ਅਮਿਤ ਸ਼ਾਹ ਨੇ ਕੇਰਲ ਦੇ CM ਨਾਲ ਗੱਲ ਕਰ ਕੇ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ
Tuesday, Jul 30, 2024 - 02:34 PM (IST)
ਨਵੀਂ ਦਿੱਲੀ (ਵਾਰਤਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਕੇਰਲ ਦੇ ਮੁੱਖ ਮੰਤਰੀ ਪੀ. ਵਿਜਯਨ ਨਾਲ ਗੱਲ ਕਰ ਕੇ ਵਾਇਨਾਡ 'ਚ ਜ਼ਮੀਨ ਖਿਸਕਣ ਕਾਰਨ ਪੈਦਾ ਸਥਿਤੀ ਬਾਰੇ ਜਾਣਕਾਰੀ ਲਈ ਅਤੇ ਕੇਂਦਰ ਵਲੋਂ ਉਨ੍ਹਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਗ੍ਰਹਿ ਮੰਤਰਾਲਾ ਨੇ ਮੰਗਲਵਾਰ ਨੂੰ ਦੱਸਿਆ ਕਿ ਸ਼ਾਹ ਨੇ ਵਿਜਯਨ ਨਾਲ ਫੋਨ 'ਤੇ ਗੱਲ ਕਰ ਕੇ ਹਾਦਸੇ ਬਾਰੇ ਵਿਸਥਾਰ ਨਾਲ ਜਾਣਕਾਰੀ ਲਈ।
ਮੰਤਰਾਲਾ ਨੇ ਕਿਹਾ ਕਿ ਸ਼ਾਹ ਨੇ ਕੇਰਲ ਦੇ ਮੁੱਖ ਮੰਤਰੀ ਨੂੰ ਸੰਕਟ ਦੀ ਇਸ ਘੜੀ 'ਚ ਕੇਂਦਰ ਸਰਕਾਰ ਵਲੋਂ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ। ਦੱਸਣਯੋਗ ਹੈ ਕਿ ਵਾਇਨਾਡ ਜ਼ਿਲ੍ਹੇ ਦੇ ਮੇਪਾਡੀ ਨੇੜੇ ਪਹਾੜੀ ਖੇਤਰ 'ਚ ਜ਼ਮੀਨ ਖਿਸਕਣ ਦੀਆਂ ਘਟਨਾਵਾਂ 'ਚ 45 ਲੋਕਾਂ ਦੀ ਮੌਤ ਹੋ ਗਈ ਅਤੇ 30 ਹੋਰ ਜ਼ਖ਼ਮੀ ਹੋਏ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8