ਨਵੀਂ ਦਿੱਲੀ-ਲਖਨਊ ਸ਼ਤਾਬਦੀ ਐਕਸਪ੍ਰੈੱਸ ’ਚ ਲੱਗੀ ਅੱਗ, ਡੇਢ ਘੰਟੇ ਬਾਅਦ ਟਰੇਨ ਹੋਈ ਰਵਾਨਾ

03/20/2021 10:37:49 AM

ਗਾਜ਼ੀਆਬਾਦ— ਨਵੀਂ ਦਿੱਲੀ ਤੋਂ ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਜਾਣ ਵਾਲੀ ਸ਼ਤਾਬਦੀ ਐਕਸਪ੍ਰੈੱਸ ’ਚ ਅੱਜ ਯਾਨੀ ਕਿ ਸ਼ਨੀਵਾਰ ਸਵੇਰੇ ਅੱਗ ਲੱਗ ਗਈ। ਜਿਸ ਕਾਰਨ ਯਾਤਰੀਆਂ ’ਚ ਅਫੜਾ-ਦਫੜੀ ਫੈਲ ਗਈ। ਹਾਲਾਂਕਿ ਇਸ ਘਟਨਾ ਵਿਚ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਖ਼ਬਰ ਨਹੀਂ ਹੈ। ਇਹ ਟਰੇਨ ਜਿਵੇਂ ਹੀ ਗਾਜ਼ੀਆਬਾਦ ਰੇਲਵੇ ਸਟੇਸ਼ਨ ’ਤੇ ਪਹੁੰਚੀ ਤਾਂ ਉਸ ਦੇ ਪਾਰਸਲ ਕੋਚ ’ਚ ਅੱਗ ਲੱਗ ਗਈ। ਕੋਚ ਤੋਂ ਅਚਾਨਕ ਤੇਜ਼ੀ ਨਾਲ ਅੱਗ ਦੀਆਂ ਲਪਟਾਂ ਅਤੇ ਧੂੰਆਂ ਨਿਕਲਣ ਲੱਗਾ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਿਟ ਦੱਸਿਆ ਜਾ ਰਿਹਾ ਹੈ।

ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਰੇਲਵੇ ਦੇ ਸੀਨੀਅਰ ਅਧਿਕਾਰੀ ਮੌਕੇ ’ਤੇ ਪਹੁੰਚੇ ਅਤੇ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਗਈ। ਹਾਲਾਂਕਿ ਕੁਝ ਹੀ ਦੇਰ ਬਾਅਦ ਅੱਗ ’ਤੇ ਕਾਬੂ ਪਾ ਲਿਆ ਗਿਆ। ਨੁਕਸਾਨੇ ਕੋਚ ਨੂੰ ਹਟਾ ਕੇ ਬਾਕੀ ਬੋਗੀਆਂ ਨਾਲ ਟਰੇਨ ਨੂੰ ਮੰਜ਼ਿਲ ਵੱਲ ਰਵਾਨਾ ਕਰ ਦਿੱਤਾ ਗਿਆ। 

ਫ਼ਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਾਇਆ ਜਾ ਰਿਹਾ ਹੈ। ਦਰਅਸਲ ਸਵੇਰੇ ਕਰੀਬ 7 ਵਜੇ ਫਾਇਰ ਮਹਿਕਮੇ ਨੂੰ ਟਰੇਨ ’ਚ ਅੱਗ ਲੱਗਣ ਦੀ ਸੂਚਨਾ ਮਿਲੀ ਸੀ। ਫਾਇਰ ਬਿ੍ਰਗੇਡ ਦੀਆਂ ਗੱਡੀਆਂ ਮੌਕੇ ’ਤੇ ਭੇਜੀਆਂ ਗਈਆਂ। ਇਸ ਦੇ ਚੱਲਦੇ ਟਰੇਨ ਗਾਜ਼ੀਆਬਾਦ ਸਟੇਸ਼ਨ ਤੋਂ ਕਰੀਬ ਡੇਢ ਘੰਟੇ ਦੀ ਦੇਰੀ ਨਾਲ ਰਵਾਨਾ ਹੋਈ।

Tanu

This news is Content Editor Tanu