ਸ਼ੀਤਲਾ ਮੰਦਰ ''ਚ ਭਾਜੜ ਦੌਰਾਨ 8 ਲੋਕਾਂ ਦੀ ਮੌਤ, PM ਮੋਦੀ ਵਲੋਂ 2-2 ਲੱਖ ਰੁਪਏ ਦੇਣ ਦਾ ਕੀਤਾ ਐਲਾਨ
Tuesday, Mar 31, 2026 - 02:39 PM (IST)
ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਬਿਹਾਰ ਦੇ ਨਾਲੰਦਾ ਵਿਚ ਸ਼ੀਤਲਾ ਮਾਤਾ ਮੰਦਰ 'ਚ ਮਚੀ ਭਾਜੜ ਕਾਰਨ ਹੋਏ ਜਾਨੀ ਨੁਕਸਾਨ 'ਤੇ ਦੁੱਖ ਪ੍ਰਗਟ ਕੀਤਾ। ਇਸ ਦੌਰਾਨ ਉਨ੍ਹਾਂ ਨੇ ਮ੍ਰਿਤਕਾਂ ਦੇ ਰਿਸ਼ਤੇਦਾਰਾਂ ਨੂੰ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50,000 ਰੁਪਏ ਦੀ ਐਕਸਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ ਕੀਤਾ। ਪੁਲਸ ਨੇ ਦੱਸਿਆ ਕਿ ਨਾਲੰਦਾ ਦੇ ਸ਼ੀਤਲਾ ਮਾਤਾ ਮੰਦਰ ਵਿੱਚ ਭਗਦੜ ਵਿੱਚ ਘੱਟੋ-ਘੱਟ ਅੱਠ ਔਰਤਾਂ ਦੀ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ।
ਇਹ ਵੀ ਪੜ੍ਹੋ - ਅੱਜ ਰਾਤ ਤੋਂ ਮਹਿੰਗਾ ਹੋਵੇਗਾ ਹਾਈਵੇਅ ਦਾ ਸਫ਼ਰ, ਇਸ ਸੂਬੇ ਦੀ ਸਰਕਾਰ ਵਲੋਂ ਟੋਲ ਦਰਾਂ 'ਚ 5% ਦਾ ਵਾਧਾ
ਜਿਸ ਸਮੇਂ ਇਹ ਘਟਨਾ ਵਾਪਰੀ, ਉਸ ਸਮੇਂ ਮੰਦਰ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂ ਵਿਸ਼ੇਸ਼ ਤੌਰ 'ਤੇ ਮੌਜੂਦ ਸਨ। ਉਸ ਸਮੇਂ ਮੰਦਰ ਵਿਚ ਹੋ ਰਹੀ ਪੂਜਾ ਦੌਰਾਨ ਸ਼ਰਧਾਲੂਆਂ ਵਿਚ ਭਾਜੜ ਪੈ ਗਈ ਅਤੇ ਲੋਕ ਇਕ ਦੂਜੇ ਦੇ ਹੇਠਾਂ ਆ ਗਏ। ਇੱਕ ਸੰਦੇਸ਼ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, "ਬਿਹਾਰ ਦੇ ਨਾਲੰਦਾ ਜ਼ਿਲ੍ਹੇ ਵਿੱਚ ਹੋਈ ਇਹ ਘਟਨਾ ਬਹੁਤ ਦੁਖਦਾਈ ਹੈ। ਮੈਂ ਉਨ੍ਹਾਂ ਸਾਰਿਆਂ ਪ੍ਰਤੀ ਸੰਵੇਦਨਾ ਪ੍ਰਗਟ ਕਰਦਾ ਹਾਂ ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।" ਉਨ੍ਹਾਂ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (PMNRF) ਵਿੱਚੋਂ ਮ੍ਰਿਤਕਾਂ ਦੇ ਰਿਸ਼ਤੇਦਾਰਾਂ ਨੂੰ 2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50,000 ਰੁਪਏ ਦੀ ਐਕਸ-ਗ੍ਰੇਸ਼ੀਆ ਸਹਾਇਤਾ ਦਾ ਐਲਾਨ ਕੀਤਾ।
ਇਹ ਵੀ ਪੜ੍ਹੋ - ਚਾਹ-ਸਮੋਸੇ 'ਤੇ ਵੀ ਪੈ ਗਈ ਮਹਿੰਗਾਈ ਦੀ ਮਾਰ! ਗੈਸ ਦੀ ਕਿੱਲਤ ਵਿਚਾਲੇ ਕੀਮਤਾਂ ਨੇ ਮਾਰੀ ਵੱਡੀ ਛਲਾਂਗ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
