ਹੈਵਾਨੀਅਤ ਦੀਆਂ ਹੱਦਾਂ ਪਾਰ ! ਹਵਸ ''ਚ ਅੰਨ੍ਹੇ ਹੋਏ ਬੰਦੇ ਨੇ ਗੂੰਗੀ-ਬੋਲ਼ੀ ਕੁੜੀ ਦੀ ਰੋਲ਼ੀ ਪੱਤ
Saturday, Oct 11, 2025 - 04:46 PM (IST)

ਨੈਸ਼ਨਲ ਡੈਸਕ- ਕੋਲਕਾਤਾ ਤੋਂ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਇਕ ਹੋਰ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਸ਼ਨੀਵਾਰ ਸਵੇਰੇ ਇੱਕ ਵਿਅਕਤੀ ਨੇ 20 ਸਾਲਾ ਗੂੰਗੀ ਅਤੇ ਬੋਲ਼ੀ ਕੁੜੀ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਇਆ, ਜਿਸ ਤੋਂ ਬਾਅਦ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਕਥਿਤ ਘਟਨਾ ਦੇ ਸਬੰਧ ਵਿੱਚ ਐੱਫ.ਆਈ.ਆਰ. ਦਰਜ ਹੋਣ ਤੋਂ ਤੁਰੰਤ ਬਾਅਦ ਗ੍ਰਿਫ਼ਤਾਰੀ ਕੀਤੀ ਗਈ। ਉਨ੍ਹਾਂ ਕਿਹਾ ਕਿ ਇਹ ਘਟਨਾ ਸ਼ਹਿਰ ਦੇ ਦੱਖਣ-ਪੱਛਮੀ ਹਿੱਸੇ ਵਿੱਚ ਨਡਿਆਲ ਖੇਤਰ ਵਿੱਚ ਸਵੇਰੇ 12:30 ਵਜੇ ਦੇ ਕਰੀਬ ਵਾਪਰੀ। ਅਧਿਕਾਰੀ ਨੇ ਕਿਹਾ ਕਿ ਪੀੜਤਾ ਨੂੰ ਇੱਕ ਸਥਾਨਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਜਿੱਥੇ ਉਸ ਦੀ ਡਾਕਟਰੀ ਜਾਂਚ ਕਰਵਾਈ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਜਾਣਕਾਰੀ ਦੇ ਆਧਾਰ 'ਤੇ ਨਡਿਆਲ ਪੁਲਸ ਸਟੇਸ਼ਨ ਦੇ ਅਧਿਕਾਰੀਆਂ ਨੇ ਛਾਪਾ ਮਾਰਿਆ ਅਤੇ ਸ਼ਨੀਵਾਰ ਸਵੇਰੇ 6:35 ਵਜੇ ਦੇ ਕਰੀਬ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ। ਅਧਿਕਾਰੀ ਨੇ ਕਿਹਾ ਕਿ ਮੁਲਜ਼ਮ ਤੋਂ ਇਸ ਸਮੇਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਬਾਅਦ ਵਿੱਚ ਉਸ ਨੂੰ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e