ਪੁੰਛ 'ਚ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ, 5 ਦੀ ਮੌਤ

03/18/2018 10:39:34 AM

ਸ਼੍ਰੀਨਗਰ— ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਐਤਵਾਰ ਨੂੰ ਕਸ਼ਮੀਰ ਦੇ ਪੁੰਛ ਇਲਾਕੇ ਦੇ ਬਾਲਾਕੋਟ ਸੈਕਟਰ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ ਕੀਤੀ ਗਈ। ਇਸ ਘਟਨਾ 'ਚ ਹੁਣ ਤੱਕ 5 ਲੋਕਾਂ ਦੇ ਮਾਰੇ ਜਾਣ ਅਤੇ 2 ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਮਿਲੀ ਹੈ। ਮਾਰੇ ਗਏ ਪੰਜ 'ਚੋਂ 4 ਲੋਕ ਇਕ ਹੀ ਪਰਿਵਾਰ ਦੇ ਦੱਸੇ ਜਾ ਰਹੇ ਹਨ। ਸੁਰੱਖਿਆ ਫੋਰਸ ਨੇ ਘਟਨਾ ਦੀ ਪੁਸ਼ਟੀ ਕੀਤੀ ਅਤੇ ਦੱਸਿਆ ਜਾ ਰਿਹਾ ਹੈ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ।


ਦੱਸਣਾ ਚਾਹੁੰਦੇ ਹਾਂ ਕਿ ਇਸ ਸਾਲ ਦੀ ਸ਼ੁਰੂਆਤ ਤੋਂ ਹੀ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ ਕਰਨ ਦੀਆਂ ਕਈਆਂ ਘਟਨਾਵਾਂ ਹੋ ਚੁੱਕੀਆਂ ਹਨ। ਗ੍ਰਹਿ ਮੰਤਰਾਲੇ ਨੇ ਆਪਣੀ ਲਿਖਤ ਜਵਾਬੀ 'ਚ ਜਾਣਕਾਰੀ ਦਿੱਤੀ ਸੀ ਕਿ ਫਰਵਰੀ ਤੱਕ 2018 'ਚ ਕੁੱਲ 432 ਜੰਗਬੰਦੀ ਦੇ ਮਾਮਲੇ ਦਰਜ ਕੀਤੇ ਗਏ ਹਨ। ਜੰਮੂ-ਕਸ਼ਮੀਰ ਦੇ ਡੀ.ਜੇ.ਪੀ. ਐੱਸ.ਪੀ. ਵੈਦ ਨੇ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ, ''ਹੁਣ ਤੱਕ ਇਸ ਹਮਲੇ 'ਚ 5 ਲੋਕਾਂ ਦੇ ਮਾਰੇ ਜਾਣ ਅਤੇ 2 ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।''


ਦੱਸਣਾ ਚਾਹੁੰਦੇ ਹਾਂ ਕਿ ਸ਼ਨੀਵਾਰ ਨੂੰ ਵੀ ਜੰਮੂ-ਕਸ਼ਮੀਰ ਦੇ ਹਾਜੀਪੋਰਾ 'ਚ ਐੈੱਸ.ਐੈੱਸ.ਪੀ. ਸ਼ੋਪੀਆਂ ਦੀ ਗੱਡੀ 'ਤੇ ਅੱਤਵਾਦਆਂ ਵੱਲੋਂ ਹਮਲਾ ਕੀਤਾ ਗਿਆ। ਹਾਲਾਂਕਿ, ਇਸ ਹਮਲੇ 'ਚ ਕਿਸੇ ਤਰ੍ਹਾਂ ਦੇ ਜਾਨ-ਮਾਲ ਦਾ ਕੋਈ ਨੁਕਸਾਨ ਨਹੀਂ ਹੋਇਆ। 15 ਮਾਰਚ ਨੂੰ ਵੀ ਅੱਤਵਾਦੀਆਂ ਨੇ ਭਾਜਪਾ ਨੇਤਾ ਅਨਵਰ ਖ਼ਾਨ ਦੇ ਕਾਫਿਲੇ 'ਤੇ ਹਮਲੇ ਦੀ ਕੋਸ਼ਿਸ਼ ਕੀਤੀ ਸੀ। ਖ਼ਾਨ ਇਸ ਅੱਤਵਾਦੀ ਹਮਲੇ 'ਚ ਵਾਲ-ਵਾਲ ਬਚੇ ਸਨ।


Related News