ਸ਼ਰਦ ਪਵਾਰ ਦੀ ਸਿਹਤ ਨੂੰ ਲੈ ਕੇ ਵੱਡੀ ਅਪਡੇਟ ! ਅੱਜ ਮਿਲੇਗੀ ਹਸਪਤਾਲ ਤੋਂ ਛੁੱਟੀ

Saturday, Feb 14, 2026 - 12:49 PM (IST)

ਸ਼ਰਦ ਪਵਾਰ ਦੀ ਸਿਹਤ ਨੂੰ ਲੈ ਕੇ ਵੱਡੀ ਅਪਡੇਟ ! ਅੱਜ ਮਿਲੇਗੀ ਹਸਪਤਾਲ ਤੋਂ ਛੁੱਟੀ

ਨੈਸ਼ਨਲ ਡੈਸਕ- ਰਾਸ਼ਟਰਵਾਦੀ ਕਾਂਗਰਸ ਪਾਰਟੀ (SP) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ਼ਰਦ ਪਵਾਰ ਨੂੰ ਅੱਜ ਪੁਣੇ ਦੇ ਰੂਬੀ ਹਾਲ ਕਲੀਨਿਕ ਤੋਂ ਛੁੱਟੀ ਦੇ ਦਿੱਤੀ ਜਾਵੇਗੀ। ਉਹ ਪਿਛਲੇ ਕੁਝ ਦਿਨਾਂ ਤੋਂ ਛਾਤੀ ਦੀ ਇਨਫੈਕਸ਼ਨ ਅਤੇ ਸਾਹ ਲੈਣ ਵਿੱਚ ਤਕਲੀਫ਼ ਕਾਰਨ ਹਸਪਤਾਲ ਵਿੱਚ ਦਾਖਲ ਸਨ।

ਹਸਪਤਾਲ ਦੇ ਡਾਕਟਰ ਪਰਵੇਜ਼ ਗ੍ਰਾਂਟ ਅਨੁਸਾਰ, ਸ਼ਰਦ ਪਵਾਰ ਦੀ ਸਿਹਤ ਹੁਣ ਪਹਿਲਾਂ ਨਾਲੋਂ ਬਿਹਤਰ ਹੈ ਅਤੇ ਉਨ੍ਹਾਂ ਦੀ ਸਿਹਤ ਵਿੱਚ ਤੇਜ਼ੀ ਨਾਲ ਸੁਧਾਰ ਹੋ ਰਿਹਾ ਹੈ। ਡਾਕਟਰਾਂ ਦੀ ਟੀਮ ਨੇ ਉਨ੍ਹਾਂ ਨੂੰ ਫਿਲਹਾਲ ਕੁਝ ਦਿਨ ਮੁਕੰਮਲ ਆਰਾਮ ਕਰਨ ਦੀ ਸਲਾਹ ਦਿੱਤੀ ਹੈ। ਇਸ ਤੋਂ ਬਾਅਦ ਹੀ ਉਹ ਹੌਲੀ-ਹੌਲੀ ਆਪਣੇ ਰੋਜ਼ਾਨਾ ਦੇ ਕੰਮਾਂ ਅਤੇ ਜਨਤਕ ਪ੍ਰੋਗਰਾਮਾਂ ਵਿੱਚ ਹਿੱਸਾ ਲੈ ਸਕਣਗੇ।

ਜ਼ਿਕਰਯੋਗ ਹੈ ਕਿ 84 ਸਾਲਾ ਸ਼ਰਦ ਪਵਾਰ ਨੇ ਹਾਲ ਹੀ ਵਿੱਚ ਇੱਕ ਜਹਾਜ਼ ਹਾਦਸੇ ਵਿੱਚ ਆਪਣੇ ਭਤੀਜੇ ਅਤੇ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਨੂੰ ਗੁਆ ਦਿੱਤਾ ਸੀ, ਜਿਸ ਕਾਰਨ ਉਹ ਕਾਫ਼ੀ ਸਦਮੇ ਵਿੱਚ ਸਨ। ਪਰਿਵਾਰ ਅਤੇ ਪਾਰਟੀ ਵਰਕਰਾਂ ਨੇ ਸ਼ਰਦ ਪਵਾਰ ਦੀ ਸਿਹਤ ਵਿੱਚ ਸੁਧਾਰ ਹੋਣ 'ਤੇ ਸੁੱਖ ਦਾ ਸਾਹ ਲਿਆ ਹੈ।


author

Harpreet SIngh

Content Editor

Related News