ਹੈੱਡਮਾਸਟਰ ਦਾ ਸ਼ਰਮਨਾਕ ਕਾਰਾ, 10 ਸਾਲਾ ਬੱਚੀ ਨਾਲ ਦਰਿੰਦਗੀ ਦੀਆਂ ਟੱਪੀਆਂ ਹੱਦਾਂ

Saturday, Aug 05, 2023 - 01:13 AM (IST)

ਹੈੱਡਮਾਸਟਰ ਦਾ ਸ਼ਰਮਨਾਕ ਕਾਰਾ, 10 ਸਾਲਾ ਬੱਚੀ ਨਾਲ ਦਰਿੰਦਗੀ ਦੀਆਂ ਟੱਪੀਆਂ ਹੱਦਾਂ

ਬੈਂਗਲੁਰੂ (ਭਾਸ਼ਾ)-ਬੈਂਗਲੁਰੂ ਪੁਲਸ ਨੇ ਸਕੂਲ ਦੇ ਅੰਦਰ ਡਿਸਲੈਕਸੀਆ ਤੋਂ ਪੀੜਤ 10 ਸਾਲਾ ਬੱਚੀ ਨਾਲ ਕਥਿਤ ਤੌਰ ’ਤੇ ਜਬਰ-ਜ਼ਿਨਾਹ ਕਰਨ ਦੇ ਦੋਸ਼ ਵਿਚ ਇਕ ਹੈੱਡਮਾਸਟਰ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ 65 ਸਾਲਾ ਦੋਸ਼ੀ ਸਕੂਲ ਦਾ ਮਾਲਕ ਵੀ ਹੈ। ਇਹ ਘਟਨਾ ਵੀਰਵਾਰ ਸਵੇਰੇ ਤਕਰੀਬਨ 10.30 ਵਜੇ ਵਰਥੁਰ ਥਾਣਾ ਖੇਤਰ ਦੇ ਅਧੀਨ ਸਕੂਲ ਦੇ ਇਕ ਖਾਲੀ ਕਮਰੇ ਵਿਚ ਵਾਪਰੀ।

ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : ਮਾਮੂਲੀ ਤਕਰਾਰ ਨੇ ਧਾਰਿਆ ਖ਼ੂਨੀ ਰੂਪ, ਚੱਲੀਆਂ ਤਾਬੜਤੋੜ ਗੋਲ਼ੀਆਂ

ਪੁਲਸ ਨੇ ਦੱਸਿਆ ਕਿ ਹੈੱਡਮਾਸਟਰ ਲੜਕੀ ਨੂੰ ਵਰਗਲਾ ਕੇ ਆਪਣੇ ਨਾਲ ਲੈ ਗਿਆ ਅਤੇ ਉਸ ਨਾਲ ਕਥਿਤ ਤੌਰ ’ਤੇ ਜਬਰ-ਜ਼ਿਨਾਹ ਕੀਤਾ। ਉਸ ਨੇ ਦੱਸਿਆ ਕਿ ਘਰ ਆ ਕੇ ਲੜਕੀ ਨੇ ਸਾਰੀ ਗੱਲ ਆਪਣੀ ਮਾਂ ਨੂੰ ਦੱਸੀ, ਜਿਸ ਨੂੰ ਸੁਣ ਕੇ ਉਹ ਲੜਕੀ ਨੂੰ ਮੈਡੀਕਲ ਕਰਵਾਉਣ ਲਈ ਨੇੜਲੇ ਹਸਪਤਾਲ ਲੈ ਗਈ। ਇਕ ਸੀਨੀਅਰ ਪੁਲਸ ਅਧਿਕਾਰੀ ਮੁਤਾਬਕ ਲੜਕੀ ਦੀ ਮਾਂ ਤੋਂ ਮਿਲੀ ਸ਼ਿਕਾਇਤ ਦੇ ਆਧਾਰ ’ਤੇ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ ਅਤੇ ਇੰਡੀਅਨ ਪੈਨਲ ਕੋਡ (ਆਈ. ਪੀ. ਸੀ.) ਦੀਆਂ ਸਬੰਧਿਤ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਹੈੱਡਮਾਸਟਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

ਇਹ ਖ਼ਬਰ ਵੀ ਪੜ੍ਹੋ : ਲੁਧਿਆਣਾ ’ਚ ਵੱਡੀ ਵਾਰਦਾਤ, ਰੀਅਲ ਅਸਟੇਟ ਕਾਰੋਬਾਰੀ ਦੀ ਕਾਰ ’ਚੋਂ ਲੱਖਾਂ ਰੁਪਏ ਚੋਰੀ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Manoj

Content Editor

Related News