''''ਇਸ ਬਾਰੇ ਮੈਨੂੰ ਕੋਈ ਜਾਣਕਾਰੀ ਨਹੀਂ..!'''', ਅਜੀਤ ਪਵਾਰ ਦੀ ਪਤਨੀ ਨੂੰ ਡਿਪਟੀ CM ਬਣਾਉਣ ਬਾਰੇ ਬੋਲੇ ਚਾਚਾ ਸ਼ਰਦ
Saturday, Jan 31, 2026 - 10:23 AM (IST)
ਨੈਸ਼ਨਲ ਡੈਸਕ- ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ (66) ਦੀ ਬੁੱਧਵਾਰ ਨੂੰ ਇੱਕ ਜਹਾਜ਼ ਹਾਦਸੇ ਵਿੱਚ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ, ਜਦੋਂ ਉਨ੍ਹਾਂ ਦਾ ਚਾਰਟਰਡ ਪਲੇਨ ਬਾਰਾਮਤੀ ਵਿੱਚ ਲੈਂਡਿੰਗ ਦੌਰਾਨ ਕ੍ਰੈਸ਼ ਹੋ ਗਿਆ, ਜਿਸ ਵਿੱਚ ਉਨ੍ਹਾਂ ਦੇ ਸੁਰੱਖਿਆ ਕਰਮੀ ਅਤੇ ਪਾਇਲਟਾਂ ਸਮੇਤ ਕੁੱਲ 5 ਲੋਕਾਂ ਦੀ ਜਾਨ ਚਲੀ ਗਈ ਸੀ।
ਅਜੀਤ ਪਵਾਰ ਦੇ ਦਿਹਾਂਤ ਤੋਂ ਬਾਅਦ ਖਾਲੀ ਹੋਏ ਉਪ ਮੁੱਖ ਮੰਤਰੀ ਦੇ ਅਹੁਦੇ ਲਈ ਉਨ੍ਹਾਂ ਦੀ ਪਤਨੀ ਸੁਨੇਤਰਾ ਪਵਾਰ ਦਾ ਨਾਂ ਸਾਹਮਣੇ ਆ ਰਿਹਾ ਹੈ। ਸੀਨੀਅਰ ਆਗੂ ਛਗਨ ਭੁਜਬਲ ਅਨੁਸਾਰ, ਪਾਰਟੀ ਨੇ ਸੁਨੇਤਰਾ ਪਵਾਰ ਦਾ ਨਾਂ ਵਿਧਾਇਕ ਦਲ ਦੇ ਨੇਤਾ ਵਜੋਂ ਤੈਅ ਕੀਤਾ ਹੈ ਅਤੇ ਇਸ ਸਬੰਧੀ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨਾਲ ਵੀ ਮੁਲਾਕਾਤ ਕੀਤੀ ਗਈ ਹੈ।
ਇਹ ਵੀ ਪੜ੍ਹੋ- Reservation ਲਈ ਉਮੀਦਵਾਰ ਨੇ ਬਦਲ ਲਿਆ ਧਰਮ ! ਸੁਪਰੀਮ ਕੋਰਟ ਨੇ ਕਿਹਾ- 'ਇਹ ਤਾਂ ਨਵਾਂ ਹੀ Fraud...'
ਪਰ ਇਸ ਮੁੱਦੇ 'ਤੇ ਐੱਨ.ਸੀ.ਪੀ. (SCP) ਮੁਖੀ ਸ਼ਰਦ ਪਵਾਰ ਨੇ ਕਿਹਾ ਕਿ ਉਨ੍ਹਾਂ ਕੋਲ ਸੁਨੇਤਰਾ ਪਵਾਰ ਦੇ ਨਾਂ ਬਾਰੇ ਕੋਈ ਅਧਿਕਾਰਤ ਜਾਣਕਾਰੀ ਨਹੀਂ ਹੈ ਅਤੇ ਇਹ ਪਾਰਟੀ ਦਾ ਅੰਦਰੂਨੀ ਫੈਸਲਾ ਹੈ। ਉਨ੍ਹਾਂ ਕਿਹਾ ਕਿ ਪ੍ਰਫੁੱਲ ਪਟੇਲ ਅਤੇ ਸੁਨੀਲ ਤਟਕਰੇ ਵਰਗੇ ਆਗੂ ਮੁੰਬਈ ਵਿੱਚ ਇਹ ਸਿਆਸੀ ਫੈਸਲੇ ਲੈ ਰਹੇ ਹਨ।
ਆਪਣੇ ਭਤੀਜੇ ਨੂੰ ਯਾਦ ਕਰਦਿਆਂ ਸ਼ਰਦ ਪਵਾਰ ਨੇ ਉਨ੍ਹਾਂ ਨੂੰ ਇੱਕ ਸਮਰੱਥ ਅਤੇ ਵਚਨਬੱਧ ਆਗੂ ਦੱਸਿਆ, ਜਿਨ੍ਹਾਂ ਨੇ ਹਮੇਸ਼ਾ ਲੋਕਾਂ ਦੇ ਮੁੱਦਿਆਂ ਨੂੰ ਸਮਝਿਆ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਲਈ ਕੰਮ ਕੀਤਾ। ਉਨ੍ਹਾਂ ਭਰੋਸਾ ਜਤਾਇਆ ਕਿ ਪਰਿਵਾਰ ਦੀ ਨਵੀਂ ਪੀੜ੍ਹੀ ਉਨ੍ਹਾਂ ਦੀ ਵਿਰਾਸਤ ਨੂੰ ਅੱਗੇ ਲੈ ਕੇ ਜਾਵੇਗੀ। ਪਵਾਰ ਨੇ ਇਹ ਵੀ ਸਪੱਸ਼ਟ ਕੀਤਾ ਕਿ ਪਰਿਵਾਰ ਇਸ ਦੁੱਖ ਦੀ ਘੜੀ ਵਿੱਚ ਇੱਕਜੁੱਟ ਹੈ, ਪਰ ਉਹ ਐੱਨ.ਡੀ.ਏ. (NDA) ਵਿੱਚ ਸ਼ਾਮਲ ਨਹੀਂ ਹੋਣਗੇ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
