ਖੇਤੀ ਕਾਨੂੰਨਾਂ 'ਤੇ ਸ਼ਰਦ ਪਵਾਰ ਦਾ 'ਯੂ-ਟਰਨ', ਬੋਲੇ-ਰੱਦ ਨਹੀਂ ਕਾਨੂੰਨਾਂ 'ਚ ਹੋਣ ਸੋਧਾਂ

Saturday, Jul 03, 2021 - 12:25 PM (IST)

ਖੇਤੀ ਕਾਨੂੰਨਾਂ 'ਤੇ ਸ਼ਰਦ ਪਵਾਰ ਦਾ 'ਯੂ-ਟਰਨ', ਬੋਲੇ-ਰੱਦ ਨਹੀਂ ਕਾਨੂੰਨਾਂ 'ਚ ਹੋਣ ਸੋਧਾਂ

ਨਵੀਂ ਦਿੱਲੀ– ਕੇਂਦਰ ਸਰਕਾਰ ਦੇ ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਮੁਖੀ ਸ਼ਰਦ ਪਵਾਰ ਦਾ ਰੁਖ਼ ਬਦਲ ਗਿਆ ਹੈ। ਪਵਾਰ ਨੇ ਕਿਹਾ ਕਿ ਕਾਨੂੰਨਾਂ ਨੂੰ ਪੂਰੀ ਤਰ੍ਹਾਂ ਰੱਦ ਨਹੀਂ ਕੀਤਾ ਜਾਣਾ ਚਾਹੀਦਾ, ਸਗੋਂ ਇਨ੍ਹਾਂ ਵਿਚ ਲੋੜੀਂਦੀਆਂ ਸੋਧਾਂ ਕਰਨੀਆਂ ਚਾਹੀਦੀਆਂ ਹਨ। ਸ਼ਰਦ ਪਵਾਰ ਨੇ ਇੱਛਾ ਜਤਾਈ ਕਿ ਖੇਤੀ ਕਾਨੂੰਨਾਂ ਖਿਲਾਫ਼ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਕੇਂਦਰ ਨੂੰ ਗੱਲਬਾਤ ਕਰਨੀ ਚਾਹੀਦੀ ਹੈ। ਉਹ ਕਿਸਾਨਾਂ ਅਤੇ ਸਰਕਾਰ ਵਿਚਾਲੇ ਬਣੀ ਖਿੱਚੋਤਾਣ ਨੂੰ ਖਤਮ ਕਰਨ ਦੇ ਪੱਖ ’ਚ ਹਨ। ਪਵਾਰ ਦੇ ਰੁਖ਼ ਦਾ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਨੇ ਸਵਾਗਤ ਕੀਤਾ। 

ਇਹ ਵੀ ਪੜ੍ਹੋ : ਕਿਸਾਨੀ ਘੋਲ ਦੇ 6 ਮਹੀਨੇ ਪੂਰੇ, ਜਾਣੋ ਅੰਦੋਲਨ ਦੀ ਸ਼ੁਰੂਆਤ ਤੋਂ ਹੁਣ ਤਕ ਦੀ ਪੂਰੀ ਕਹਾਣੀ, ਤਸਵੀਰਾਂ ਦੀ ਜ਼ੁਬਾਨੀ

PunjabKesari

ਸਾਬਕਾ ਖੇਤੀ ਮੰਤਰੀ ਅਤੇ ਰਾਕਾਂਪਾ ਮੁਖੀ ਸ਼ਰਦ ਪਵਾਰ ਨੇ ਕਿਹਾ ਕਿਸਾਨ ਪਿਛਲੇ ਕਈ ਮਹੀਨਿਆਂ ਤੋਂ ਅੰਦੋਲਨ ਕਰ ਰਹੇ ਹਨ। ਕੇਂਦਰ ਅਤੇ ਕਿਸਾਨਾਂ ਵਿਚਾਲੇ ਖਿੱਚੋਤਾਣ ਬਣੀ ਹੋਈ ਹੈ। ਕੇਂਦਰ ਨੂੰ ਉਨ੍ਹਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ, ਇਸ ’ਚ ਅਗਵਾਈ ਕਰਨੀ ਚਾਹੀਦੀ ਹੈ। ਓਧਰ ਤੋਮਰ ਨੇ ਕਿਹਾ ਕਿ ਉਹ ਸ਼ਰਦ ਪਵਾਰ ਦੇ ਰੁਖ਼ ਦਾ ਸਵਾਗਤ ਕਰਦੇ ਹਨ, ਜਿੱਥੇ ਉਨ੍ਹਾਂ ਨੇ ਕਿਹਾ ਕਿ ਕਾਨੂੰਨਾਂ ਨੂੰ ਬਦਲਣ ਦੀ ਕੋਈ ਜ਼ਰੂਰਤ ਨਹੀਂ ਹੈ। ਉਹ ਬੋਲੇ ਕਿ ਜਿਨ੍ਹਾਂ ਬਿੰਦੂਆਂ ’ਤੇ ਇਤਰਾਜ਼ ਹੈ, ਉਨ੍ਹਾਂ ਨੂੰ ਸਲਾਹ-ਮਸ਼ਵਰੇ ਤੋਂ ਬਾਅਦ ਬਦਲਿਆ ਜਾਣਾ ਚਾਹੀਦਾ ਹੈ। ਮੈਂ ਉਨ੍ਹਾਂ ਦੇ ਇਸ ਰੁਖ਼ ਦਾ ਸਵਾਗਤ ਕਰਦਾ ਹਾਂ। 

ਇਹ ਵੀ ਪੜ੍ਹੋ : ਟਿਕੈਤ ਦੀ ਸਰਕਾਰ ਨੂੰ ਦੋ ਟੁੱਕ- ‘4 ਲੱਖ ਟਰੈਕਟਰ ਵੀ ਇੱਥੇ ਹਨ, 26 ਤਾਰੀਖ਼ ਵੀ ਹਰ ਮਹੀਨੇ ਆਉਂਦੀ ਹੈ’

 

ਦੱਸ ਦੇਈਏ ਕਿ ਕਾਨੂੰਨਾਂ ਦੇ ਵਿਰੋਧ ’ਚ ਕਿਸਾਨ ਦਿੱਲੀ ਦੀਆਂ ਸਰਹੱਦਾਂ ’ਤੇ ਪਿਛਲੇ 7 ਮਹੀਨਿਆਂ ਤੋਂ ਡਟੇ ਹੋਏ ਹਨ। ਸਰਕਾਰ ਸਾਫ਼ ਆਖ ਚੁੱਕੀ ਹੈ ਕਿ ਉਹ ਖੇਤੀ ਕਾਨੂੰਨਾਂ ਨੂੰ ਵਾਪਸ ਨਹੀਂ ਲਵੇਗੀ। ਉੱਥੇ ਹੀ ਕਿਸਾਨ ਜਿੱਦ ’ਤੇ ਅੜੇ ਹੋਏ ਹਨ ਕਿ ਖੇਤੀ ਕਾਨੂੰਨ ਵਾਪਸ ਲਏ ਜਾਣ। 

ਇਹ ਵੀ ਪੜ੍ਹੋ : ਕਿਸਾਨਾਂ ਨਾਲ ਚਰਚਾ ਲਈ ਤਿਆਰ ਹਾਂ ਪਰ ਰੱਦ ਨਹੀਂ ਹੋਣਗੇ ਖੇਤੀ ਕਾਨੂੰਨ: ਤੋਮਰ


author

Tanu

Content Editor

Related News