ਸ਼ੰਭੂ ਬਾਰਡਰ 'ਤੇ ਕਿਸਾਨਾਂ ਦਾ ਇਕੱਠ, ਪੁਲਸ ਨੇ ਸੁੱਟੇ ਹੰਝੂ ਗੈਸ ਦੇ ਗੋਲੇ, ਕਿਸਾਨ ਬੋਲੇ- ਟੱਪ ਕੇ ਜਾਵਾਂਗੇ ਬਾਰਡਰ
Wednesday, Feb 14, 2024 - 11:19 AM (IST)
ਅੰਬਾਲਾ- ਕਿਸਾਨ ਅੰਦੋਲਨ 2.0 ਦਾ ਅੱਜ ਯਾਨੀ ਕਿ ਬੁੱਧਵਾਰ ਨੂੰ ਦੂਜਾ ਦਿਨ ਹੈ। ਬੁੱਧਵਾਰ ਸਵੇਰੇ ਅੰਬਾਲਾ ਨੇੜੇ ਸ਼ੰਭੂ ਬਾਰਡਰ 'ਤੇ ਇਕ ਵਾਰ ਫਿਰ ਕਿਸਾਨ 'ਦਿੱਲੀ ਚਲੋ' ਮਾਰਚ ਸ਼ੁਰੂ ਕਰਨ ਲਈ ਇਕੱਠੇ ਹੋਏ, ਜਿਸ ਕਾਰਨ ਹਰਿਆਣਾ ਪੁਲਸ ਨੇ ਭੀੜ ਨੂੰ ਤਿਤਰ-ਬਿਤਰ ਕਰਨ ਲਈ ਹੰਝੂ ਗੈਸ ਦੇ ਗੋਲੇ ਸੁੱਟੇ। ਪੰਜਾਬ ਦੇ ਪ੍ਰਦਰਸ਼ਨਕਾਰੀ ਕਿਸਾਨਾਂ ਨੇ ਵੱਖ-ਵੱਖ ਮੰਗਾਂ ਨੂੰ ਲੈ ਕੇ ਦਿੱਲੀ ਵੱਲ ਮਾਰਚ ਕਰਨ ਦੀ ਕੋਸ਼ਿਸ਼ 'ਚ ਹਰਿਆਣਾ ਦੀ ਸਰਹੱਦ 'ਤੇ ਬੈਰੀਕੇਡ ਹਟਾਉਣ ਦੀ ਨਵੇਂ ਸਿਰਿਓਂ ਕੋਸ਼ਿਸ਼ ਕੀਤੀ। ਪ੍ਰਦਰਸ਼ਨਕਾਰੀਆਂ ਨੇ ਦਾਅਵਾ ਕੀਤਾ ਕਿ ਜਦੋਂ ਕੁਝ ਕਿਸਾਨ ਸ਼ੰਭੂ ਬਾਰਡਰ 'ਤੇ ਬੈਰੀਕੇਡ ਨੇੜੇ ਇਕੱਠੇ ਹੋਏ ਤਾਂ ਹਰਿਆਣਾ ਪੁਲਸ ਨੇ ਹੰਝੂ ਗੈਸ ਦੇ ਕਈ ਗੋਲੇ ਦਾਗੇ।
ਇਹ ਵੀ ਪੜ੍ਹੋ- ਕਿਸਾਨ ਅੰਦੋਲਨ ਨੂੰ ਲੈ ਕੇ ਹਾਈ ਕੋਰਟ ਪੁੱਜਾ ਮਾਮਲਾ, ਕੋਰਟ ਨੇ ਕੀਤੀ ਇਹ ਟਿੱਪਣੀ
ਦੱਸ ਦੇਈਏ ਕਿ ਮੰਗਲਵਾਰ ਨੂੰ ਪੰਜਾਬ-ਹਰਿਆਣਾ ਸਰਹੱਦ 'ਤੇ ਦੋ ਪੁਆਇੰਟਾਂ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀ ਹਰਿਆਣਾ ਪੁਲਿਸ ਨਾਲ ਝੜਪ ਹੋ ਗਈ। ਕਿਸਾਨਾਂ ਨੂੰ ਤਿਤਰ-ਬਿਤਰ ਕਰਨ ਲਈ ਪੁਲਸ ਨੇ ਹੰਝੂ ਗੈਸ ਦੇ ਗੋਲੇ ਛੱਡੇ ਅਤੇ ਜਲ ਤੋਪਾਂ ਦੀ ਵਰਤੋਂ ਕੀਤੀ। ਮੰਗਲਵਾਰ ਨੂੰ ਪੁਲਸ ਨਾਲ ਕਈ ਘੰਟਿਆਂ ਦੀ ਝੜਪ ਤੋਂ ਬਾਅਦ ਕਿਸਾਨ ਆਗੂਆਂ ਨੇ ਧਰਨਾ ਦਿਨ ਭਰ ਲਈ ਮੁਲਤਵੀ ਕਰ ਦਿੱਤਾ ਸੀ। ਉਨ੍ਹਾਂ ਕਿਹਾ ਸੀ ਕਿ ਉਹ ਬੁੱਧਵਾਰ ਨੂੰ ਸ਼ੰਭੂ ਬਾਰਡਰ ਤੋਂ ਮਾਰਚ ਮੁੜ ਸ਼ੁਰੂ ਕਰਨਗੇ। ਮੰਗਲਵਾਰ ਨੂੰ ਸ਼ੰਭੂ ਬਾਰਡਰ ਨੇੜੇ ਸੀਮੈਂਟ ਨਾਲ ਬਣੇ ਬੈਰੀਕੇਡਜ਼ ਨੂੰ ਹਟਾਉਣ ਲਈ ਕਿਸਾਨਾਂ ਨੇ ਟਰੈਕਟਰਾਂ ਦੀ ਵਰਤੋਂ ਕੀਤੀ। ਧਰਨਾਕਾਰੀ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਘੱਗਰ ਨਦੀ ਦੇ ਪੁਲ ’ਤੇ ਹਰਿਆਣਾ ਪੁਲਸ ਵੱਲੋਂ ਬੈਰੀਕੇਡ ਦੇ ਹਿੱਸੇ ਵਜੋਂ ਇਹ ਬੈਰੀਅਰ ਲਾਏ ਗਏ ਸਨ। ਹਰਿਆਣਾ ਪੁਲਸ ਨੇ ਕਿਹਾ ਸੀ ਕਿ ਸਥਿਤੀ ਨੂੰ ਕਾਬੂ ਕਰਨ ਲਈ ਹੰਝੂ ਗੈਸ ਦੇ ਗੋਲੇ ਛੱਡੇ ਜਾ ਰਹੇ ਹਨ ਕਿਉਂਕਿ ਪ੍ਰਦਰਸ਼ਨਕਾਰੀ ਪੁਲਸ 'ਤੇ ਪਥਰਾਅ ਕਰ ਰਹੇ ਸਨ।
ਇਹ ਵੀ ਪੜ੍ਹੋ- ਕਿਸਾਨ ਅੰਦੋਲਨ 2.0: ਹਜ਼ਾਰਾਂ ਟਰੈਕਟਰਾਂ ਨਾਲ ਕਿਸਾਨਾਂ ਨੇ ਦਿੱਲੀ ਨੂੰ ਪਾਏ ਚਾਲੇ
ਪ੍ਰਦਰਸ਼ਨਕਾਰੀ ਕਿਸਾਨਾਂ ਨੇ ਹੰਝੂ ਗੈਸ ਦੇ ਗੋਲੇ ਵਰਤਣ ਲਈ ਹਰਿਆਣਾ ਸਰਕਾਰ ਦੀ ਆਲੋਚਨਾ ਕੀਤੀ ਅਤੇ ਕਿਹਾ ਕਿ ਉਹ ਆਪਣੀਆਂ ਮੰਗਾਂ ਮੰਨਣ ਲਈ ਕੇਂਦਰ 'ਤੇ ਦਬਾਅ ਬਣਾਉਣ ਲਈ ਦਿੱਲੀ ਵੱਲ ਮਾਰਚ ਕਰਨ ਲਈ ਸੰਕਲਪਬੱਧ ਹਨ। ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਨੇ ਐਲਾਨ ਕੀਤਾ ਸੀ ਕਿ ਕਿਸਾਨ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (MSP) ਦੀ ਗਰੰਟੀ ਦੇਣ ਲਈ ਕਾਨੂੰਨ ਬਣਾਉਣ ਸਮੇਤ ਆਪਣੀਆਂ ਮੰਗਾਂ ਨੂੰ ਲੈ ਕੇ ਕੇਂਦਰ 'ਤੇ ਦਬਾਅ ਬਣਾਉਣ ਲਈ ਮੰਗਲਵਾਰ ਨੂੰ ਦਿੱਲੀ ਵੱਲ ਮਾਰਚ ਕਰਨਗੇ। ਸੋਮਵਾਰ ਨੂੰ ਕਿਸਾਨ ਨੁਮਾਇੰਦਿਆਂ ਅਤੇ ਕੇਂਦਰੀ ਮੰਤਰੀਆਂ ਵਿਚਾਲੇ ਗੱਲਬਾਤ ਅਸਫਲ ਰਹੀ।
ਇਹ ਵੀ ਪੜ੍ਹੋ- ਬਜ਼ੁਰਗ ਬਾਬੇ ਦੀ ਹਰਿਆਣਾ ਪੁਲਸ ਨੂੰ ਲਲਕਾਰ- ਹੁਣ ਪਿੱਛੇ ਨਹੀਂ ਜਾਂਦੇ ਮਾਰ ਗੋਲੀ, ਇਕ ਮਾਰੋਗੇ ਬਹੁਤ ਜੰਮਣਗੇ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8