ਸ਼ਰਧਾਲੂਆਂ ਨਾਲ ਭਰੀ ਟਰੈਕਟਰ-ਟਰਾਲੀ ਨਦੀ 'ਚ ਡਿੱਗੀ, 12 ਲੋਕਾਂ ਦੀ ਮੌਤ

Saturday, Apr 15, 2023 - 06:04 PM (IST)

ਸ਼ਰਧਾਲੂਆਂ ਨਾਲ ਭਰੀ ਟਰੈਕਟਰ-ਟਰਾਲੀ ਨਦੀ 'ਚ ਡਿੱਗੀ, 12 ਲੋਕਾਂ ਦੀ ਮੌਤ

ਸ਼ਾਹਜਹਾਂਪੁਰ/ਲਖਨਊ- ਉੱਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ ਜ਼ਿਲ੍ਹੇ ਦੇ ਤਿਲਹਰ ਥਾਣਾ ਖੇਤਰ 'ਚ ਸ਼ਨੀਵਾਰ ਨੂੰ ਭਾਗਵਤ ਕਥਾ ਲਈ ਜਲ ਲੈਣ ਜਾ ਰਹੇ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਇਕ ਟਰੈਕਟਰ-ਟਰਾਲੀ ਦੇ ਪੁਲ ਤੋਂ ਨਦੀ 'ਚ ਡਿੱਗਣ ਕਾਰਨ ਘੱਟੋ-ਘੱਟ 12 ਲੋਕਾਂ ਦੀ ਮੌਤ ਹੋ ਗਈ। ਇਕ ਪੁਲਸ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਟਰੈਕਟਰ-ਟਰਾਲੀ 'ਚ ਕਰੀਬ 30 ਲੋਕ ਸਵਾਰ ਸਨ ਅਤੇ ਮਰਨ ਵਾਲਿਆਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ।

ਇਹ ਵੀ ਪੜ੍ਹੋ- CAPF 'ਚ ਭਰਤੀ ਲਈ ਹੁਣ ਪੰਜਾਬੀ ਸਣੇ 13 ਭਾਸ਼ਾਵਾਂ 'ਚ ਹੋਵੇਗੀ ਪ੍ਰੀਖਿਆ, ਗ੍ਰਹਿ ਮੰਤਰਾਲਾ ਨੇ ਦਿੱਤੀ ਮਨਜ਼ੂਰੀ

ਘਟਨਾ ਵਾਲੀ ਥਾਂ 'ਤੇ ਪਹੁੰਚੇ ਵਧੀਕ ਪੁਲਸ ਸੁਪਰਡੈਂਟ (ASP) ਸੰਜੀਵ ਬਾਜਪਾਈ ਨੇ ਦੱਸਿਆ ਕਿ ਬੀਰਸਿੰਘਪੁਰ ਦੇ ਗਰਰਾ ਨਦੀ ਦੇ ਪੁਲ 'ਤੇ  ਅਜਮਤਪੁਰ ਪਿੰਡ ਤੋਂ ਭਾਗਵਤ ਕਥਾ ਲਈ ਜਲ ਲੈਣ ਲਈ ਜਾ ਰਹੀ ਟਰੈਕਟਰ-ਟਰਾਲੀ ਚਾਲਕ ਨੇ ਸੰਤੁਲਨ ਗੁਆ ਦਿੱਤਾ, ਜਿਸ ਕਾਰਨ ਟਰਾਲੀ ਨਦੀ ਵਿਚ ਡਿੱਗ ਗਈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਦੀ ਜਾਂਚ ਵਿਚ ਜਾਣਕਾਰੀ ਮਿਲੀ ਹੈ ਕਿ ਟਰਾਲੀ ’ਤੇ 30 ਤੋਂ ਵੱਧ ਵਿਅਕਤੀ ਸਵਾਰ ਸਨ। ASP ਸੰਜੀਵ ਨੇ ਦੱਸਿਆ ਕਿ ਹਾਦਸੇ ਮਗਰੋਂ ਪਿੰਡ ਵਾਸੀਆਂ ਨੇ ਤੁਰੰਤ ਮੌਕੇ 'ਤੇ ਪਹੁੰਚ ਕੇ ਪੁਲਸ ਨੂੰ ਸੂਚਿਤ ਕੀਤਾ। ਉਨ੍ਹਾਂ ਨੇ ਦੱਸਿਆ ਕਿ ਇਸ ਘਟਨਾ 'ਚ 12 ਲੋਕਾਂ ਦੀ ਮੌਤ ਹੋਣ ਦੀ ਪੁਸ਼ਟੀ ਹੋਈ ਹੈ, ਜਦਕਿ ਜ਼ਖ਼ਮੀਆਂ ਨੂੰ ਇਲਾਜ ਲਈ ਸਰਕਾਰੀ ਮੈਡੀਕਲ ਕਾਲਜ ਭੇਜਿਆ ਗਿਆ ਹੈ। ਇਸ ਦੌਰਾਨ  ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਸ਼ਾਹਜਹਾਂਪੁਰ ਘਟਨਾ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਇਹ ਵੀ ਪੜ੍ਹੋ- ਪੁੱਤ ਦੇ ਐਨਕਾਊਂਟਰ ਤੋਂ ਬੌਖਲਾਏ ਅਤੀਕ ਦੀ STF ਨੂੰ ਧਮਕੀ, ਕਿਹਾ- ਜੇ ਜਿਊਂਦਾ ਰਿਹਾ ਤਾਂ ਬਦਲਾ ਜ਼ਰੂਰ ਲਵਾਂਗਾ

ਮੁੱਖ ਮੰਤਰੀ ਨੇ ਹਾਦਸੇ 'ਚ ਮਾਰੇ ਗਏ ਲੋਕਾਂ ਦੀ ਆਤਮਾ ਦੀ ਸ਼ਾਂਤੀ ਦੀ ਕਾਮਨਾ ਕਰਦਿਆਂ ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਯੋਗੀ ਨੇ ਤੁਰੰਤ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਜ਼ਖਮੀਆਂ ਨੂੰ ਉਨ੍ਹਾਂ ਦੇ ਉਚਿਤ ਇਲਾਜ ਲਈ ਹਸਪਤਾਲ ਲਿਜਾਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਵੀ ਕਾਮਨਾ ਕੀਤੀ ਹੈ। ਮੁੱਖ ਮੰਤਰੀ ਦੇ ਨਿਰਦੇਸ਼ 'ਤੇ ਜ਼ਿਲ੍ਹਾ ਪ੍ਰਸ਼ਾਸਨ, ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ (ਐੱਸ. ਡੀ. ਆਰ. ਐੱਫ) ਅਤੇ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (ਐੱਨ. ਡੀ. ਆਰ. ਐੱਫ) ਦੇ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ ਅਤੇ ਰਾਹਤ ਕਾਰਜਾਂ ਨੂੰ ਅੰਜਾਮ ਦੇ ਰਹੇ ਹਨ।


author

Tanu

Content Editor

Related News