ਕਸ਼ਮੀਰ ਦੀਆਂ ਖ਼ੂਬਸੂਰਤ ਵਾਦੀਆਂ ''ਚ ਪਹੁੰਚੇ ਸ਼ਾਹਰੁਖ ਖ਼ਾਨ, ਤਾਪਸੀ ਨਾਲ ਵਾਇਰਲ ਹੋਈਆਂ ਤਸਵੀਰਾਂ

Friday, Apr 28, 2023 - 10:07 AM (IST)

ਕਸ਼ਮੀਰ ਦੀਆਂ ਖ਼ੂਬਸੂਰਤ ਵਾਦੀਆਂ ''ਚ ਪਹੁੰਚੇ ਸ਼ਾਹਰੁਖ ਖ਼ਾਨ, ਤਾਪਸੀ ਨਾਲ ਵਾਇਰਲ ਹੋਈਆਂ ਤਸਵੀਰਾਂ

ਮੁੰਬਈ (ਬਿਊਰੋ) : ਬਾਲੀਵੁੱਡ ਦੇ ਬਾਦਸ਼ਾਹ ਸ਼ਾਹਰੁਖ ਖ਼ਾਨ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀਆਂ ਹਨ, ਜਿਨ੍ਹਾਂ 'ਚ ਉਹ ਆਪਣੀ ਆਉਣ ਵਾਲੀ ਫ਼ਿਲਮ 'ਡੰਕੀ' ਦੀ ਸ਼ੂਟਿੰਗ ਕਸ਼ਮੀਰ ਦੀ ਖ਼ੂਬਸੂਰਤ ਵਾਦੀਆਂ 'ਚ ਕਰਦੇ ਨਜ਼ਰ ਆ ਰਹੇ ਹਨ। ਇਸ ਦੌਰਾਨ ਸ਼ਾਹਰੁਖ ਖ਼ਾਨ ਨਾਲ ਟੀਮ ਅਤੇ ਅਦਾਕਾਰਾ ਤਾਪਸੀ ਪੰਨੂ ਵੀ ਨਜ਼ਰ ਆਈ। 

ਦੱਸ ਦਈਏ ਕਿ ਸ਼ਾਹਰੁਖ ਖ਼ਾਨ ਦੀਆਂ ਇਹ ਤਸਵੀਰਾਂ ਤੇ ਵੀਡੀਓਜ਼ ਉਨ੍ਹਾਂ ਦੀ ਫ਼ਿਲਮ 'ਡੰਕੀ' ਦੀਆਂ ਹਨ। ਇਸ ਵੀਡੀਓ ਕਲਿੱਪ 'ਚ ਸ਼ਾਹਰੁਖ ਖ਼ਾਨ ਅਤੇ ਤਾਪਸੀ ਪੰਨੂ ਆਊਟਡੋਰ ਲੋਕੇਸ਼ਨ 'ਤੇ ਨਜ਼ਰ ਆ ਰਹੇ ਹਨ।

PunjabKesari

ਇਨ੍ਹਾਂ ਦੇ ਆਲੇ-ਦੁਆਲੇ ਕੁਝ ਦੁਕਾਨਾਂ ਵੀ ਦਿਖਾਈ ਦਿੰਦੀਆਂ ਹਨ। ਖ਼ਬਰਾਂ ਹਨ ਕਿ ਸ਼ਾਹਰੁਖ ਤੇ ਤਾਪਸੀ ਫ਼ਿਲਮ ਦੇ ਗੀਤ ਦੀ ਸ਼ੂਟਿੰਗ ਲਈ ਕਸ਼ਮੀਰ ਪਹੁੰਚੇ ਸਨ।

PunjabKesari

ਦੱਸਣਯੋਗ ਹੈ ਕਿ ਸ਼ਾਹਰੁਖ ਪਹਿਲੀ ਵਾਰ ਰਾਜਕੁਮਾਰ ਹਿਰਾਨੀ ਦੇ ਨਿਰਦੇਸ਼ਨ 'ਚ ਕੰਮ ਕਰਨ ਜਾ ਰਹੇ ਹਨ। 'ਡੰਕੀ' 'ਚ ਤਾਪਸੀ ਪੰਨੂ ਅਤੇ ਵਿੱਕੀ ਕੌਸ਼ਲ ਵੀ ਨਜ਼ਰ ਆਉਣਗੇ।

PunjabKesari

ਇਹ ਫ਼ਿਲਮ ਦਸੰਬਰ 'ਚ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ। ਸ਼ਾਹਰੁਖ ਆਖ਼ਰੀ ਵਾਰ 'ਪਠਾਨ' 'ਚ ਨਜ਼ਰ ਆਏ ਸਨ। 'ਡੰਕੀ' ਤੋਂ ਇਲਾਵਾ ਅਗਲੀ ਦੀ ਆਉਣ ਵਾਲੀ ਐਕਸ਼ਨ ਫ਼ਿਲਮ 'ਜਵਾਨ' 'ਚ ਕਿੰਗ ਖ਼ਾਨ ਜਲਵਾ ਦਿਖਾਉਣਗੇ।

PunjabKesari

PunjabKesari

 

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।


author

sunita

Content Editor

Related News