ਪਾਕਿ PM ਸ਼ਹਿਬਾਜ਼ ਸ਼ਰੀਫ਼ ਨੇ ਇਕ ਵਾਰ ਫ਼ਿਰ ਟਰੰਪ ਨੂੰ ਦਿੱਤਾ ਭਾਰਤ-ਪਾਕਿ ਜੰਗ ਰੁਕਵਾਉਣ ਦਾ ਸਿਹਰਾ
Sunday, Nov 09, 2025 - 03:30 PM (IST)
ਇੰਟਰਨੈਸ਼ਨਲ ਡੈਸਕ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਨੇ ਇੱਕ ਵਾਰ ਫਿਰ ਭਾਰਤ ਅਤੇ ਪਾਕਿਸਤਾਨ ਵਿਚਾਲੇ ਮਈ 2025 ਵਿੱਚ ਹੋਏ ਤਣਾਅਪੂਰਨ ਸੰਘਰਸ਼ ਨੂੰ ਖਤਮ ਕਰਵਾਉਣ ਦਾ ਸਿਹਰਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਦਿੱਤਾ ਹੈ।
ਸ਼ਰੀਫ ਨੇ ਐਤਵਾਰ ਨੂੰ ਅਜ਼ਰਬਾਈਜਾਨ ਦੀ ਰਾਜਧਾਨੀ ਬਾਕੂ ਵਿੱਚ ਵਿਜੇ ਦਿਵਸ ਪਰੇਡ ਦੌਰਾਨ ਆਪਣੇ ਸੰਬੋਧਨ ਵਿੱਚ ਟਰੰਪ ਦੀ ਬਹਾਦਰ ਅਤੇ ਫੈਸਲਾਕੁੰਨ ਲੀਡਰਸ਼ਿਪ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਟਰੰਪ ਦੀ ਵਜ੍ਹਾ ਨਾਲ ਦੱਖਣੀ ਏਸ਼ੀਆ ਵਿੱਚ ਸ਼ਾਂਤੀ ਬਹਾਲ ਹੋਈ ਅਤੇ ਇੱਕ ਵੱਡੇ ਯੁੱਧ ਦਾ ਖ਼ਤਰਾ ਟਲ ਗਿਆ। ਉਨ੍ਹਾਂ ਨੇ ਟਰੰਪ ਦਾ ਦੁਬਾਰਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਵਜ੍ਹਾ ਨਾਲ ਲੱਖਾਂ ਜਾਨਾਂ ਬਚ ਗਈਆਂ।
ਇਹ ਵੀ ਪੜ੍ਹੋ- ਹੋਰ ਕਰੜੇ ਹੋ ਗਏ ਕੈਨੇਡਾ ਦੇ ਨਿਯਮ ! ਹੁਣ ਜਹਾਜ਼ ਚੜ੍ਹਨ ਲੱਗਿਆਂ ਵੀ ਵੀਜ਼ਾ ਰੱਦ ਕਰ ਸਕਣਗੇ ਅਧਿਕਾਰੀ
ਹਾਲਾਂਕਿ, ਭਾਰਤ ਨੇ ਇਸ ਦਾਅਵੇ ਨੂੰ ਹਮੇਸ਼ਾ ਖਾਰਜ ਕੀਤਾ ਹੈ। ਭਾਰਤ 'ਆਪ੍ਰੇਸ਼ਨ ਸਿੰਦੂਰ' ਤੋਂ ਬਾਅਦ ਸੀਜ਼ਫਾਇਰ ਵਿੱਚ ਕਿਸੇ ਤੀਜੇ ਪੱਖ ਦੀ ਭੂਮਿਕਾ ਤੋਂ ਇਨਕਾਰ ਕਰਦਾ ਰਿਹਾ ਹੈ। ਭਾਰਤ ਦਾ ਕਹਿਣਾ ਹੈ ਕਿ ਸੀਜ਼ਫਾਇਰ ਪਾਕਿਸਤਾਨ ਦੀ ਅਪੀਲ 'ਤੇ ਹੋਇਆ ਸੀ। ਪ੍ਰਧਾਨ ਮੰਤਰੀ ਮੋਦੀ ਖੁਦ ਕਹਿ ਚੁੱਕੇ ਹਨ ਕਿ ਪਾਕਿਸਤਾਨ ਦੇ ਡੀ.ਜੀ.ਐੱਮ.ਓ. ਨੇ ਹੀ ਭਾਰਤ ਦੇ ਹਮਰੁਤਬਾ ਨੂੰ ਫੋਨ ਕਰਕੇ ਇਹ ਸੰਘਰਸ਼ ਰੋਕਣ ਦੀ ਅਪੀਲ ਕੀਤੀ ਸੀ, ਜਿਸ ਤੋਂ ਬਾਅਦ ਯੁੱਧ ਰੋਕਿਆ ਗਿਆ। ਪ੍ਰਧਾਨ ਮੰਤਰੀ ਮੋਦੀ ਇਹ ਸਪੱਸ਼ਟ ਕਰ ਚੁੱਕੇ ਹਨ ਕਿ ਇਸ ਵਿੱਚ ਕਿਸੇ ਤੀਜੇ ਪੱਖ ਦੀ ਕੋਈ ਭੂਮਿਕਾ ਨਹੀਂ ਸੀ।
ਜ਼ਿਕਰਯੋਗ ਹੈ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਸ਼ਰੀਫ ਨੇ ਟਰੰਪ ਨੂੰ ਭਾਰਤ-ਪਾਕਿ ਜੰਗ ਰੁਕਵਾਉਣ ਦਾ ਸਿਹਰਾ ਦਿੱਤਾ ਹੈ। ਇਸ ਤੋਂ ਪਹਿਲਾਂ 10 ਮਈ ਨੂੰ ਟਰੰਪ ਨੇ ਖੁਦ ਸੋਸ਼ਲ ਮੀਡੀਆ ਪਲੇਟਫਾਰਮ ਐਕਸ (X) 'ਤੇ ਐਲਾਨ ਕੀਤਾ ਸੀ ਕਿ ਵਾਸ਼ਿੰਗਟਨ ਦੀ ਵਿਚੋਲਗੀ ਵਿੱਚ ਲੰਬੀ ਗੱਲਬਾਤ ਤੋਂ ਬਾਅਦ ਦੋਵੇਂ ਦੇਸ਼ ਪੂਰਨ ਅਤੇ ਤੁਰੰਤ ਸੀਜ਼ਫਾਇਰ ਲਈ ਸਹਿਮਤ ਹੋਏ ਹਨ।
ਇਹ ਵੀ ਪੜ੍ਹੋ- 98,000 ਭਾਰਤੀ ਵਿਦਿਆਰਥੀਆਂ ਖ਼ਿਲਾਫ਼ ਵੱਡੀ ਕਾਰਵਾਈ ਦੀ ਤਿਆਰੀ ! ਕੈਨੇਡਾ-US ਮਗਰੋਂ UK ਨੇ ਚੁੱਕਿਆ ਕਦਮ
