ਅਮਿਤ ਸ਼ਾਹ ਨੇ ਪੁਲ ਹਾਦਸੇ ਨੂੰ ਲੈ ਕੇ ਮਿਜ਼ੋਰਮ ਦੇ ਰਾਜਪਾਲ ਅਤੇ CM ਨਾਲ ਕੀਤੀ ਗੱਲ

Wednesday, Aug 23, 2023 - 02:29 PM (IST)

ਅਮਿਤ ਸ਼ਾਹ ਨੇ ਪੁਲ ਹਾਦਸੇ ਨੂੰ ਲੈ ਕੇ ਮਿਜ਼ੋਰਮ ਦੇ ਰਾਜਪਾਲ ਅਤੇ CM ਨਾਲ ਕੀਤੀ ਗੱਲ

ਨਵੀਂ ਦਿੱਲੀ (ਭਾਸ਼ਾ)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੁੱਧਵਾਰ ਨੂੰ ਮਿਜ਼ੋਰਮ ਦੇ ਰਾਜਪਾਲ ਹਰਿ ਬਾਬੂ ਕੰਭਮਪਤੀ ਅਤੇ ਮੁੱਖ ਮੰਤਰੀ ਜੋਰਮਥਾਂਗਾ ਨਾਲ ਗੱਲ ਕੀਤੀ ਅਤੇ ਉਨ੍ਹਾਂ ਨੂੰ ਰਾਜ 'ਚ ਇਕ ਨਿਰਮਾਣ ਅਧੀਨ ਰੇਲਵੇ ਪੁਲ ਦੇ ਢਹਿਣ ਨਾਲ 17 ਮਜ਼ਦੂਰਾਂ ਦੀ ਮੌਤ ਦੇ ਸਿਲਸਿਲੇ 'ਚ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਇਹ ਹਾਦਸਾ ਮਿਜ਼ੋਰਮ ਦੀ ਰਾਜਧਾਨੀ ਆਈਜ਼ੋਲ ਤੋਂ ਕਰੀਬ 21 ਕਿਲੋਮੀਟਰ ਦੀ ਦੂਰੀ 'ਤੇ ਸੈਰਾਂਗ ਇਲਾਕੇ 'ਚ ਸਵੇਰੇ 10 ਵਜੇ ਹੋਇਆ। 

ਇਹ ਵੀ ਪੜ੍ਹੋ : ਮਿਜ਼ੋਰਮ ਪੁਲ ਹਾਦਸਾ : PM ਮੋਦੀ ਨੇ ਲੋਕਾਂ ਦੀ ਮੌਤ 'ਤੇ ਜਤਾਇਆ ਦੁਖ਼, ਮੁਆਵਜ਼ੇ ਦਾ ਕੀਤਾ ਐਲਾਨ

ਇਸ ਹਾਦਸੇ 'ਚ 17 ਮਜ਼ਦੂਰਾਂ ਦੀ ਮੌਤ ਹੋ ਗਈ। ਪੁਲਸ ਅਨੁਸਾਰ ਹਾਦਸੇ ਵਾਲੀ ਜਗ੍ਹਾ 'ਤੇ ਕਈ ਹੋਰ ਲੋਕਾਂ ਦੇ ਫਸੇ ਹੋਣ ਦਾ ਖ਼ਦਸ਼ਾ ਹੈ, ਕਿਉਂਕਿ ਘਟਨਾ ਦੇ ਸਮੇਂ ਉੱਥੇ 35-40 ਮਜ਼ਦੂਰ ਮੌਜੂਦ ਸਨ। ਸ਼ਾਹ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਕੀਤੇ ਇਕ ਪੋਸਟ 'ਚ ਕਿਹਾ,''ਮਿਜ਼ੋਰਮ 'ਚ ਹੋਈ ਦੁਖ਼ਦ ਹਾਦਸੇ ਤੋਂ ਬੇਹੱਦ ਦੁਖੀ ਹਾਂ। ਮੈਂ ਮਿਜ਼ੋਰਮ ਦੇ ਰਾਜਪਾਲ ਅਤੇ ਮੁੱਖ ਮੰਤਰੀ ਨਾਲ ਗੱਲ ਕੀਤੀ ਹੈ ਅਤੇ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ।'' ਉਨ੍ਹਾਂ ਕਿਹਾ,''ਐੱਨ.ਡੀ.ਆਰ.ਐੱਫ. ਅਤੇ ਸਥਾਨਕ ਪ੍ਰਸ਼ਾਸਨ ਮੌਕੇ 'ਤੇ ਬਚਾਅ ਮੁਹਿੰਮ ਚਲਾ ਰਹੇ ਹਨ। ਸੋਗ ਪੀੜਤ ਪਰਿਵਾਰਾਂ ਦੇ ਪ੍ਰਤੀ ਮੇਰੀ ਹਮਦਰਦੀ। ਜ਼ਖ਼ਮੀਆਂ ਦੇ ਜਲਦ ਸਿਹਤਮੰਦ ਹੋਣ ਦੀ ਪ੍ਰਾਰਥਨਾ ਕਰਦਾ ਹਾਂ।''

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News