ਬੰਦੀ ਸਿੰਘਾਂ ਦੀ ਰਿਹਾਈ 'ਤੇ ਬੋਲੇ ਸ਼ਾਹ- 'ਜਿਸ ਨੂੰ ਗਲਤੀ ਦਾ ਅਹਿਸਾਸ ਹੀ ਨਹੀਂ, ਉਸ ਨੂੰ ਮੁਆਫ਼ੀ ਕਿਸ ਗੱਲ ਦਿੱਤੀ ਜਾਵੇ

Friday, Dec 22, 2023 - 11:19 AM (IST)

ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੰਦੀ ਸਿੰਘਾਂ ਦੀ ਸਜ਼ਾ ਮੁਆਫ਼ੀ 'ਤੇ ਲੋਕ ਸਭਾ 'ਚ ਜਵਾਬ ਦਿੱਤਾ। ਬੰਦੀ ਸਿੰਘਾਂ ਦੀ ਸਜ਼ਾ ਮੁਆਫ਼ੀ 'ਤੇ ਉਨ੍ਹਾਂ ਕਿਹਾ ਕਿ ਜਿਸ ਨੂੰ ਗਲਤੀ ਦਾ ਅਹਿਸਾਸ ਹੀ ਨਹੀਂ ਹੈ, ਉਸ ਨੂੰ ਮੁਆਫ਼ੀ ਕਿਵੇਂ ਦਿੱਤੀ ਜਾਵੇ। ਸ਼ਾਹ ਨੇ ਕਿਹਾ ਕਿ ਰਹਿਮ ਦਾ ਹੱਕਦਾਰ ਉਹ ਹੁੰਦਾ ਹੈ ਜਿਸ ਨੂੰ ਗਲਤੀ ਦਾ ਅਹਿਸਾਸ ਹੋਵੇ। ਅੱਤਵਾਦੀ ਗੁਨਾਹ ਕਰੇ ਅਤੇ ਉਸ ਨੂੰ ਪਛਤਾਵਾ ਨਾ ਹੋਵੇ ਤਾਂ ਉਹ ਰਹਿਮ ਦਾ ਹੱਕਦਾਰ ਨਹੀਂ ਹੈ। ਕੋਈ ਤੀਜੀ ਸੰਸਥਾ ਉਸ ਦੀ ਸਜ਼ਾ ਮੁਆਫ਼ੀ ਲਈ ਰਹਿਮ ਦੀ ਪਟੀਸ਼ਨ ਦਾਖ਼ਲ ਕਰੇ ਅਤੇ ਦੋਸ਼ੀ ਨੂੰ ਪਛਤਾਵਾ ਨਾ ਹੋਵੇ ਤਾਂ ਉਹ ਰਹਿਮ ਦਾ ਅਧਿਕਾਰ ਕਿਵੇਂ ਹੋ ਸਕਦਾ ਹੈ।

ਇਹ ਵੀ ਪੜ੍ਹੋ : ਲੋਕ ਸਭਾ 'ਚ ਗਰਜੇ ਹਰਸਿਮਰਤ ਕੌਰ ਬਾਦਲ, ਬੰਦੀ ਸਿੰਘਾਂ ਦੀ ਰਿਹਾਈ ਸਮੇਤ ਚੁੱਕੇ ਇਹ ਮੁੱਦੇ

ਦੱਸਣਯੋਗ ਹੈ ਕਿ ਲੋਕ ਸਭਾ 'ਚ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਬੰਦੀ ਸਿੰਘਾਂ ਸਜ਼ਾ ਮੁਆਫ਼ੀ ਦਾ ਮੁੱਦਾ ਚੁੱਕਿਆ ਸੀ। ਜਿਸ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜਵਾਬ ਦਿੱਤਾ। ਅਮਿਤ ਸ਼ਾਹ ਇਸ ਬਿਆਨ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 'ਤੇ ਵੀ ਸਵਾਲ ਚੁੱਕ ਰਹੇ ਹਨ। ਜਿਨ੍ਹਾਂ ਵਲੋਂ ਦਇਆ ਪਟੀਸ਼ਨ ਰਾਸ਼ਟਰਪਤੀ ਨੂੰ ਪਾਈ ਗਈ ਹੈ। ਬੰਦੀ ਸਿੰਘਾਂ ਲਈ ਐੱਸ.ਜੀ.ਪੀ.ਸੀ. ਵਲੋਂ ਰਾਸ਼ਟਰਪਤੀ ਨੂੰ ਪਾਈ ਗਈ ਦਇਆ ਪਟੀਸ਼ਨ 2011 ਤੋਂ ਪੈਂਡਿੰਗ ਹੈ। ਬੰਦੀ ਸਿੰਘਾਂ ਨੂੰ ਫਾਂਸੀ ਦੀ ਸਜ਼ਾ ਸੁਣਾਈ ਜਾ ਚੁੱਕੀ ਹੈ ਪਰ ਦਇਆ ਪਟੀਸ਼ਨ ਕਾਰਨ ਨਾ ਤਾਂ ਉਸ ਨੂੰ ਫਾਂਸੀ ਦਿੱਤੀ ਗਈ ਹੈ ਅਤੇ ਨਾ ਹੀ ਉਸ ਦੀ ਸਜ਼ਾ ਨੂੰ ਅਜੇ ਤੱਕ ਉਮਰ ਕੈਦ 'ਚ ਬਦਲਿਆ ਗਿਆ ਹੈ। ਐੱਸ.ਜੀ.ਪੀ.ਸੀ. ਦੀ ਦਇਆ ਪਟੀਸ਼ਨ 'ਚ ਵੀ ਬੰਦੀ ਸਿੰਘਾਂ ਮੌਤ ਦੀ ਸਜ਼ਾ ਨੂੰ ਉਮਰ ਕੈਦ 'ਚ ਬਦਲਣ ਦੀ ਹੀ ਮੰਗ ਕੀਤੀ ਗਈ ਹੈ। ਇੰਨਾ ਹੀ ਨਹੀਂ, 550ਵੇਂ ਪ੍ਰਕਾਸ਼ ਪੁਰਬ ਦੌਰਾਨ ਵੀ ਪਹਿਲੇ ਬੰਦੀ ਸਿੱਖਾਂ ਨੂੰ ਰਿਹਾਅ ਅਤੇ ਉਨ੍ਹਾਂ ਦੀ ਸਜ਼ਾ ਨੂੰ ਉਮਰ ਕੈਦ 'ਚ ਬਦਲਣ ਦੀ ਨੋਟੀਫਿਕੇਸ਼ਨ ਜਾਰੀ ਕੀਤੀ ਗਈ ਪਰ ਇਸ ਨੋਟੀਫਿਕੇਸ਼ਨ 'ਤੇ ਵੀ ਅਜੇ ਤੱਕ ਅਮਲ ਨਹੀਂ ਹੋਇਆ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


DIsha

Content Editor

Related News