''ਬਿੱਛੂ'' ਵਾਲੇ ਬਿਆਨ ''ਤੇ ਸ਼ਸ਼ੀ ਥਰੂਰ ਨੂੰ ਮਿਲੀ ਜ਼ਮਾਨਤ, ਅਗਲੀ ਸੁਣਵਾਈ 25 ਜੁਲਾਈ

Friday, Jun 07, 2019 - 12:55 PM (IST)

''ਬਿੱਛੂ'' ਵਾਲੇ ਬਿਆਨ ''ਤੇ ਸ਼ਸ਼ੀ ਥਰੂਰ ਨੂੰ ਮਿਲੀ ਜ਼ਮਾਨਤ, ਅਗਲੀ ਸੁਣਵਾਈ 25 ਜੁਲਾਈ

ਨਵੀਂ ਦਿੱਲੀ— ਕਾਂਗਰਸ ਦੇ ਸੀਨੀਅਰ ਨੇਤਾ ਸ਼ਸ਼ੀ ਥਰੂਰ ਨੂੰ ਸ਼ੁੱਕਰਵਾਰ ਨੂੰ ਦਿੱਲੀ ਦੀ ਇਕ ਅਦਾਲਤ ਤੋਂ ਰਾਹਤ ਮਿਲੀ ਹੈ। ਕੋਰਟ ਨੇ ਥਰੂਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ 'ਸ਼ਿਵਲਿੰਗ 'ਤੇ ਬੈਠੇ ਇਕ ਬਿੱਛੂ' ਵਾਲੇ ਬਿਆਨ ਮਾਮਲੇ 'ਚ ਜ਼ਮਾਨਤ ਦਿੱਤੀ ਹੈ। ਸ਼ਸ਼ੀ ਥਰੂਰ ਨੂੰ ਇਹ ਜ਼ਮਾਨਤ 20 ਹਜ਼ਾਰ ਰੁਪਏ ਦੇ ਨਿੱਜੀ ਮੁਚਲਕੇ 'ਤੇ ਮਿਲੀ ਹੈ। ਮਾਮਲੇ 'ਚ ਅਗਲੀ ਸੁਣਵਾਈ 25 ਜੁਲਾਈ ਨੂੰ ਹੋਵੇਗੀ। ਇਸ ਦੌਰਾਨ ਸ਼ਿਕਾਇਤਕਰਤਾ ਅਤੇ ਭਾਜਪਾ ਨੇਤਾ ਰਾਜੀਵ ਬੱਬਰ ਦਾ ਬਿਆਨ ਦਰਜ ਕੀਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਥਰੂਰ ਜੱਜ ਸਮਰ ਵਿਸ਼ਾਲ ਦੀ ਅਦਾਲਤ ਦੇ ਸਾਹਮਣੇ ਪੇਸ਼ ਹੋਏ। ਉਨ੍ਹਾਂ ਨੇ ਕੋਰਟ 'ਚ ਜ਼ਮਾਨਤ ਦਾਇਰ ਕੀਤੀ, ਜਿਸ ਤੋਂ ਬਾਅਦ ਕੋਰਟ ਨੇ 20 ਹਜ਼ਾਰ ਰੁਪਏ ਦੇ ਬਾਂਡ ਤੋਂ ਬਾਅਦ ਉਨ੍ਹਾਂ ਦੀ ਜ਼ਮਾਨਤ ਮਨਜ਼ੂਰ ਕਰ ਲਈ। ਭਾਜਪਾ ਨੇਤਾ ਰਾਜੀਵ ਬੱਬਰ ਵਿਰੁੱਧ ਅਪਰਾਧਕ ਮਾਣਹਾਨੀ ਸ਼ਿਕਾਇਤ ਦਰਜ ਕਰਵਾਈ ਸੀ। ਉਨ੍ਹਾਂ ਨੇ ਸ਼ਿਕਾਇਤ ਕਰਦੇ ਹੋਏ ਕਿਹਾ ਸੀ ਕਿ ਕਾਂਗਰਸ ਨੇਤਾ ਦੇ ਬਿਆਨ ਕਾਰਨ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਇਸ ਨਾਲ ਨਾ ਸਿਰਫ ਉਨ੍ਹਾਂ ਦੇ ਸਗੋਂ ਕਈ ਵਰਕਰਾਂ ਦੇ ਮਾਣ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਦੇ ਇਸ ਬਿਆਨ ਨੇ ਦੇਸ਼ 'ਚ ਮੌਜੂਦ ਲੱਖਾਂ ਸ਼ਿਵ ਭਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ।

ਜ਼ਿਕਰਯੋਗ ਹੈ ਕਿ 28 ਅਕਤੂਬਰ 2018 ਨੂੰ ਬੈਂਗਲੁਰੂ ਸਾਹਿਤ ਉਤਸਵ ਦੌਰਾਨ ਥਰੂਰ ਨੇ ਕਿਹਾ ਸੀ,''ਮੋਦੀ ਸ਼ਿਵਲਿੰਗ 'ਤੇ ਬੈਠੇ ਬਿੱਛੂ ਸਾਮਾਨ ਹਨ। ਤੁਸੀਂ ਉਸ ਨੂੰ ਆਪਣੇ ਹੱਥ ਨਾਲ ਹਟਾ ਵੀ ਨਹੀਂ ਸਕਦੇ ਅਤੇ ਨਾ ਹੀ ਚੱਪਲ ਨਾਲ ਮਾਰ ਸਕਦੇ ਹੋ।'' ਇਸ ਤੋਂ ਬਾਅਦ ਮੋਦੀ 'ਤੇ ਕੀਤੀ ਗਈ ਥਰੂਰ ਦੀ ਬਿੱਛੂ ਵਾਲੀ ਟਿੱਪਣੀ ਨੂੰ ਲੈ ਕੇ ਉਨ੍ਹਾਂ ਵਿਰੁੱਧ ਦਿੱਲੀ ਦੀ ਇਕ ਅਦਾਲਤ 'ਚ ਅਪਰਾਧਕ ਮਾਣਹਾਨੀ ਦਾ ਕੇਸ ਦਾਇਰ ਕੀਤਾ ਗਿਆ ਸੀ।


author

DIsha

Content Editor

Related News