ਸ਼ਾਹ ਨੇ ਕਰੂਰ ਦੀ ਘਟਨਾ ਬਾਰੇ CM ਸਟਾਲਿਨ ਨਾਲ ਕੀਤੀ ਗੱਲ, ਹਰ ਸੰਭਵ ਸਹਾਇਤਾ ਦਾ ਦਿੱਤਾ ਭਰੋਸਾ
Sunday, Sep 28, 2025 - 02:47 AM (IST)

ਨੈਸ਼ਨਲ ਡੈਸਕ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ਨੀਵਾਰ ਨੂੰ ਤਾਮਿਲਨਾਡੂ ਦੇ ਕਰੂਰ ਵਿੱਚ ਤਮਿਲਗਾ ਵੇਤਰੀ ਕਝਗਮ (ਟੀਵੀਕੇ) ਮੁਖੀ ਵਿਜੇ ਦੀ ਰੈਲੀ ਵਿੱਚ ਮਚੀ ਭਾਜੜ ਦੀ ਘਟਨਾ 'ਤੇ ਸ਼ੋਕ ਪ੍ਰਗਟ ਕੀਤਾ ਹੈ ਅਤੇ ਸੂਬੇ ਦੇ ਮੁੱਖ ਮੰਤਰੀ ਐੱਮ. ਕੇ. ਸਟਾਲਿਨ ਨਾਲ ਗੱਲ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਰਾਜ ਸਰਕਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ।
ਇਹ ਵੀ ਪੜ੍ਹੋ : Karur Stampede: ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ 10-10 ਲੱਖ ਰੁਪਏ ਦਾ ਮੁਆਵਜ਼ਾ ਦੇਵੇਗੀ ਸੂਬਾ ਸਰਕਾਰ
ਇਸ ਤੋਂ ਪਹਿਲਾਂ ਸ਼ਾਹ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਘਟਨਾ 'ਤੇ ਦੁੱਖ ਪ੍ਰਗਟ ਕਰਦੇ ਹੋਏ ਲਿਖਿਆ, "ਮੈਂ ਤਾਮਿਲਨਾਡੂ ਦੇ ਕਰੂਰ ਵਿੱਚ ਭਗਦੜ ਦੌਰਾਨ ਹੋਏ ਦੁਖਦਾਈ ਜਾਨੀ ਨੁਕਸਾਨ ਤੋਂ ਬਹੁਤ ਦੁਖੀ ਹਾਂ। ਮਰਨ ਵਾਲਿਆਂ ਦੇ ਪਰਿਵਾਰਾਂ ਨਾਲ ਮੇਰੀ ਦਿਲੀ ਹਮਦਰਦੀ ਹੈ। ਮੈਂ ਪ੍ਰਮਾਤਮਾ ਅੱਗੇ ਪ੍ਰਾਰਥਨਾ ਕਰਦਾ ਹਾਂ ਕਿ ਉਹ ਉਨ੍ਹਾਂ ਨੂੰ ਇਸ ਨੁਕਸਾਨ ਨੂੰ ਸਹਿਣ ਦੀ ਤਾਕਤ ਦੇਣ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।"
ਜ਼ਿਕਰਯੋਗ ਹੈ ਕਿ ਸ਼ਨੀਵਾਰ ਰਾਤ ਨੂੰ ਤਾਮਿਲਨਾਡੂ ਦੇ ਕਰੂਰ ਵਿੱਚ ਟੀਵੀਕੇ ਦੇ ਸੰਸਥਾਪਕ ਵਿਜੇ ਦੀ ਰੈਲੀ ਦੌਰਾਨ ਮਚੀ ਭਾਜੜ ਵਿੱਚ ਘੱਟੋ-ਘੱਟ 36 ਲੋਕਾਂ ਦੀ ਮੌਤ ਹੋ ਗਈ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8