ਗ੍ਰਹਿ ਮੰਤਰੀ ਅਮਿਤ ਸ਼ਾਹ ਕਰਨਗੇ ਅਹਿਮ ਬੈਠਕ, ਹੜ੍ਹ ਨਾਲ ਨਜਿੱਠਣ ਦੀਆਂ ਤਿਆਰੀਆਂ ਦੀ ਕਰਨਗੇ ਸਮੀਖਿਆ
Sunday, Jun 23, 2024 - 11:04 AM (IST)
ਨਵੀਂ ਦਿੱਲੀ (ਭਾਸ਼ਾ)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਮਾਨਸੂਨ ਦੌਰਾਨ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਹੜ੍ਹ ਆਉਣ ਦੀ ਸਮੱਸਿਆ ਨਾਲ ਨਜਿੱਠਣ ਦੀਆਂ ਤਿਆਰੀਆਂ ਦੀ ਐਤਵਾਰ ਯਾਨੀ ਅੱਜ ਸਮੀਖਿਆ ਕਰਨਗੇ। ਹਰ ਸਾਲ ਮਾਨਸੂਨ 'ਚ ਮੀਂਹ ਕਾਰਨ ਵੱਖ-ਵੱਖ ਨਦੀਆਂ ਦੇ ਪਾਣੀ ਦਾ ਪੱਧਰ ਵਧਣ ਕਾਰਨ ਬਿਹਾਰ, ਆਸਾਮ ਅਤੇ ਹੋਰ ਪੂਰਬ-ਉੱਤਰ ਸੂਬਿਆਂ ਦੇ ਵੱਡੇ ਹਿੱਸਿਆਂ 'ਚ ਪਾਣੀ ਭਰ ਜਾਂਦਾ ਹੈ। ਗ੍ਰਹਿ ਮੰਤਰਾਲਾ ਦੇ ਇਕ ਅਧਿਕਾਰੀ ਨੇ ਦੱਸਿਆ,''ਗ੍ਰਹਿ ਮੰਤਰੀ ਦੇਸ਼ 'ਚ ਹੜ੍ਹ ਪ੍ਰਬੰਧਨ ਲਈ ਤਿਆਰੀਆਂ ਦੀ ਸਮੀਖਿਆ ਕਰਨ ਲਈ ਐਤਵਾਰ ਨੂੰ ਇੱਥੇ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕਰਨਗੇ।''
ਉੱਤਰਾਖੰਡ, ਹਿਮਾਚਲ ਪ੍ਰਦੇਸ਼, ਸਿੱਕਮ ਅਤੇ ਕੁਝ ਹੋਰ ਸੂਬਿਆਂ ਨੂੰ ਵੀ ਮਾਨਸੂਨ ਦੌਰਾਨ ਜ਼ਮੀਨ ਖਿਸਕਣ ਅਤੇ ਮੀਂਹ ਨਾਲ ਜੁੜੀਆਂ ਹੋਰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ ਹੈ। ਹਾਲ ਦੇ ਸਾਲਾਂ 'ਚ ਤਾਮਿਲਨਾਡੂ, ਕੇਰਲ ਅਤੇ ਜੰਮੂ ਕਸ਼ਮੀਰ 'ਚ ਵੀ ਹੜ੍ਹ ਆਇਆ ਹੈ। ਅਧਿਕਾਰੀਆਂ ਅਨੁਸਾਰ, ਅਜੇ ਆਸਾਮ 'ਚ ਹੜ੍ਹ ਨਾਲ 19 ਜ਼ਿਲ੍ਹਿਆਂ ਦੇ ਕਰੀਬ 3.90 ਲੱਖ ਲੋਕ ਪ੍ਰਭਾਵਿਤ ਹਨ। ਉਨ੍ਹਾਂ ਦੱਸਿਆ ਕਿ ਇਸ ਸਾਲ ਹੜ੍ਹ, ਜ਼ਮੀਨ ਖਿਸਕਣ ਅਤੇ ਤੂਫ਼ਾਨ ਕਾਰਨ ਜਾਨ ਗੁਆਉਣ ਵਾਲੇ ਲੋਕਾਂ ਦੀ ਗਿਣਤੀ 37 'ਤੇ ਪਹੁੰਚ ਗਈ ਹੈ, ਜਦੋਂ ਕਿ ਇਕ ਵਿਅਕਤੀ ਲਾਪਤਾ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e