ਸ਼ਰਦ ਪਵਾਰ ਨੂੰ ਹਸਪਤਾਲ ’ਚੋਂ ਮਿਲੀ ਛੁੱਟੀ

Saturday, Apr 03, 2021 - 04:02 PM (IST)

ਸ਼ਰਦ ਪਵਾਰ ਨੂੰ ਹਸਪਤਾਲ ’ਚੋਂ ਮਿਲੀ ਛੁੱਟੀ

ਮੁੰਬਈ— ਰਾਸ਼ਟਰਵਾਦੀ ਕਾਂਗਰਸ ਪਾਰਟੀ (ਰਾਕਾਂਪਾ) ਦੇ ਰਾਸ਼ਟਰੀ ਬੁਲਾਰੇ ਅਤੇ ਘੱਟ ਗਿਣਤੀ ਕਾਰਜ ਮੰਤਰੀ ਨਵਾਬ ਮਲਿਕ ਨੇ ਸ਼ਨੀਵਾਰ ਨੂੰ ਦੱਸਿਆ ਕਿ ਪਾਰਟੀ ਪ੍ਰਧਾਨ ਸ਼ਰਦ ਪਵਾਰ ਦੀ ਸਿਹਤ ਠੀਕ ਹੈ ਅਤੇ ਡਾਕਟਰਾਂ ਨੇ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਹੈ। ਮਲਿਕ ਨੇ ਆਪਣੇ ਬਿਆਨ ਵਿਚ ਕਿਹਾ ਕਿ ਪਵਾਰ ਨੂੰ 7 ਦਿਨਾਂ ਲਈ ਆਰਾਮ ਕਰਨ ਦੀ ਸਲਾਹ ਦਿੱਤੀ ਹੈ।

ਇਹ ਵੀ ਪੜ੍ਹੋ: ਆਪਰੇਸ਼ਨ ਤੋਂ ਕੁਝ ਘੰਟਿਆਂ ਬਾਅਦ ਅਖ਼ਬਾਰ ਪੜ੍ਹਦੇ ਨਜ਼ਰ ਆਏ ਪਵਾਰ, ਬੇਟੀ ਨੇ ਸਾਂਝੀ ਕੀਤੀ ਤਸਵੀਰ

ਮਲਿਕ ਨੇ ਰਾਕਾਂਪਾ ਦੇ ਅਹੁਦਿਆ ਅਧਿਕਾਰੀਆਂ, ਵਰਕਰਾਂ ਅਤੇ ਸਾਰੇ ਸ਼ੁੱਭ ਚਿੰਤਕਾਂ ਨੂੰ ਅਪੀਲ ਕੀਤੀ ਹੈ ਕਿ ਪਵਾਰ ਨੂੰ ਮਿਲਣ ਲਈ ਅਜੇ ਨਾ ਆਉਣ, ਕਿਉਂਕਿ ਉਨ੍ਹਾਂ ਨੂੰ ਪੂਰੀ ਤਰ੍ਹਾਂ ਆਰਾਮ ਦੀ ਲੋੜ ਹੈ। ਮਲਿਕ ਨੇ ਸਾਰਿਆਂ ਨੂੰ ਉਨ੍ਹਾਂ ਦੇ ਸਮਰਥਨ ਲਈ ਧੰਨਵਾਦ ਦਿੱਤਾ ਅਤੇ ਪਵਾਰ ਦੀ ਚੰਗੀ ਸਿਹਤ ਦੀ ਕਾਮਨਾ ਕੀਤੀ।


author

Tanu

Content Editor

Related News