PM ਮੋਦੀ ਨੇ ਸ਼ਹੀਦ ਭਗਤ ਸਿੰਘ ਨੂੰ ਕੀਤਾ ਯਾਦ, ਅਮਿਤ ਸ਼ਾਹ ਨੇ ਇੰਝ ਦਿੱਤੀ ਸ਼ਰਧਾਂਜਲੀ
Saturday, Sep 28, 2019 - 12:56 PM (IST)
 
            
            ਨਵੀਂ ਦਿੱਲੀ (ਵਾਰਤਾ)— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਨ ਦੇ ਮੌਕੇ 'ਤੇ ਸ਼ਨੀਵਾਰ ਨੂੰ ਯਾਦ ਕੀਤਾ। ਮੋਦੀ ਨੇ ਸ਼ਹੀਦ ਭਗਤ ਸਿੰਘ ਨੂੰ ਯਾਦ ਕਰ ਦੇ ਹੋਏ ਲਿਖਿਆ, ''ਸ਼ਹੀਦ ਭਗਤ ਸਿੰਘ ਦਾ ਨਾਮ ਵੀਰਤਾ ਅਤੇ ਸੰਘਰਸ਼ ਦਾ ਸਮਾਨਾਰਥੀ ਹੈ। ਉਨ੍ਹਾਂ ਦੇ ਸਾਹਸਿਕ ਕਦਮ ਅੱਜ ਵੀ ਲੱਖਾਂ ਲੋਕਾਂ ਨੂੰ ਪ੍ਰੇਰਿਤ ਕਰ ਰਹੀ ਰਹੇ ਹਨ। ਉਹ ਨੌਜਵਾਨਾਂ ਦੇ ਦਿਲਾਂ 'ਚ ਹਮੇਸ਼ਾ ਸਭ ਤੋਂ ਲੋਕਪ੍ਰਿਅਤ ਰਹਿਣਗੇ। ਮੈਂ ਭਾਰਤ ਮਾਂ ਦੇ ਇਸ ਮਹਾਨ ਸਪੂਤ ਨੂੰ ਉਸ ਦੇ ਜਨਮ ਦਿਨ ਦੇ ਮੌਕ 'ਤੇ ਨਮਨ ਕਰਦਾ ਹਾਂ।''

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪ੍ਰਸਿੱਧ ਕ੍ਰਾਂਤੀਕਾਰੀ ਸ਼ਹੀਦ ਭਗਤ ਸਿੰਘ ਨੂੰ ਜਨਮ ਦਿਨ 'ਤੇ ਸ਼ਰਧਾਂਜਲੀ ਦਿੱਤੀ। ਸ਼ਾਹ ਨੇ ਭਗਤ ਸਿੰਘ ਨੂੰ ਨਮਨ ਕਰਦੇ ਹੋਏ ਕਿਹਾ, ''ਭਗਤ ਸਿੰਘ ਜੀ ਨੇ ਆਪਣੀ ਦੇਸ਼ ਭਗਤੀ ਨਾਲ ਪੂਰੇ ਦੇਸ਼ ਵਿਚ ਇਕ ਵਿਚਾਰ ਦੇ ਰੂਪ ਵਿਚ ਅਤੇ ਹਰ ਵਰਗ ਨੂੰ ਆਜ਼ਾਦੀ ਸੰਘਰਸ਼ ਲਈ ਪ੍ਰੇਰਿਤ ਕੀਤਾ।

ਆਪਣੀ ਬੇਮਿਸਾਲ ਹਿੰਮਤ, ਆਦਰਸ਼ਾਂ ਅਤੇ ਦੇਸ਼ ਭਗਤ ਨਾਲ ਸਾਰਿਆਂ ਦੇ ਪ੍ਰੇਰਣਾ ਸਰੋਤ ਬਣੇ ਸ਼ਹੀਦ ਭਗਤ ਸਿੰਘ ਜੀ ਦੀ ਜਯੰਤੀ 'ਤੇ ਉਨ੍ਹਾਂ ਦੇ ਚਰਨਾਂ 'ਚ ਕੋਟਿ-ਕੋਟਿ ਪ੍ਰਣਾਮ।'' ਜ਼ਿਕਰਯੋਗ ਹੈ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ 28 ਸਤੰਬਰ 1907 'ਚ ਬੰਗਾ (ਹੁਣ ਪਾਕਿਸਤਾਨ 'ਚ) 'ਚ ਹੋਇਆ ਸੀ। ਉਹ ਪ੍ਰਸਿੱਧ ਕ੍ਰਾਂਤੀਕਾਰੀ ਸੁਤੰਤਰਾ ਸੈਨਾਨੀ ਸਨ। ਸਾਲ 1931 'ਚ 23 ਮਾਰਚ ਨੂੰ ਰਾਜ ਗੁਰੂ, ਸੁਖਦੇਵ ਅਤੇ ਭਗਤ ਸਿੰਘ ਨੂੰ ਅੰਗਰੇਜ਼ਾਂ ਨੇ ਫਾਂਸੀ ਦੇ ਦਿੱਤੀ ਸੀ।

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            