ਸਾਬਕਾ CM ਸ਼ੀਲਾ ਦੀਕਸ਼ਤ ਦੇ ਦੇਹਾਂਤ 'ਤੇ PM ਮੋਦੀ ਸਮੇਤ ਇਨ੍ਹਾਂ ਨੇਤਾਵਾਂ ਨੇ ਜਤਾਇਆ ਦੁੱਖ

07/20/2019 5:35:09 PM

ਨਵੀਂ ਦਿੱਲੀ—ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਦਿੱਗਜ਼ ਨੇਤਾ ਸ਼ੀਲਾ ਦੀਕਸ਼ਤ ਨੂੰ ਅੱਜ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਹੈ। ਲਗਭਗ 15 ਸਾਲਾਂ ਤੱਕ ਦਿੱਲੀ 'ਚ ਮੁੱਖ ਮੰਤਰੀ ਦੇ ਅਹੁਦਾ 'ਤੇ ਰਹਿਣ ਵਾਲੀ ਸ਼ੀਲਾ ਦੀਕਸ਼ਤ 81 ਸਾਲਾ ਉਮਰ 'ਚ ਦੇਹਾਂਤ ਹੋ ਗਿਆ। ਦੱਸਿਆ ਜਾਂਦਾ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਸ਼ੀਲਾ ਦੀਕਸ਼ਤ ਬੀਮਾਰ ਚੱਲ ਰਹੇ ਸੀ। ਉਨ੍ਹਾਂ ਦੇ ਦੇਹਾਂਤ 'ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਈ ਹੋਰ ਨੇਤਾਵਾਂ ਨੇ ਦੁੱਖ ਪ੍ਰਗਟ ਕੀਤਾ। 

PunjabKesari

ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਟਵੀਟ ਕਰਕੇ ਦੁੱਖ ਪ੍ਰਗਟਾਉਂਦਿਆਂ ਕਿਹਾ, ''ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਤ ਦੇ ਦੇਹਾਂਤ ਦੀ ਖਬਰ ਸੁਣ ਕੇ ਬਹੁਤ ਦੁੱਖ ਹੋਇਆ। ਉਨ੍ਹਾਂ ਦਾ ਕਾਰਜਕਾਲ ਰਾਜਧਾਨੀ ਦਿੱਲੀ ਲਈ ਮਹੱਤਵਪੂਰਨ ਬਦਲਾਅ ਦਾ ਦੌਰ ਸੀ, ਉਸ ਦੇ ਲਈ ਹਮੇਸ਼ਾ ਉਨ੍ਹਾਂ ਨੂੰ ਯਾਦ ਕੀਤਾ ਜਾਵੇਗਾ।''

PunjabKesari

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੀਲਾ ਦੀਕਸ਼ਤ ਜੀ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕਰਦੇ ਹੋਏ ਕਿਹਾ,'' ਉਹ ਜੀਵਨ ਭਰ ਕਾਂਗਰਸ ਦੇ ਮੈਂਬਰ ਰਹੇ ਅਤੇ 3 ਵਾਰ ਦਿੱਲੀ ਦੀ ਮੁੱਖ ਮੰਤਰੀ ਵੀ ਰਹੇ। ਉਨ੍ਹਾਂ ਨੇ ਦਿੱਲੀ ਦੇ ਚਿਹਰੇ ਨੂੰ ਬਦਲ ਕੇ ਰੱਖ ਦਿੱਤਾ।''

