ਝਾਰਖੰਡ ਦੇ ਨਿਰਮਾਣ ''ਚ ਸ਼ਿਬੂ ਸੋਰੇਨ ਦੀ ਭੂਮਿਕਾ ਨੂੰ ਹਮੇਸ਼ਾ ਰੱਖਿਆ ਜਾਵੇਗਾ ਯਾਦ : ਰਾਹੁਲ ਗਾਂਧੀ
Monday, Aug 04, 2025 - 11:48 AM (IST)

ਨਵੀਂ ਦਿੱਲੀ- ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਝਾਰਖੰਡ ਮੁਕਤੀ ਮੋਰਚਾ (ਝਾਮੁਮੋ) ਦੇ ਸੰਸਥਾਪਕ ਸ਼ਿਬੂ ਸੋਰੇਨ ਦੇ ਦਿਹਾਂਤ 'ਤੇ ਸੋਮਵਾਰ ਨੂੰ ਦੁੱਖ ਜਤਾਉਂਦੇ ਹੋਏ ਕਿਹਾ ਕਿ ਉਨ੍ਹਾਂ ਨੇ ਆਦਿਵਾਸੀਆਂ ਲਈ ਪੂਰੀ ਉਮਰ ਸੰਘਰਸ਼ ਕੀਤਾ ਅਤੇ ਝਾਰਖੰਡ ਰਾਜ ਦੇ ਨਿਰਮਾਣ 'ਚ ਉਨ੍ਹਾਂ ਦੀ ਭੂਮਿਕਾ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਸ਼ਿਬੂ ਸੋਰੇਨ ਦਾ ਸੋਮਵਾਰ ਨੂੰ ਦਿਹਾਂਤ ਹੋ ਗਿਆ। ਉਹ 81 ਸਾਲ ਦੇ ਸਨ।
ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ 'ਐਕਸ' 'ਤੇ ਪੋਸਟ ਕੀਤਾ,''ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਝਾਮੁਮੋ ਦੇ ਸੀਨੀਅਰ ਨੇਤਾ ਸ਼ਿਬੂ ਸੋਰੇਨ ਜੀ ਦੇ ਦਿਹਾਂਤ ਦੀ ਖ਼ਬਰ ਸੁਣ ਕੇ ਡੂੰਘਾ ਦੁੱਖ ਹੋਇਆ। ਆਦਿਵਾਸੀ ਸਮਾਜ ਦੀ ਮਜ਼ਬੂਤ ਆਵਾਜ਼ ਬਣ ਕੇ ਸੋਰੇਨ ਜੀ ਨੇ ਉਨ੍ਹਾਂ ਦੇ ਹੱਕ ਅਤੇ ਅਧਿਕਾਰਾਂ ਲਈ ਉਮਰ ਭਰ ਸੰਘਰਸ਼ ਕੀਤਾ। ਝਾਰਖੰਡ ਦੇ ਨਿਰਮਾਣ 'ਚ ਉਨ੍ਹਾਂ ਦੀ ਭੂਮਿਕਾ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।'' ਉਨ੍ਹਾਂ ਕਿਹਾ,''ਹੇਮੰਤ ਸੋਰੇਨ ਜੀ ਅਤੇ ਪੂਰੇ ਸੋਰੇਨ ਪਰਿਵਾਰ ਦੇ ਨਾਲ-ਨਾਲ ਗੁਰੂ ਜੀ ਦੇ ਸਾਰੇ ਸਮਰਥਕਾਂ ਦੇ ਪ੍ਰਤੀ ਡੂੰਘੀ ਹਮਦਰਦੀ ਜ਼ਾਹਰ ਕਰਦਾ ਹਾਂ।''
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8