ਮਨੋਹਰ ਲਾਲ ਖੱਟੜ ਦਾ ਕਿਸਾਨਾਂ ਨੂੰ ਲੈ ਕੇ ਵਿਵਾਦਿਤ ਬਿਆਨ

Wednesday, Sep 25, 2024 - 02:07 PM (IST)

ਅੰਬਾਲਾ- ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਿਹਾ ਕਿ ਸ਼ੰਭੂ ਬਾਰਡਰ ਦਾ ਬੰਦ ਹੋਣਾ ਕਾਰੋਬਾਰੀਆਂ ਅਤੇ ਸਥਾਨਕ ਲੋਕਾਂ ਲਈ ਇਕ ਵੱਡੀ ਸਮੱਸਿਆ ਹੈ। ਉਨ੍ਹਾਂ ਨੇ ਸੂਬੇ ਦੀ ਸਰਹੱਦ ਦੇ ਪੰਜਾਬ ਵੱਲ ਬੈਠੇ ਪ੍ਰਦਰਸ਼ਨਕਾਰੀਆਂ 'ਤੇ ਨਿਸ਼ਾਨਾ ਵਿੰਨ੍ਹਦੇ ਹੋਏ ਦਾਅਵਾ ਕੀਤਾ ਕਿ ਉਹ ਕਿਸਾਨਾਂ ਦਾ ਮੁਖੌਟਾ ਪਹਿਨੇ ਹੋਏ ਹਨ ਅਤੇ ਚੁਣੀਆਂ ਹੋਈਆਂ ਸਰਕਾਰਾਂ ਨੂੰ ਅਸਥਿਰ ਕਰਨਾ ਚਾਹੁੰਦੇ ਹਨ।

ਇਹ ਵੀ ਪੜ੍ਹੋ- ਕੇਜਰੀਵਾਲ ਨੇ RSS ਮੁਖੀ ਮੋਹਨ ਭਾਗਵਤ ਨੂੰ ਲਿਖੀ ਚਿੱਠੀ, ਪੁੱਛੇ 5 ਸਵਾਲ

ਖੱਟੜ ਨੇ ਦੋਸ਼ ਲਾਇਆ ਕਿ ਸਾਡੀ ਯੋਜਨਾ ਬਾਰਡਰ ਖੋਲ੍ਹਣ ਦੀ ਸੀ ਪਰ ਜੋ ਲੋਕ ਉਸ ਪਾਰ ਬੈਠੇ ਹਨ, ਉਹ ਕਿਸਾਨ ਨਹੀਂ ਹਨ ਸਗੋਂ ਕਿਸਾਨਾਂ ਦਾ ਮੁਖੌਟਾ ਪਹਿਨੇ ਹੋਏ ਹਨ। ਕੁਝ ਅਜਿਹੇ ਲੋਕ ਹਨ ਜੋ ਸਿਸਟਮ ਨੂੰ ਖਰਾਬ ਕਰਨਾ ਚਾਹੁੰਦੇ ਹਨ, ਸਥਾਪਤ ਸਰਕਾਰਾਂ ਨੂੰ ਅਸਥਿਰ ਕਰਨਾ ਚਾਹੁੰਦੇ ਹਨ। ਖੱਟੜ ਨੇ ਕਿਹਾ ਕਿ ਵੇਰਵੇ ਵਿਚ ਜਾਣ ਦੀ ਲੋੜ ਨਹੀਂ ਹੈ। ਤੁਸੀਂ ਵੀ ਜਾਣਦੇ ਹੋ ਕਿ ਉਹ ਕੌਣ ਹਨ। ਉਨ੍ਹਾਂ ਨੇ ਕਿਹਾ ਕਿ ਅੰਬਾਲਾ ਸ਼ਹਿਰ ਸ਼ੰਭੂ ਬਾਰਡਰ ਨੇੜੇ ਹੈ, ਇਸ ਲਈ ਅੰਬਾਲਾ ਨੂੰ ਇਸ ਦਾ ਖਮਿਆਜ਼ਾ ਭੁਗਤਨਾ ਪੈ ਰਿਹਾ ਹੈ ਅਤੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਹ ਵੀ ਪੜ੍ਹੋ- ਭਿਆਨਕ ਹਾਦਸੇ 'ਚ 7 ਲੋਕਾਂ ਦੀ ਮੌਤ, ਕਾਰ ਨੂੰ ਕਟਰ ਨਾਲ ਕੱਟ ਕੇ ਕੱਢੀਆਂ ਲਾਸ਼ਾਂ

ਦੱਸਣਯੋਗ ਹੈ ਕਿ ਸੁਪਰੀਮ ਕੋਰਟ ਨੇ ਹਾਲ ਹੀ ਵਿਚ ਸ਼ੰਭੂ ਬਾਰਡਰ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀਆਂ ਸ਼ਿਕਾਇਤਾਂ ਦਾ ਹੱਲ ਕਰਨ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਜੱਜ ਨਵਾਬ ਸਿੰਘ ਦੀ ਪ੍ਰਧਾਨਗੀ ਵਿਚ ਇਕ ਕਮੇਟੀ ਗਠਿਤ ਕੀਤੀ ਸੀ। ਅਦਾਲਤ ਉਸ ਸਮੇਂ ਹਰਿਆਣਾ ਸਰਕਾਰ ਦੀ ਪਟੀਸ਼ਨ 'ਤੇ ਸੁਣਵਾਈ ਕਰ ਰਹੀ ਸੀ, ਜਿਸ ਵਿਚ ਹਾਈ ਕੋਰਟ ਦੇ ਉਸ ਆਦੇਸ਼ ਨੂੰ ਚੁਣੌਤੀ ਦਿੱਤੀ ਗਈ ਸੀ, ਜਿਸ ਵਿਚ ਉਸ ਨੂੰ ਹਫ਼ਤੇ ਦੇ ਅੰਦਰ ਸ਼ੰਭੂ ਬਾਰਡਰ 'ਤੇ ਲਾਏ ਗਏ ਬੈਰੀਕੇਡਜ਼ ਹਟਾਉਣ ਨੂੰ ਕਿਹਾ ਗਿਆ ਸੀ।


Tanu

Content Editor

Related News