ਸ਼ਰਮਸਾਰ: 6 ਸਾਲਾ ਬੱਚੀ ਨੂੰ ਲਾਲਚ ਦੇ ਕੇ ਬਣਾਇਆ ਹਵਸ ਦਾ ਸ਼ਿਕਾਰ

10/12/2020 9:52:45 AM

ਮੁਜ਼ੱਫਰਨਗਰ(ਭਾਸ਼ਾ)–ਉੱਤਰ ਪ੍ਰਦੇਸ਼ ਦੇ ਹਾਥਰਸ਼ 'ਚ 19 ਸਾਲਾ ਕੁੜੀ ਨਾਲ ਜਬਰ ਜ਼ਿਨਾਹ ਅਤੇ ਕਤਲ ਦੇ ਮਾਮਲੇ ਤੋਂ ਬਾਅਦ ਦੇਸ਼ 'ਚ ਅਜਿਹੀਆਂ ਘਟਨਾਵਾਂ ਰੁਕਣ ਦਾ ਨਾਂ ਹੀ ਨਹੀਂ ਲੈ ਰਹੀਆਂ। ਹਰ ਰੋਜ਼ ਅਜਿਹੇ ਕਈ ਮਾਮਲੇ ਸਾਹਮਣੇ ਆ ਰਹੇ ਹਨ ਜੋ ਸਾਡੇ ਸਮਾਜ ਨੂੰ ਸ਼ਰਮਸਾਰ ਕਰ ਰਹੇ ਹਨ। ਇਸ ਤਰ੍ਹਾਂ ਹੀ ਇਕ ਅਜਿਹਾ ਮਾਮਲਾ ਸ਼ਾਮਲੀ ਜ਼ਿਲ੍ਹੇ 'ਚ ਨਜ਼ਰ ਆਇਆ ਹੈ ਜਿਥੇ 6 ਸਾਲ ਦੀ ਬੱਚੀ ਨਾਲ ਉਸ ਦੇ ਗੁਆਂਢੀ ਨੌਜਵਾਨ ਨੇ ਕਥਿਤ ਤੌਰ 'ਤੇ ਜਬਰ-ਜ਼ਨਾਹ ਕੀਤਾ। 
ਪੁਲਸ ਨੇ ਮਾਮਲਾ ਦਰਜ ਕਰ ਕੇ ਨੌਜਵਾਨ ਨੂੰ ਗ੍ਰਿਫਤਾਰ ਕਰ ਲਿਆ ਹੈ।
ਪੁਲਸ ਸੁਪਰਡੈਂਟ ਨਿਤਿਆਨੰਦ ਰਾਏ ਨੇ ਦੱਸਿਆ ਕਿ ਪੀੜਤਾ ਦੀ ਮਾਂ ਨੇ ਦੋਸ਼ ਲਗਾਇਆ ਕਿ ਮੁਲਜ਼ਮ ਨੇ ਕੁੜੀ ਨੂੰ 10 ਰੁਪਏ ਦਾ ਲਾਲਚ ਦਿੱਤਾ, ਜਿਸ ਤੋਂ ਬਾਅਦ ਉਹ ਉਸ ਨੂੰ ਨੇੜਲੀ ਇਕ ਥਾਂ 'ਤੇ ਲੈ ਗਿਆ ਅਤੇ ਉਸ ਨਾਲ ਜਬਰ-ਜ਼ਨਾਹ ਕੀਤਾ। ਕੁੜੀ ਨੂੰ ਮੈਡੀਕਲ ਜਾਂਚ ਲਈ ਭੇਜਿਆ ਗਿਆ ਹੈ।


Aarti dhillon

Content Editor Aarti dhillon