ਸ਼ਿਮਲਾ ''ਚ ਲੱਗੇ ਭੂਚਾਲ ਦੇ ਹਲਕੇ ਝਟਕੇ
Tuesday, Feb 18, 2020 - 06:04 PM (IST)

ਸ਼ਿਮਲਾ—ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ 'ਚ ਅੱਜ ਭਾਵ ਮੰਗਲਵਾਰ ਨੂੰ ਉਸ ਸਮੇਂ ਲੋਕਾਂ 'ਚ ਹੜਕੰਪ ਮੱਚ ਗਿਆ, ਜਦੋਂ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਮਿਲੀ ਜਾਣਕਾਰੀ ਅਨੁਸਾਰ ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 2.9 ਮਾਪੀ ਗਈ ਹੈ ਫਿਲਹਾਲ ਕਿਸੇ ਜਾਨੀ-ਮਾਲੀ ਨੁਕਸਾਨ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ ਹੈ।
ਸ਼ਿਮਲਾ ਦੇ ਮੌਸਮ ਵਿਭਾਗ ਕੇਂਦਰ ਅਨੁਸਾਰ ਅੱਜ ਭਾਵ ਮੰਗਲਵਾਰ ਦੁਪਹਿਰ 12 ਵਜ ਕੇ 48 ਮਿੰਟ 'ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਸ਼ਿਮਲੇ 'ਚ ਜ਼ਮੀਨ ਤੋਂ ਪੰਜ ਕਿਲੋਮੀਟਰ ਦੀ ਗਹਿਰਾਈ 'ਤੇ ਸੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸ਼ਿਮਲਾ 'ਚ ਪਿਛਲੇ ਮਹੀਨੇ 6 ਜਨਵਰੀ ਨੂੰ ਭੂਚਾਲ ਦੇ ਝਟਕੇ ਮਹਿਸੂਸ ਹੋਏ ਸੀ। ਉਸ ਸਮੇਂ ਭੂਚਾਲ ਦੀ ਤੀਬਰਤਾ 3.6 ਮਾਪੀ ਗਈ ਸੀ।