ਸੰਸਦ ''ਚ PM ਮੋਦੀ ਨੂੰ ਮਿਲੇ ਸ਼ਰਦ ਪਵਾਰ, ਕਰੀਬ 20 ਮਿੰਟ ਚੱਲੀ ਮੁਲਾਕਾਤ

04/06/2022 3:49:43 PM

ਨੈਸ਼ਨਲ ਡੈਸਕ- ਰਾਕਾਂਪਾ ਮੁਖੀ ਸ਼ਰਦ ਪਵਾਰ ਨੇ ਬੁੱਧਵਾਰ ਨੂੰ ਦਿੱਲੀ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਦੋਹਾਂ ਨੇਤਾਵਾਂ ਦਰਮਿਆਨ ਇਹ ਮੁਲਾਕਾਤ ਪ੍ਰਧਾਨ ਮੰਤਰੀ ਦਫ਼ਤਰ (ਪੀ.ਐੱਮ.ਓ.) 'ਚ ਦੁਪਹਿਰ 12.20 ਤੋਂ 12.40 ਵਜੇ ਯਾਨੀ ਕਰੀਬ 20 ਮਿੰਟ ਤੱਕ ਚੱਲੀ। ਦੋਹਾਂ ਨੇਤਾਵਾਂ ਦਰਮਿਆਨ ਕਈ ਗੱਲਬਾਤ ਹੋਈ, ਹਾਲੇ ਇਸ ਨੂੰ ਲੈ ਕੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਮਹਾਰਾਸ਼ਟਰ 'ਚ ਪਿਛਲੇ ਕੁਝ ਦਿਨਾਂ ਤੋਂ ਜਾਰੀ ਘਟਨਾਕ੍ਰਮ ਦਰਮਿਆਨ ਪੀ.ਐੱਮ. ਮੋਦੀ ਅਤੇ ਸ਼ਰਦ ਪਵਾਰ ਦੀ ਇਹ ਮੁਲਾਕਾਤ ਕਾਫ਼ੀ ਅਹਿਮ ਮੰਨੀ ਜਾ ਰਹੀ ਹੈ। 

ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਮਹਾਰਾਸ਼ਟਰ ਦੇ ਕਈ ਨੇਤਾਵਾਂ ਵਿਰੁੱਧ ਕਾਰਵਾਈ ਸ਼ੁਰੂ ਕੀਤੀ ਹੈ। ਸ਼ਿਵ ਸੈਨਾ ਨੇਤਾ ਸੰਜੇ ਰਾਊਤ 'ਤੇ ਵੀ ਈ.ਡੀ. ਦੀ ਕਾਰਵਾਈ ਚੱਲ ਰਹੀ ਹੈ। ਮੰਗਲਵਾਰ ਨੂੰ ਸ਼ਰਦ ਪਵਾਰ ਦੇ ਘਰ ਰਾਤ ਦੇ ਭੋਜਨ ਦਾ ਆਯੋਜਨ ਕੀਤਾ ਸੀ। ਇਸ ਭੋਜਨ 'ਚ ਕਈ ਪਾਰਟੀਆਂ ਦੇ ਨੇਤਾ ਮੌਜੂਦ ਰਹੇ, ਜਿਸ 'ਚ ਕੇਂਦਰੀ ਮੰਤਰੀ ਨਿਤਿਨ ਗਡਕਰੀ ਵੀ ਸ਼ਾਮਲ ਹੋਏ।


DIsha

Content Editor

Related News