ਸਾਬਕਾ ਸੰਸਦ ਮੈਂਬਰ ਸ਼ਹਾਬੁਦੀਨ ਦੇ ਭਤੀਜੇ ਦੀ ਗੋਲੀ ਮਾਰ ਕੇ ਹੱਤਿਆ

Saturday, Feb 02, 2019 - 12:23 PM (IST)

ਸਾਬਕਾ ਸੰਸਦ ਮੈਂਬਰ ਸ਼ਹਾਬੁਦੀਨ ਦੇ ਭਤੀਜੇ ਦੀ ਗੋਲੀ ਮਾਰ ਕੇ ਹੱਤਿਆ

ਬਿਹਾਰ— ਇੱਥੋਂ ਦੇ ਸੀਵਾਨ ਸ਼ਹਿਰ ਦੇ ਦਖਿਨ ਟੋਲਾ 'ਚ ਸ਼ੁੱਕਰਵਾਰ ਦੇਰ ਰਾਤ ਅਪਰਾਧੀਆਂ ਨੇ ਆਰ.ਜੇ.ਡੀ. ਦੇ ਸਾਬਕਾ ਸੰਸਦ ਮੈਂਬਰ ਸ਼ਹਾਬੁਦੀਨ ਦੇ ਭਤੀਜੇ ਯੁਸੂਫ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਦੋਸ਼ੀਆਂ ਨੇ ਯੁਸੂਫ ਦੀ ਛਾਤੀ 'ਚ ਗੋਲੀ ਮਾਰੀ। ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਯੁਸੂਫ ਨੂੰ ਮ੍ਰਿਤ ਐਲਾਨ ਕਰ ਦਿੱਤਾ। ਖਬਰ ਮਿਲਦੇ ਹੀ ਵੱਡੀ ਗਿਣਤੀ 'ਚ ਲੋਕ ਹਸਪਤਾਲ ਪਹੁੰਚ ਗਏ ਅਤੇ ਹੰਗਾਮਾ ਕਰਨ ਲੱਗੇ। ਬਾਅਦ 'ਚ ਟਾਊਨ ਥਾਣਾ, ਮੁਫਸਿਲ ਥਾਣਾ ਅਤੇ ਸਰਾਏ ਓ.ਪੀ. ਦੀ ਪੁਲਸ ਨੇ ਹਸਪਤਾਲ ਪਹੁੰਚ ਕੇ ਮਾਮਲੇ ਨੂੰ ਕਾਬੂ ਕੀਤਾ।

ਉੱਥੇ ਹੀ ਹਾਦਸੇ ਵਾਲੀ ਜਗ੍ਹਾ 'ਤੇ ਕਾਫੀ ਗਿਣਤੀ 'ਚ ਪੁਲਸ ਫੋਰਸ ਨੂੰ ਤਾਇਨਾਤ ਕਰ ਦਿੱਤੀ ਗਈ ਹੈ। ਦੂਜੇ ਪਾਸੇ ਕਤਲ ਦੀ ਘਟਨਾ ਦੀ ਜਾਣਕਾਰੀ ਮਿਲਦੇ ਹੀ ਐੱਸ.ਪੀ. ਨਵੀਨਚੰਦਰ ਝਾਅ ਅਤੇ ਏ.ਐੱਸ.ਪੀ. ਕਾਂਤੇਸ਼ ਮਿਸ਼ਰਾ ਹਸਪਤਾਲ ਪਹੁੰਚ ਗਏ। ਕਤਲ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਉੱਥੇ ਹੀ ਘਟਨਾ ਤੋਂ ਬਾਅਦ ਸ਼ਹਿਰ ਦਾ ਮਾਹੌਲ ਕਾਫੀ ਤਣਾਅਪੂਰਨ ਹੋ ਗਿਆ ਹੈ।

ਜ਼ਿਕਰਯੋਗ ਹੈ ਕਿ ਆਰ.ਜੇ.ਡੀ. ਨੇਤਾ ਅਤੇ ਸਾਬਕਾ ਸੰਸਦ ਮੈਂਬਰ ਮੁਹੰਮਦ ਸ਼ਹਾਬੁਦੀਨ ਚਰਚਿਤ ਤੇਜ਼ਾਬ ਕਤਲਕਾਂਡ ਮਾਮਲੇ 'ਚ ਦਿੱਲੀ ਦੀ ਤਿਹਾੜ ਜੇਲ 'ਚ ਬੰਦ ਹਨ। ਉਨ੍ਹਾਂ ਨੂੰ ਲੋਅਰ ਕੋਰਟ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਫੈਸਲੇ ਨੂੰ ਚੁਣੌਤੀ ਦਿੰਦੇ ਹੋਏ ਸ਼ਹਾਬੁਦੀਨ ਨੇ ਪਟਨਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ ਪਰ ਉੱਥੋਂ ਵੀ ਉਨ੍ਹਾਂ ਨੂੰ ਰਾਹਤ ਨਹੀਂ ਮਿਲੀ ਸੀ। 11 ਦਸੰਬਰ 2015 ਨੂੰ 2 ਭਰਾਵਾਂ ਦੀ ਤੇਜ਼ਾਬ ਸੁੱਟ ਕੇ ਹੱਤਿਆ ਕਰਨ ਦੇ ਮਾਮਲੇ 'ਚ ਸੀਵਾਨ ਦੀ ਇਕ ਕੋਰਟ ਨੇ ਸ਼ਹਾਬੁਦੀਨ ਸਮੇਤ 4 ਲੋਕਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ।


author

DIsha

Content Editor

Related News