ਪੰਜ ਤੱਤਾਂ ''ਚ ਵਿਲੀਨ ਹੋਈ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਤ

07/21/2019 6:39:48 PM

ਨਵੀਂ ਦਿੱਲੀ— ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਤ ਦਾ ਐਤਵਾਰ ਨੂੰ ਸਰਕਾਰੀ ਸਨਮਾਨ ਨਾਲ ਅੰਤਿਮ ਸੰਸਕਾਰ ਕੀਤਾ ਗਿਆ। ਨਮ ਅੱਖਾਂ ਨਾਲ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਤ ਦਾ ਅੰਤਿਮ ਸੰਸਕਾਰ ਨਿਗਮ ਬੋਧ ਘਾਟ 'ਤੇ ਕੀਤਾ ਗਿਆ। ਉਨ੍ਹਾਂ ਦੇ ਅੰਤਿਮ ਸੰਸਕਾਰ ਵਿਚ ਕਾਂਗਰਸ, ਭਾਜਪਾ ਸਮੇਤ ਸਿਆਸੀ ਦਲਾਂ ਦੇ ਦਿੱਗਜ਼ ਨੇਤਾ ਸ਼ਾਮਲ ਹੋਏ। ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਸ਼ੀਲਾ ਦੀਕਸ਼ਤ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ। ਸ਼ੀਲਾ ਦੀ ਅੰਤਿਮ ਵਿਦਾਈ ਦੇ ਸਮੇਂ ਸਮਰਥਕਾਂ ਨੇ 'ਜਦੋਂ ਤਕ ਸੂਰਜ ਚਾਂਦ ਰਹੇਗਾ, ਸ਼ੀਲਾ ਜੀ ਦਾ ਨਾਮ ਰਹੇਗਾ' ਦੇ ਨਾਅਰੇ ਲਾਏ। ਭਾਰੀ ਬਾਰਿਸ਼ ਦੇ ਬਾਵਜੂਦ ਲੋਕ ਸ਼ੀਲਾ ਦੀਕਸ਼ਤਿ ਨੂੰ ਅੰਤਿਮ ਵਿਦਾਈ ਦੇਣ ਲਈ ਮੌਜੂਦ ਰਹੇ।

Image result for Sheila Dikshit funeral

ਇੱਥੇ ਦੱਸ ਦੇਈਏ ਕਿ 81 ਸਾਲ ਦੀ ਉਮਰ 'ਚ ਸ਼ੀਲਾ ਦੀਕਸ਼ਤ ਦਾ ਦਿਲ ਦਾ ਦੌਰਾ ਪੈਣ ਕਾਰਨ ਸ਼ਨੀਵਾਰ ਯਾਨੀ ਕਿ ਕੱਲ ਦਿਹਾਂਤ ਹੋ ਗਿਆ ਸੀ। 3 ਵਾਰ ਦਿੱਲੀ ਦੀ ਮੁੱਖ ਮੰਤਰੀ ਰਹੀ ਸ਼ੀਲਾ ਦੇ ਦਿਹਾਂਤ ਕਾਰਨ ਦਿੱਲੀ 'ਚ ਦੋ ਦਿਨ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਗਿਆ। ਗਾਂਧੀ ਪਰਿਵਾਰ ਨਾਲ ਸ਼ੀਲਾ ਦਾ ਕਰੀਬੀ ਰਿਸ਼ਤਾ ਰਿਹਾ ਹੈ। ਉਨ੍ਹਾਂ ਦੇ ਪਰਿਵਾਰ ਵਿਚ ਪੁੱਤਰ ਸੰਦੀਪ ਦੀਕਸ਼ਤ ਅਤੇ ਪੁੱਤਰੀ ਲਤਿਕਾ ਦੀਕਸ਼ਤ ਹੈ।

Image result for Sheila Dikshit funeral

ਜਿਵੇਂ ਹੀ ਸ਼ੀਲਾ ਦੀਕਸ਼ਤ ਦੇ ਦਿਹਾਂਤ ਦੀ ਖ਼ਬਰ ਸ਼ਨੀਵਾਰ ਨੂੰ ਆਈ, ਤਾਂ ਦਿੱਲੀ 'ਚ ਸੋਗ ਦੀ ਲਹਿਰ ਦੌੜ ਗਈ। ਦੀਕਸ਼ਤ ਕਾਫੀ ਲੰਬੇ ਸਮੇਂ ਤੋਂ ਬੀਮਾਰ ਸੀ। ਸਿਹਤ ਠੀਕ ਨਾ ਹੋਣ ਕਾਰਨ ਉਨ੍ਹਾਂ ਨੂੰ ਪਿਛਲੇ ਦਿਨੀਂ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਹਸਪਤਾਲ ਦੇ ਬਿਆਨ ਮੁਤਾਬਕ ਦੀਕਸ਼ਤ ਨੂੰ ਦਿਲ ਦਾ ਦੌਰਾ ਪੈਣ 'ਤੇ ਗੰਭੀਰ ਹਾਲਤ ਵਿਚ ਹਸਪਤਾਲ 'ਚ ਰੱਖਿਆ ਗਿਆ ਸੀ। ਉਨ੍ਹਾਂ ਨੇ ਦੁਪਹਿਰ 3 ਵਜ ਕੇ 55 ਮਿੰਟ 'ਤੇ ਆਖਰੀ ਸਾਹ ਲਿਆ।


Tanu

Content Editor

Related News