ਸ਼ਿਮਲਾ : ਖੱਡ ''ਚ ਡਿੱਗਿਆ ਟ੍ਰੈਵਲਰ, ਸਿੱਖਿਆ ਮੰਤਰੀ ਦੇ ਭਰਾ ਸਣੇ 3 ਦੀ ਮੌਤ

10/11/2018 12:26:06 AM

ਸ਼ਿਮਲਾ— ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ 'ਚ ਵੱਡਾ ਸੜਕ ਹਾਦਸਾ ਵਾਪਰਿਆ, ਜਿਥੇ ਇਕ ਟ੍ਰੈਵਲਰ ਦੇ ਖੱਡ 'ਚ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ ਤੇ 12 ਹੋਰ ਜ਼ਖਮੀ ਹੋ ਗਏ। ਮ੍ਰਿਤਕਾਂ 'ਚ ਹਿਮਾਚਲ ਪ੍ਰਦੇਸ਼ ਦੇ ਸਿੱਖਿਆ ਮੰਤਰੀ ਸੁਰੇਸ਼ ਭਾਰਦਵਾਜ ਦੇ ਛੋਟੇ ਭਰਾ ਵੀ ਸ਼ਾਮਲ ਹਨ। ਪੁਲਸ ਤੇ ਪ੍ਰਸ਼ਾਸਨ ਨੇ ਮੌਕੇ 'ਤੇ ਪਹੁੰਚ ਕੇ ਹਾਦਸੇ 'ਚ ਜ਼ਖਮੀ ਹੋਏ ਲੋਕਾਂ ਨੂੰ ਹਸਪਤਾਲ ਪਹੁੰਚਾਇਆ। ਹਾਦਸਾ ਬੁੱਧਵਾਰ ਸ਼ਾਮ ਕਰੀਬ ਸਾਢੇ 7 ਵਜੇ ਵਾਪਰਿਆ।
ਜਾਣਕਾਰੀ ਮੁਤਾਬਕ ਟ੍ਰੈਵਲਰ ਸਵਾਰ ਸਾਰੇ ਲੋਕ ਠਿਯੋਗ ਤੋਂ ਵਿਆਹ ਸਮਾਗਮ ਲਈ ਕੋਟਖਾਈ ਜਾ ਰਹੇ ਸਨ। ਇਸ ਦੌਰਾਨ ਛੈਲਾ 'ਚ ਇਕ ਪੁਲ ਤੋਂ ਟ੍ਰੈਵਲਰ ਖੱਡ 'ਚ ਡਿੱਗ ਗਿਆ। ਹਾਦਸੇ 'ਚ ਤਿੰਨ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਉਥੇ ਹੀ 12 ਜ਼ਖਮੀ ਹਨ। ਸਾਰੇ ਜ਼ਖਮੀਆਂ ਨੂੰ ਠਿਯੋਗ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਫਿਲਹਾਲ ਹਾਦਸੇ ਦੇ ਕਾਰਨਾਂ ਦਾ ਹਾਲੇ ਤਕ ਪਤਾ ਨਹੀਂ ਲੱਗ ਸਕਿਆ ਹੈ। ਐੱਸ.ਐੱਚ.ਓ. ਨੇ ਮੌਕੇ 'ਤੇ ਪਹੁੰਚੇ ਕੇ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਹੈ। ਟ੍ਰੈਵਲਰ ਸਵਾਰ ਸਾਰੇ ਲੋਕ ਸ਼ਿਮਲਾ ਜ਼ਿਲੇ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਐੱਸ.ਪੀ. ਸ਼ਿਮਲਾ ਓਮਪਤੀ ਜਮਬਾਲ ਨੇ ਹਾਦਸੇ ਦੀ ਪੁਸ਼ਟੀ ਕੀਤੀ ਹੈ। ਨਾਲ ਹੀ ਕਿਹਾ ਹੈ ਕਿ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ।