SC ਵਲੋਂ ਗਠਿਤ 4 ਮੈਂਬਰੀ ਕਮੇਟੀ ’ਚੋਂ ਭੁਪਿੰਦਰ ਸਿੰਘ ਮਾਨ ਦੇ ਵੱਖ ਹੋਣ ’ਤੇ ਪਵਾਰ ਨੇ ਦਿੱਤਾ ਇਹ ਬਿਆਨ

Thursday, Jan 14, 2021 - 06:49 PM (IST)

SC ਵਲੋਂ ਗਠਿਤ 4 ਮੈਂਬਰੀ ਕਮੇਟੀ ’ਚੋਂ ਭੁਪਿੰਦਰ ਸਿੰਘ ਮਾਨ ਦੇ ਵੱਖ ਹੋਣ ’ਤੇ ਪਵਾਰ ਨੇ ਦਿੱਤਾ ਇਹ ਬਿਆਨ

ਮੁੰਬਈ (ਭਾਸ਼ਾ)— ਰਾਸ਼ਟਰਵਾਦੀ ਕਾਂਗਰਸ ਪਾਰਟੀ (ਰਾਕਾਂਪਾ) ਮੁਖੀ ਸ਼ਰਦ ਪਵਾਰ ਨੇ ਵੀਰਵਾਰ ਯਾਨੀ ਕਿ ਅੱਜ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਜਾਰੀ ਵਿਵਾਦ ਨੂੰ ਖਤਮ ਕਰਨ ਲਈ ਸੁਪਰੀਮ ਕੋਰਟ ਵਲੋਂ ਗਠਿਤ ਕਮੇਟੀ ’ਚ ਪੂਰੀ ਤਰ੍ਹਾਂ ‘ਆਜ਼ਾਦ ਵਿਅਕਤੀਆਂ’ ਨੂੰ ਨਿਯੁਕਤ ਕੀਤਾ ਜਾਣਾ ਚਾਹੀਦਾ ਸੀ। ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਨਵੇਂ ਖੇਤੀ ਕਾਨੂੰਨਾਂ ਦੇ ਅਮਲ ’ਤੇ ਰੋਕ ਲਾਉਂਦੇ ਹੋਏ ਕੇਂਦਰ ਸਰਕਾਰ ਅਤੇ ਦਿੱਲੀ ਦੀਆਂ ਸਰਹੱਦਾਂ ’ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਵਿਚਾਲੇ ਵਿਵਾਦ ਖਤਮ ਕਰਨ ਲਈ 4 ਮੈਂਬਰੀ ਕਮੇਟੀ ਦਾ ਗਠਨ ਕੀਤਾ ਸੀ।

ਇਹ ਵੀ ਪੜ੍ਹੋ : ਕਿਸਾਨ ਅੰਦੋਲਨ: ਸੁਪਰੀਮ ਕੋਰਟ ਵਲੋਂ ਗਠਿਤ 4 ਮੈਂਬਰੀ ਕਮੇਟੀ ’ਚੋਂ ਵੱਖ ਹੋਏ ਭੁਪਿੰਦਰ ਸਿੰਘ ਮਾਨ

ਪਵਾਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਕਮੇਟੀ ’ਤੇ ਭਰੋਸਾ ਨਹੀਂ ਹੈ, ਕਿਉਂਕਿ ਇਹ ਕਿਹਾ ਗਿਆ ਹੈ ਕਿ ਇਸ ਦੇ ਮੈਂਬਰ ਪਹਿਲਾਂ ਕੇਂਦਰ ਦੇ ਨਵੇਂ ਖੇਤੀ ਕਾਨੂੰਨਾਂ ਦਾ ਸਮਰਥਨ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਲਿਹਾਜ਼ਾ ਕਿਸਾਨਾਂ ਨੂੰ ਨਹੀਂ ਲੱਗਦਾ ਕਿ ਕਮੇਟੀ ਨਾਲ ਚਰਚਾ ਕਰ ਕੇ ਕੋਈ ਹੱਲ ਨਿਕਲੇਗਾ, ਮੈਂ ਉਨ੍ਹਾਂ ਨਾਲ ਸਹਿਮਤ ਹਾਂ। ਜੇਕਰ ਆਜ਼ਾਦ ਵਿਅਕਤੀਆਂ ਨੂੰ ਨਿਯੁਕਤ ਕੀਤਾ ਜਾਂਦਾ, ਤਾਂ ਬਿਹਤਰ ਹੁੰਦਾ।

ਇਹ ਵੀ ਪੜ੍ਹੋ : ਕਿਸਾਨ ਅੰਦੋਲਨ: ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਭਲਕੇ ਹੋਵੇਗੀ 9ਵੇਂ ਦੌਰ ਦੀ ਗੱਲਬਾਤ

ਪਵਾਰ ਨੇ ਖੇਤੀ ਕਾਨੂੰਨਾਂ ਦੇ ਅਮਲ ’ਤੇ ਰੋਕ ਲਾਉਣ ਅਤੇ ਕਮੇਟੀ ਗਠਿਤ ਕਰਨ ਦੇ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਸਵਾਗਤ ਕੀਤਾ ਸੀ। ਕਮੇਟੀ ਵਿਚ ਭਾਰਤੀ ਕਿਸਾਨ ਯੂਨੀਅਨ, ਆਲ ਇੰਡੀਆ ਕਿਸਾਨ ਤਾਲਮੇਲ ਕਮੇਟੀ ਦੇ ਕੌਮੀ ਪ੍ਰਧਾਨ ਭੁਪਿੰਦਰ ਸਿੰਘ ਮਾਨ, ਡਾ. ਪ੍ਰਮੋਦ ਕੁਮਾਰ ਜੋਸ਼ੀ, ਖੇਤੀ ਅਰਥਸ਼ਾਸਤਰੀ ਅਸ਼ੋਕ ਗੁਲਾਟੀ ਅਤੇ ਅਨਿਲ ਘਨਵਟ ਨੂੰ ਸ਼ਾਮਲ ਕੀਤਾ ਗਿਆ ਹੈ। ਹਾਲਾਂਕਿ ਵੀਰਵਾਰ ਯਾਨੀ ਕਿ ਅੱਜ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ’ਚ ਰੱਖਦਿਆਂ ਭੁਪਿੰਦਰ ਸਿੰਘ ਮਾਨ ਇਸ 4 ਮੈਂਬਰੀ ਕਮੇਟੀ ’ਚੋਂ ਵੱਖ ਹੋ ਗਏ ਹਨ।

ਇਹ ਵੀ ਪੜ੍ਹੋ : ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨਾਂ ਦੇ ਡੇਰੇ, ਕਿਸਾਨ ਅੰਦੋਲਨ ’ਤੇ ਬਰਸ ਰਹੀ ‘ਗੁਰੂ ਘਰ ਦੀ ਕਿਰਪਾ’


author

Tanu

Content Editor

Related News