ਸ਼ਿਮਲਾ ''ਚ 200 ਸਾਲ ਪੁਰਾਣਾ ਇਤਿਹਾਸਕ ਮਹਿਲ ਸੜ ਕੇ ਹੋਇਆ ਸੁਆਹ
Wednesday, Jan 07, 2026 - 05:12 PM (IST)
ਸ਼ਿਮਲਾ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਤੋਂ ਲਗਭਗ 26 ਕਿਲੋਮੀਟਰ ਦੂਰ ਜੁੰਗਾ 'ਚ ਸਥਿਤ 200 ਸਾਲ ਪੁਰਾਣਾ ਇਕ ਇਤਿਹਾਸਕ ਮਹਿਲ ਬੁੱਧਵਾਰ ਨੂੰ ਭਿਆਨਕ ਅੱਗ ਦੀ ਲਪੇਟ 'ਚ ਆਉਣ ਨਾਲ ਨਸ਼ਟ ਹੋ ਗਿਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਇਸ ਘਟਨਾ 'ਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ।
ਅਧਿਕਾਰੀਆਂ ਅਨੁਸਾਰ, ਦੁਪਹਿਰ ਕਰੀਬ 1 ਵਜੇ ਭੜਕੀ ਇਸ ਭਿਆਨਕ ਅੱਗ ਨੇ ਕੁਝ ਹੀ ਸਮੇਂ 'ਚ ਪੂਰੇ ਮਹਿਲ ਨੂੰ ਆਪਣੀ ਲਪੇਟ 'ਚ ਲੈ ਲਿਆ। ਉਨ੍ਹਾਂ ਦੱਸਿਆ ਕਿ ਅੱਗ ਲੱਗਣ ਦੇ ਸਹੀ ਕਾਰਨ ਅਤੇ ਇਸ ਘਟਨਾ 'ਚ ਹੋਏ ਕੁੱਲ ਨੁਕਸਾਨ ਦਾ ਅਜੇ ਪਤਾ ਲਗਾਇਆ ਜਾ ਰਿਹਾ ਹੈ। ਉਨ੍ਹਾਂ ਅਨੁਸਾਰ, ਇਸ ਮਹਿਲ ਦਾ ਨਿਰਮਾਣ 1800 ਦੇ ਦਹਾਕੇ 'ਚ ਕਿਓਂਥਲ ਰਿਆਸਤ ਦੇ ਸ਼ਾਸਕਾਂ ਨੇ ਕਰਵਾਇਆ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