PunjabKesari

ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਕਿਹਾ, '' ਸ਼ੀਲਾ ਦੀਕਸ਼ਤ ਦੇ ਦੇਹਾਂਤ ਦੀ ਖਬਰ ਸੁਣ ਕੇ ਮੈਂ ਕਾਫੀ ਸਦਮੇ 'ਚ ਹਾਂ। ਉਨ੍ਹਾਂ ਦੀ ਮੌਤ ਹੋਣ ਕਾਰਨ ਦੇਸ਼ ਨੇ ਦਿੱਗਜ਼ ਕਾਂਗਰਸ ਨੇਤਾ ਨੂੰ ਗੁਆ ਦਿੱਤਾ। ਦਿੱਲੀ ਦੀ ਜਨਤਾ ਉਨ੍ਹਾਂ ਨੂੰ ਦਿੱਲੀ ਦੇ ਵਿਕਾਸ ਲਈ ਹਮੇਸ਼ਾ ਯਾਦ ਕਰਦੀ ਰਹੇਗੀ।''

PunjabKesari

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ, ''ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ੍ਰੀਮਤੀ ਸ਼ੀਲਾ ਦੀਕਸ਼ਤ ਜੀ ਦੇ ਦੇਹਾਂਤ ਤੋਂ ਬਹੁਤ ਹੀ ਦੁੱਖ ਹੋਇਆ। ਮੈਂ ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਪ੍ਰਤੀ ਹਮਦਰਦੀ ਦੀ ਭਾਵਨਾ ਜੁਟਾਉਂਦਾ ਹਾਂ। ਪ੍ਰਮਾਤਮਾ ਦੁੱਖ ਦੀ ਘੜੀ 'ਚ ਉਨ੍ਹਾਂ ਦੇ ਪਰਿਵਾਰ ਨੂੰ ਹੌਸਲਾ ਦੇਵੇ ਅਤੇ ਮਰਹੂਮ ਆਤਮਾ ਨੂੰ ਸ਼ਾਂਤੀ ਦੇਵੇ।''

PunjabKesari

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਸ਼ੀਲਾ ਦੀਕਸ਼ਤ ਦੇ ਦੇਹਾਂਤ ਦਾ ਦੁੱਖ ਪ੍ਰਗਟ ਕੀਤਾ, ਉਨ੍ਹਾਂ ਨੇ ਕਿਹਾ, ''ਇਹ ਦਿੱਲੀ ਦੇ ਲਈ ਬਹੁਤ ਵੱਡਾ ਨੁਕਸਾਨ ਹੈ ਅਤੇ ਉਨ੍ਹਾਂ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ।''

PunjabKesari

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਟੀ. ਐੱਮ. ਸੀ. ਪ੍ਰਧਾਨ ਮਮਤਾ ਬੈਨਰਜੀ ਨੇ ਸ਼ੀਲਾ ਦੀਕਸ਼ਤ ਦੀ ਮੌਤ 'ਤੇ ਦੁੱਖ ਪ੍ਰਗਟਾਉਂਦਿਆਂ ਕਿਹਾ, '' ਮੈਂ ਉਨ੍ਹਾਂ ਨੂੰ ਬਹੁਤ ਯਾਦ ਕਰਾਂਗੀ, ਮੇਰਾ ਉਨ੍ਹਾਂ ਨਾਲ ਚੰਗਾ ਰਿਸ਼ਤਾ ਸੀ।''

PunjabKesari

ਸਾਬਕਾ ਵਿਦੇਸ਼ ਮੰਤਰੀ ਸ਼ੁਸਮਾ ਸਵਰਾਜ ਨੇ ਟਵੀਟ ਕਰਕੇ ਕਿਹਾ ਕਿ ਮੈਨੂੰ ਸ਼ੀਲਾ ਦੀਕਸ਼ਤ ਜੀ ਦੀ ਅਚਾਨਕ ਮੌਤ ਹੋਣ ਕਾਰਨ ਕਾਫੀ ਦੁੱਖ ਹੋਇਆ। ਅਸੀਂ ਰਾਜਨੀਤੀ 'ਚ ਵਿਰੋਧੀ ਸੀ ਪਰ ਨਿੱਜੀ ਜੀਵਨ 'ਚ ਦੋਸਤ ਸੀ। ਉਹ ਇੱਕ ਚੰਗੇ ਇਨਸਾਨ ਸੀ।''


Iqbalkaur

Content Editor

Related News