ਸ਼ੀਲਾ ਦੀਕਸ਼ਿਤ ਦੇ ਦਿਹਾਂਤ ''ਤੇ ਰਾਹੁਲ ਗਾਂਧੀ ਨੇ ਜਤਾਇਆ ਦੁੱਖ

07/20/2019 5:25:44 PM

ਨਵੀਂ ਦਿੱਲੀ— ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਨੇਤਾ ਸ਼ੀਲਾ ਦੀਕਸ਼ਿਤ ਦੇ ਦਿਹਾਂਤ 'ਤੇ ਡੂੰਘਾ ਦੁੱਖ ਜ਼ਾਹਰ ਕੀਤਾ। ਰਾਹੁਲ ਨੇ ਕਿਹਾ ਕਿ ਸ਼ੀਲਾ ਦੀਕਸ਼ਿਤ ਕਾਂਗਰਸ ਦੀ ਧੀ ਸੀ ਅਤੇ ਪਾਰਟੀ ਨਾਲ ਉਨ੍ਹਾਂ ਦਾ ਖਾਸ ਰਿਸ਼ਤਾ ਸੀ। ਉਨ੍ਹਾਂ ਨੇ ਬਤੌਰ ਮੁੱਖ ਮੰਤਰੀ ਦੇ ਤੌਰ 'ਤੇ ਦਿੱਲੀ ਦੇ ਲੋਕਾਂ ਦੀ ਸੇਵਾ ਕੀਤੀ।

ਰਾਹੁਲ ਨੇ ਟਵੀਟ ਕੀਤਾ, ''ਮੈਂ ਸ਼ੀਲਾ ਦੀਕਸ਼ਿਤ ਜੀ ਦੇ ਦਿਹਾਂਤ ਬਾਰੇ ਸੁਣ ਕੇ ਬਹੁਤ ਦੁਖੀ ਹਾਂ। ਕਾਂਗਰਸ ਦੀ ਪਿਆਰੀ ਧੀ ਨਾਲ ਮੇਰਾ ਨੇੜਲਾ ਰਿਸ਼ਤਾ ਸੀ। ਇਸ ਦੁੱਖ ਦੀ ਘੜੀ 'ਚ ਮੇਰੀ ਹਮਦਰਦੀ ਉਨ੍ਹਾਂ ਦੇ ਪਰਿਵਾਰ ਅਤੇ ਦਿੱਲੀ ਵਾਸੀਆਂ ਨਾਲ ਹੈ, ਜਿਨ੍ਹਾਂ ਨੇ ਉਨ੍ਹਾਂ ਨੂੰ 3 ਵਾਰ ਦਿੱਲੀ ਦੀ ਮੁੱਖ ਮੰਤਰੀ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ।''


ਦੱਸਣਯੋਗ ਹੈ ਕਿ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਪ੍ਰਦੇਸ਼ ਕਾਂਗਰਸ ਕਮੇਟੀ ਦੀ ਪ੍ਰਧਾਨ ਰਹੀ ਸ਼ੀਲਾ ਦਾ ਸ਼ਨੀਵਾਰ ਦੁਪਹਿਰ ਦੇਹਾਂਤ ਹੋ ਗਿਆ। ਉਨ੍ਹਾਂ ਨੇ ਦੁਪਹਿਰ ਕਰੀਬ 3 ਵਜ ਕੇ 55 ਮਿੰਟ 'ਤੇ ਆਖਰੀ ਸਾਲ ਲਿਆ। ਸ਼ੀਲਾ ਦੀਕਸ਼ਿਤ ਲੰਬੇ ਸਮੇਂ ਤੋਂ ਬੀਮਾਰ ਸੀ। ਉਹ 81 ਸਾਲ ਦੀ ਸੀ। ਉਹ 1998 ਤੋਂ 2013 ਦਰਮਿਆਨ 15 ਸਾਲਾਂ ਤਕ ਦਿੱਲੀ ਦੀ ਮੁੱਖ ਮੰਤਰੀ ਰਹੀ।

Tanu

This news is Content Editor Tanu