ਗਜੇਂਦਰ ਸ਼ੇਖਾਵਤ ਨੇ ਤੀਜੀ ਵਾਰ ਮੰਤਰੀ ਪ੍ਰੀਸ਼ਦ ''ਚ ਸ਼ਾਮਲ ਕਰਨ ਲਈ ਨਰਿੰਦਰ ਮੋਦੀ ਦਾ ਕੀਤਾ ਧੰਨਵਾਦ

06/09/2024 5:17:28 PM

ਨਵੀਂ ਦਿੱਲੀ (ਭਾਸ਼ਾ)- ਭਾਰਤੀ ਜਨਤਾ ਪਾਰਟੀ (ਭਾਜਪਾ) ਨੇਤਾ ਗਜੇਂਦਰ ਸਿੰਘ ਸ਼ੇਖਾਵਤ ਨੇ ਐਤਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਉਨ੍ਹਾਂ ਨੂੰ ਲਗਾਤਾਰ ਤੀਜੀ ਵਾਰ ਮੰਤਰੀ ਪ੍ਰੀਸ਼ਦ 'ਚ ਸ਼ਾਮਲ ਰਕਨ ਲਈ ਧੰਨਵਾਦ ਕੀਤਾ। ਆਪਣੇ ਮੰਤਰੀ ਪ੍ਰੀਸ਼ਦ ਦੇ ਮੈਂਬਰਾਂ ਨਾਲ ਮੋਦੀ ਐਤਵਾਰ ਨੂੰ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ। ਸ਼ੇਖਾਵਤ ਨੇ ਕਿਹਾ ਕਿ ਉਹ ਮੋਦੀ ਦੀ ਲੀਡਰਸ਼ਿਪ 'ਚ ਇਕ ਟੀਮ ਦੇ ਹਿੱਸੇ ਵਜੋਂ ਕੰਮ ਕਰਨਗੇ, ਸਾਰੇ ਵਾਅਦਿਆਂ ਨੂੰ ਪੂਰਾ ਕਰਨਗੇ ਅਤੇ ਦੇਸ਼ ਦੀਆਂ ਉਮੀਦਾਂ 'ਤੇ ਖਰਾ ਉਤਰਨਗੇ। 

ਕੇਂਦਰੀ ਜਲ ਸ਼ਕਤੀ ਮੰਤਰੀ ਅਤੇ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਕਲਿਆਣ ਮੰਤਰੀ ਰਹਿ ਚੁੱਕੇ ਸ਼ੇਖਾਵਤ ਨੇ ਤੀਜੀ ਵਾਰ ਮੌਕਾ ਦੇਣ ਲਈ ਮੋਦੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ,''ਪ੍ਰਧਾਨ ਮੰਤਰੀ ਜੀ ਨੇ ਮੈਨੂੰ ਲਗਾਤਾਰ ਤੀਜੀ ਵਾਰ ਆਪਣੀ ਟੀਮ 'ਚ ਸ਼ਾਮਲ ਕਰ ਕੇ ਦੇਸ਼ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਅਸੀਂ ਪ੍ਰਧਾਨ ਮੰਤਰੀ ਜੀ ਦੀ ਅਗਵਾਈ 'ਚ ਇਕ ਟੀਮ ਵਜੋਂ ਕੰਮ ਕਰਾਂਗੇ ਅਤੇ ਸਾਰੇ ਵਾਅਦਿਆਂ ਨੂੰ ਪੂਰਾ ਕਰਨਗੇ ਤੇ ਦੇਸ਼ ਦੀਆਂ ਉਮੀਦਾਂ 'ਤੇ ਖਰਾ ਉਤਰਨਗੇ।'' ਸ਼ੇਖਾਵਤ ਜੋਧਪੁਰ ਤੋਂ ਸੰਸਦ ਦੇ ਹੇਠਲੇ ਸਦਨ ਲਈ ਚੁਣੇ ਗਏ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


DIsha

Content Editor

Related News