ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਮੁਖੀ ਸ਼ਰਦ ਪਵਾਰ ਨੂੰ ਹਸਪਤਾਲ ਤੋਂ ਮਿਲੀ ਛੁੱਟੀ
Thursday, Apr 23, 2026 - 05:28 PM (IST)
ਨੈਸ਼ਨਲ ਡੈਸਕ : ਰਾਸ਼ਟਰਵਾਦੀ ਕਾਂਗਰਸ ਪਾਰਟੀ (SP) ਦੇ ਪ੍ਰਧਾਨ ਅਤੇ ਦਿੱਗਜ ਨੇਤਾ ਸ਼ਰਦ ਪਵਾਰ (85) ਨੂੰ ਵੀਰਵਾਰ ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਉਨ੍ਹਾਂ ਨੂੰ 19 ਅਪ੍ਰੈਲ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਸੀਨੀਅਰ ਨੇਤਾ ਦੇ ਕਰੀਬੀ ਸੂਤਰਾਂ ਨੇ ਦੱਸਿਆ ਕਿ ਸ਼ਰਦ ਪਵਾਰ ਨੂੰ ਨਿਯਮਤ ਜਾਂਚ ਲਈ ਹਸਪਤਾਲ ਲਿਜਾਇਆ ਗਿਆ ਸੀ। ਡਾਕਟਰਾਂ ਮੁਤਾਬਕ ਉਨ੍ਹਾਂ ਦੀ ਹਾਲਤ ਹੁਣ ਬਿਲਕੁਲ ਠੀਕ ਹੈ ਤੇ ਚਿੰਤਾ ਦੀ ਕੋਈ ਗੱਲ ਨਹੀਂ ਹੈ।
ਹਸਪਤਾਲ ਵਿੱਚ ਦਾਖਲ ਹੋਣ ਕਾਰਨ ਸ਼ਰਦ ਪਵਾਰ ਬਾਰਾਮਤੀ ਵਿਧਾਨ ਸਭਾ ਜ਼ਿਮਨੀ ਚੋਣ ਵਿੱਚ ਆਪਣੀ ਵੋਟ ਪਾਉਣ ਲਈ ਨਹੀਂ ਜਾ ਸਕੇ। ਉਨ੍ਹਾਂ ਨੇ ਖੁਦ ਟਵੀਟ ਕਰ ਕੇ ਇਸ ਦੀ ਜਾਣਕਾਰੀ ਦਿੱਤੀ ਸੀ। ਜ਼ਿਕਰਯੋਗ ਹੈ ਕਿ ਇਹ ਚੋਣ ਅਜੀਤ ਪਵਾਰ ਦੀ ਇੱਕ ਜਹਾਜ਼ ਹਾਦਸੇ ਵਿੱਚ ਹੋਈ ਮੌਤ ਕਾਰਨ ਕਰਵਾਈ ਜਾ ਰਹੀ ਹੈ, ਜਿੱਥੋਂ ਮਹਾਰਾਸ਼ਟਰ ਦੀ ਉਪ ਮੁੱਖ ਮੰਤਰੀ ਸੁਨੇਤਰਾ ਪਵਾਰ ਉਮੀਦਵਾਰ ਹਨ। ਭਾਵੇਂ ਸ਼ਰਦ ਪਵਾਰ ਖੁਦ ਵੋਟ ਪਾਉਣ ਨਹੀਂ ਪਹੁੰਚ ਸਕੇ, ਪਰ ਉਨ੍ਹਾਂ ਨੇ ਹਸਪਤਾਲ ਦੇ ਬਿਸਤਰ ਤੋਂ ਹੀ ਇਕ ਸੰਦੇਸ਼ ਜਾਰੀ ਕਰਕੇ ਲੋਕਾਂ ਨੂੰ ਸੁਨੇਤਰਾ ਪਵਾਰ ਦੇ ਹੱਕ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ ਸੀ। ਸੁਨੇਤਰਾ ਪਵਾਰ, ਸ਼ਰਦ ਪਵਾਰ ਦੇ ਭਤੀਜੇ ਸਵਰਗੀ ਅਜੀਤ ਪਵਾਰ ਦੀ ਪਤਨੀ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
