ ’ਚ ਸ਼ਾਮਲ ਹੋਣ ਦਾ ਵੀਰਵਾਰ ਨੂੰ ਦੋਸ਼ ਲਗਾਇਆ। ਬੈਠਕ ਆਯੋਜਿਤ ਕਰਨ ਵਾਲੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ’ਤੇ ਨਿਸ਼ਾਨਾ ਕੁਮਾਰ ’ਤੇ ਨਿਸ਼ਾਨਾ ਵਿੰਨ੍ਹਦੇ ਹੋਏ ਸ਼ਾਹ ਨੇ ਕਿਹਾ ਕਿ ਸੂਬੇ ਦੇ ਲੋਕ 2024 ਦੀਆਂ ਲੋਕ ਸਭਾ ਚੋਣਾਂ ’ਚ ਭ੍ਰਿਸ਼ਟ ਨੇਤਾਵਾਂ ਨੂੰ ਕਰਾਰਾ ਜਵਾਬ ਦੇਣਗੇ।

ਇਹ ਵੀ ਪੜ੍ਹੋ- ਕਾਰ ਬੈਕ ਕਰਦਿਆਂ ਸੰਗੀਤ ਦੀ ਲੋਰ 'ਚ ਕਰ 'ਤਾ ਵੱਡਾ ਕਾਂਡ, NGO ਦੇ ਚੇਅਰਮੈਨ ਦੀ ਦਰਦਨਾਕ ਮੌਤ

ਕੇਂਦਰੀ ਗ੍ਰਹਿ ਮੰਤਰੀ ਮੁੰਗੇਰ ਸੰਸਦੀ ਖ਼ੇਤਰ ਦੇ ਲਖੀਸਰਾਏ ’ਚ ਭਾਰਤੀ ਜਨਤਾ ਪਾਰਟੀ ਵੱਲੋਂ ਆਯੋਜਿਤ ਇਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਸ਼ਾਹ ਨੇ ਕਿਹਾ ਕਿ ਬਿਹਾਰ ਨੇ ਹਮੇਸ਼ਾ ਭ੍ਰਿਸ਼ਟਾਚਾਰ ਵਿਰੁੱਧ ਆਵਾਜ਼ ਚੁੱਕੀ ਹੈ। 23 ਜੂਨ ਨੂੰ ਪਟਨਾ ਦੀ ਬੈਠਕ ’ਚ ਸ਼ਾਮਲ ਹੋਏ ਵਿਰੋਧੀ ਧਿਰ ਦੇ ਨੇਤਾ 20 ਲੱਖ ਕਰੋੜ ਰੁਪਏ ਤੋਂ ਵੱਧ ਦੇ ਘਪਲਿਆਂ ’ਚ ਸ਼ਾਮਲ ਹਨ। ਬਿਹਾਰ 2024 ਦੀਆਂ ਲੋਕ ਸਭਾ ਚੋਣਾਂ ’ਚ ਭ੍ਰਿਸ਼ਟ ਨੇਤਾਵਾਂ ਨੂੰ ਕਰਾਰਾ ਜਵਾਬ ਦੇਵੇਗਾ। ਉਨ੍ਹਾਂ ਪਿਛਲੇ ਸਾਲ ਭਾਜਪਾ ਦਾ ਸਾਥ ਛੱਡਣ ਵਾਲੇ ਨਿਤੀਸ਼ ਕੁਮਾਰ ਬਾਰੇ ਕਿਹਾ ਕਿ ਐੱਨ. ਡੀ. ਏ. ਨੂੰ ਧੋਖਾ ਦੇਣ ਵਾਲੇ ਨੇਤਾਵਾਂ ਨੂੰ ਸਜ਼ਾ ਦਿੱਤੀ ਜਾਣੀ ਚਾਹੀਦੀ। ਸ਼ਾਹ ਨੇ ਮੁੱਖ ਮੰਤਰੀਆਂ ਦੀ ਪਹਿਲੀਆਂ ਪ੍ਰਾਪਤੀਆਂ ’ਤੇ ਵੀ ਸਵਾਲ ਉਠਾਇਆ ਤੇ ਪੁੱਛਿਆ ਕਿ ਨਿਤੀਸ਼ ਬਾਬੂ ਨੂੰ ਦੱਸਣਾ ਚਾਹੀਦਾ ਕਿ ਉਨ੍ਹਾਂ ਨੇ ਬਿਹਾਰ ਲਈ ਕੀ ਕੀਤਾ? ਉਨ੍ਹਾਂ ਨੇ ਦੋਸ਼ ਲਗਾਇਆ ਕਿ ਸੂਬੇ ’ਚ ਮਹਾਗਠਜੋੜ ਸਰਕਾਰ ਦੇ ਤਹਿਤ ਕਾਨੂੰਨ ਵਿਵਸਥਾ ਦੀ ਹਾਲਤ ਦਿਨ-ਬ-ਦਿਨ ਖ਼ਰਾਬ ਹੁੰਦੀ ਜਾ ਰਹੀ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ ਕੇਂਦਰੀ ਜੇਲ੍ਹ 'ਚ ਬੰਦ ਅਪਰਾਧੀਆਂ ਨਾਲ ਨਜਿੱਠਣ ਲਈ ਪ੍ਰਸ਼ਾਸਨ ਦਾ ਵੱਡਾ ਕਦਮ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


author

Shivani Bassan

Content Editor

Related News