ਹਿਮਾਚਲ ’ਚ ਵਾਪਰਿਆ ਭਿਆਨਕ ਹਾਦਸਾ, ਵਿਆਹ ਸਮਾਰੋਹ ਤੋਂ ਪਰਤ ਰਹੇ ਦੋ ਨੌਜਵਾਨਾਂ ਦੀ ਮੌਤ

Saturday, Oct 09, 2021 - 06:32 PM (IST)

ਹਿਮਾਚਲ ’ਚ ਵਾਪਰਿਆ ਭਿਆਨਕ ਹਾਦਸਾ, ਵਿਆਹ ਸਮਾਰੋਹ ਤੋਂ ਪਰਤ ਰਹੇ ਦੋ ਨੌਜਵਾਨਾਂ ਦੀ ਮੌਤ

ਸ਼ਿਮਲਾ (ਵਾਰਤਾ)— ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਦੇ ਸਬ-ਡਿਵੀਜ਼ਨ ਬੰਜਾਰ ’ਚ ਬੀਤੀ ਰਾਤ ਵਿਆਹ ਸਮਾਰੋਹ ਤੋਂ ਪਰਤ ਰਹੇ ਦੋ ਨੌਜਵਾਨਾਂ ਦੀ ਮੌਤ ਹੋ ਗਈ ਅਤੇ ਇਕ ਹੋਰ ਜ਼ਖਮੀ ਹੋ ਗਿਆ। ਤਿੰਨਾਂ ਨੌਜਵਾਨ ਇਕ ਬਾਈਕ ’ਤੇ ਸਵਾਰ ਹੋ ਕੇ ਪਰਤ ਰਹੇ ਸਨ। ਪੁਲਸ ਇਸ ਹਾਦਸੇ ਦੀ ਜਾਂਚ ਕਰ ਰਹੀ ਹੈ। ਪੁਲਸ ਤੋਂ ਮਿਲੀ ਜਾਣਕਾਰੀ ਮੁਤਾਬਕ ਬੰਜਾਰ ਦੇ ਤਿੰਨ ਨੌਜਵਾਨ ਬਾਈਰ ’ਤੇ ਸਵਾਰ ਹੋ ਕੇ ਗਹੀਧਾਰ ਪਿੰਡ ਤੋਂ ਵਿਆਹ ਸਮਾਰੋਹ ਤੋਂ ਵਾਪਸ ਪਰਤ ਰਹੇ ਸਨ। ਇਸ ਦਰਮਿਆਨ ਅਚਾਨਕ ਉਨ੍ਹਾਂ ਦੀ ਬਾਈਕ ਸ਼ਾਈਰੋਪਾ ਕੋਲ ਹਾਦਸੇ ਦਾ ਸ਼ਿਕਾਰ ਹੋ ਗਈ। ਜਿਸ ’ਚ ਇਕ ਨੌਜਵਾਨ ਦੀ ਮੌਕੇ ’ਤੇ ਮੌਤ ਹੋ ਗਈ, ਜਦਕਿ ਦੂਜੇ ਨੌਜਵਾਨ ਨੇ ਹਸਪਤਾਲ ਲਿਜਾਂਦੇ ਸਮੇਂ ਦਮ ਤੋੜ ਦਿੱਤਾ। ਉੱਥੇ ਹੀ ਸੜਕ ਹਾਦਸੇ ਵਿਚ ਜ਼ਖਮੀ ਹੋਏ ਤੀਜੇ ਨੌਜਵਾਨ ਦਾ ਬੰਜਾਰ ਹਸਪਤਾਲ ’ਚ ਇਲਾਜ ਕੀਤਾ ਜਾ ਰਿਹਾ ਹੈ।

ਪੁਲਸ ਮੁਤਾਬਕ ਮਿ੍ਰਤਕਾਂ ਦੀ ਪਹਿਚਾਣ ਚਮਨ ਸਿੰਘ ਅਤੇ ਜੈ ਸਿੰਘ ਦੇ ਰੂਪ ਵਿਚ ਹੋਈ ਹੈ। ਓਧਰ ਜ਼ਿਲ੍ਹਾ ਕੁੱਲੂ ਦੇ ਪੁਲਸ ਇੰਸਪੈਕਟਰ ਗੁਰਦੇਵ ਸ਼ਰਮਾ ਨੇ ਹਾਦਸੇ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਦੋਹਾਂ ਮਿ੍ਰਤਕਾਂ ਦੀਆਂ ਲਾਸ਼ਾਂ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ ਹੈ। ਜਦਕਿ ਜ਼ਖਮੀ ਨੌਜਵਾਨ ਦਾ ਇਲਾਜ ਚੱਲ ਰਿਹਾ ਹੈ ਅਤੇ ਪੁਲਸ ਦੀ ਟੀਮ ਵੀ ਹਾਦਸੇ ਦੇ ਕਾਰਨਾਂ ਦੀ ਜਾਂਚ ਵਿਚ ਜੁੱਟੀ ਹੋਈ ਹੈ।


author

Tanu

Content Editor

Related News