ਰਿਸ਼ਤਿਆਂ ਦਾ ਘਾਣ ! ਦਾਦੇ ਨੇ ਆਪਣੀ ਹੀ ਪੋਤੀ ਨਾਲ ਕੀਤੀ ਗੰਦੀ ਕਰਤੂਤ

Saturday, Mar 21, 2026 - 09:09 AM (IST)

ਰਿਸ਼ਤਿਆਂ ਦਾ ਘਾਣ ! ਦਾਦੇ ਨੇ ਆਪਣੀ ਹੀ ਪੋਤੀ ਨਾਲ ਕੀਤੀ ਗੰਦੀ ਕਰਤੂਤ

ਨੈਸ਼ਨਲ ਡੈਸਕ- ਉੱਤਰ ਪ੍ਰਦੇਸ਼ ਦੇ ਭਦੋਹੀ ਜਿਲ੍ਹੇ ਤੋਂ ਇਕ ਸ਼ਰਮਨਾਕ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇਕ 58 ਸਾਲਾ ਵਿਅਕਤੀ ਨੂੰ ਆਪਣੀ 6 ਸਾਲਾ ਪੋਤੀ ਦੇ ਨਾਲ ਕਥਿਤ ਤੌਰ ’ਤੇ ਜਬਰ-ਜ਼ਨਾਹ ਕਰਨ ਦੇ ਮਾਮਲੇ ’ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਨੇ ਦੱਸਿਆ ਕਿ ਮੁਲਜ਼ਮ ਨੂੰ ਉਸ ਦੇ ਪਰਿਵਾਰ ਵਾਲਿਆਂ ਨੇ ਰੰਗੇ ਹੱਥੀਂ ਫੜ ਲਿਆ ਸੀ ਪਰ ਜਦੋਂ ਪਰਿਵਾਰਕ ਮੈਂਬਰ ਬੱਚੀ ਨੂੰ ਹਸਪਤਾਲ ਲੈ ਕੇ ਗਏ ਤਾਂ ਉਹ ਭੱਜ ਗਿਆ। 

ਕੋਤਵਾਲੀ ਥਾਣਾ ਇੰਚਾਰਜ ਸੱਚਿਦਾਨੰਦ ਪਾਂਡੇ ਨੇ ਦੱਸਿਆ ਕਿ 17 ਮਾਰਚ ਨੂੰ ਬੱਚੀ ਦੀ ਮਾਂ ਘਰ ’ਚ ਨਹੀਂ ਸੀ ਅਤੇ ਪਰਿਵਾਰ ਦੇ ਹੋਰ ਮੈਂਬਰ ਘਰ ਦੀ ਹੇਠਲੀ ਮੰਜ਼ਿਲ ’ਤੇ ਸਨ, ਤਾਂ ਸਵੇਰੇ ਕਰੀਬ 5 ਵਜੇ ਬੱਚੀ ਦੀਆਂ ਚੀਕਾਂ ਸੁਣ ਕੇ ਉਹ ਉੱਪਰਲੀ ਮੰਜ਼ਿਲ ’ਤੇ ਆਏ ਤਾਂ ਉਨ੍ਹਾਂ ਨੇ ਦੇਖਿਆ ਕਿ ਬੱਚੀ ਦਾ ਦਾਦਾ ਉਸ ਨਾਲ ਜ਼ਬਰਦਸਤੀ ਕਰ ਰਿਹਾ ਸੀ।

ਇਹ ਵੀ ਪੜ੍ਹੋ- ਸਮੁੰਦਰ ਵਿਚਾਲੇ ਪਲਟ ਗਈ Game ! ਚੀਨ ਨੂੰ ਜਾਂਦੇ ਤੇਲ ਨਾਲ ਲੱਦੇ ਟੈਂਕਰਾਂ ਨੇ ਭਾਰਤ ਵੱਲ ਮਾਰਿਆ U-Turn

ਪਾਂਡੇ ਨੇ ਦੱਸਿਆ ਕਿ ਬੱਚੀ ਦੇ ਪਰਿਵਾਰਕ ਮੈਂਬਰ ਉਸ ਨੂੰ ਤੁਰੰਤ ਹਸਪਤਾਲ ਲੈ ਗਏ ਅਤੇ ਇਸੇ ਦੌਰਾਨ ਮੌਕੇ ਦਾ ਫਾਇਦਾ ਉਠਾ ਕੇ ਮੁਲਜ਼ਮ ਫਰਾਰ ਹੋ ਗਿਆ। ਉਨ੍ਹਾਂ ਦੱਸਿਆ ਕਿ ਬੱਚੀ ਦੀ ਹਾਲਤ ’ਚ ਸੁਧਾਰ ਹੋਣ ਤੋਂ ਬਾਅਦ ਉਸ ਦੇ ਪਿਤਾ ਨੇ ਵੀਰਵਾਰ ਦੇਰ ਰਾਤ ਆਪਣੇ ਪਿਤਾ ਦੇ ਖ਼ਿਲਾਫ ਲਿਖਤੀ ਸ਼ਿਕਾਇਤ ਦਰਜ ਕਰਵਾਈ। ਪਾਂਡੇ ਨੇ ਦੱਸਿਆ ਕਿ ਆਪਣੇ ਇਕ ਰਿਸ਼ਤੇਦਾਰ ਦੇ ਘਰ ’ਚ ਲੁਕੇ ਮੁਲਜ਼ਮ ਨੂੰ ਵੀਰਵਾਰ ਨੂੰ ਇਕ ਸੂਚਨਾ ਦੇ ਆਧਾਰ ’ਤੇ ਗ੍ਰਿਫ਼ਤਾਰ ਕਰ ਲਿਆ ਗਿਆ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News