ਸ਼ੀਲਾ ਦੀਕਸ਼ਤ ਇਕ ਵੱਡੀ ਭੈਣ ਵਰਗੀ ਸੀ : ਸੋਨੀਆ ਗਾਂਧੀ

Sunday, Jul 21, 2019 - 04:51 PM (IST)

ਸ਼ੀਲਾ ਦੀਕਸ਼ਤ ਇਕ ਵੱਡੀ ਭੈਣ ਵਰਗੀ ਸੀ : ਸੋਨੀਆ ਗਾਂਧੀ

ਨਵੀਂ ਦਿੱਲੀ— ਯੂ. ਪੀ. ਏ. ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਤ ਦੇ ਦਿਹਾਂਤ 'ਤੇ ਡੂੰਘਾ ਦੁੱਖ ਜ਼ਾਹਰ ਕੀਤਾ। ਸੋਨੀਆ ਗਾਂਧੀ ਨੇ ਕਿਹਾ ਕਿ ਉਹ ਇਕ ਵੱਡੀ ਭੈਣ ਵਰਗੀ ਸੀ ਅਤੇ ਉਨ੍ਹਾਂ ਦਾ ਦਿਹਾਂਤ ਕਾਂਗਰਸ ਲਈ ਵੱਡਾ ਘਾਟਾ ਹੈ। ਦੀਕਸ਼ਤ ਦੇ ਮਰਹੂਮ ਸਰੀਰ ਨੂੰ ਕਾਂਗਰਸ ਹੈੱਡਕੁਆਰਟਰ ਲਿਆਂਦੇ ਜਾਣ 'ਤੇ ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ।

Image result for Sheila Dikshit funeral

ਸੋਨੀਆ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ, ''ਉਹ ਇਕ ਦੋਸਤ ਸੀ...ਬਿਲਕੁਲ ਇਕ ਵੱਡੀ ਭੈਣ ਵਰਗੀ। ਮੇਰ ਲਈ ਉਹ ਬਹੁਤ ਵੱਡਾ ਸਹਾਰਾ ਸੀ। ਇਹ ਕਾਂਗਰਸ ਪਾਰਟੀ ਲਈ ਵੱਡਾ ਘਾਟਾ ਹੈ। ਮੈਂ ਉਨ੍ਹਾਂ ਨੂੰ ਹਮੇਸ਼ਾ ਯਾਦ ਰੱਖਾਂਗੀ। ਦੀਕਸ਼ਤ ਦਾ ਗਾਂਧੀ ਪਰਿਵਾਰ ਨਾਲ ਨੇੜਲਾ ਰਿਸ਼ਤਾ ਸੀ। ਜ਼ਿਕਰਯੋਗ ਹੈ ਕਿ 3 ਵਾਰ ਦਿੱਲੀ ਦੀ ਮੁੱਖ ਮੰਤਰੀ ਰਹੀ ਸ਼ੀਲਾ ਦੀਕਸ਼ਤ ਦਾ ਸ਼ਨੀਵਾਰ ਦੀ ਦੁਪਹਿਰ ਨੂੰ ਦਿਹਾਂਤ ਹੋ ਗਿਆ। ਅੱਜ ਭਾਵ ਐਤਵਾਰ ਨੂੰ ਉਨ੍ਹਾਂ ਨੂੰ ਦਿੱਲੀ ਦੇ ਨਿਗਮ ਬੋਧ ਘਾਟ 'ਤੇ ਅੰਤਿਮ ਵਿਦਾਈ ਦਿੱਤੀ ਗਈ। ਉਨ੍ਹਾਂ ਦੇ ਅੰਤਿਮ ਸੰਸਕਾਰ ਵਿਚ ਕਾਂਗਰਸ, ਭਾਜਪਾ ਸਮੇਤ ਹੋਰ ਸਿਆਸੀ ਦਲਾਂ ਦੇ ਦਿੱਗਜ਼ ਨੇਤਾ ਸ਼ਾਮਲ ਹੋਏ।

Image result for Sheila Dikshit funeral


author

Tanu

Content Editor

Related News