ਸ਼ਿਮਲਾ 'ਚ ਬਰਫ਼ਬਾਰੀ ਪੈਣ ਮਗਰੋਂ ਖਿੜੇ ਸੈਲਾਨੀਆਂ ਦੇ ਚਿਹਰੇ, ਦਿਲ ਨੂੰ ਮੋਹ ਲੈਣਗੀਆਂ ਤਸਵੀਰਾਂ
Thursday, Feb 01, 2024 - 05:04 PM (IST)
ਸ਼ਿਮਲਾ- ਪਹਾੜੀਆਂ ਦੀ ਰਾਣੀ ਆਖੇ ਜਾਣ ਵਾਲੇ ਸ਼ਿਮਲਾ 'ਚ ਵੀਰਵਾਰ ਸਵੇਰੇ ਤਾਜ਼ਾ ਬਰਫ਼ਬਾਰੀ ਹੋਈ। ਵੀਰਵਾਰ ਨੂੰ ਹਿਮਾਚਲ ਪ੍ਰਦੇਸ਼ ਦੇ ਉੱਚੇ ਇਲਾਕਿਆਂ 'ਚ ਵੀ ਬਰਫਬਾਰੀ ਹੋਈ, ਜਿਸ ਨਾਲ ਸੈਲਾਨੀਆਂ ਅਤੇ ਸਥਾਨਕ ਲੋਕਾਂ 'ਚ ਖੁਸ਼ੀ ਦੀ ਲਹਿਰ ਦੌੜ ਗਈ। ਲਾਹੌਲ-ਸਪੀਤੀ, ਕਿਨੌਰ, ਚੰਬਾ, ਕੁੱਲੂ, ਕਾਂਗੜਾ, ਮੰਡੀ, ਸਿਰਮੌਰ ਅਤੇ ਸ਼ਿਮਲਾ ਜ਼ਿਲ੍ਹਿਆਂ ਦੇ ਜ਼ਿਆਦਾਤਰ ਸਥਾਨਾਂ 'ਤੇ ਪਿਛਲੇ 24 ਘੰਟਿਆਂ ਦੌਰਾਨ ਤਾਜ਼ਾ ਬਰਫਬਾਰੀ ਹੋਈ ਹੈ।
ਇਹ ਵੀ ਪੜ੍ਹੋ- ਬਰਫ਼ ਦੀ ਸਫੈਦ ਚਾਦਰ ਨਾਲ ਢਕੀ ਕਸ਼ਮੀਰ ਘਾਟੀ, ਸੈਲਾਨੀਆਂ ਦੇ ਚਿਹਰਿਆਂ 'ਤੇ ਆਈ ਰੌਣਕ
ਇਸ ਦੌਰਾਨ ਸ਼ਿਮਲਾ ਦੇ ਖੇਤਰੀ ਮੌਸਮ ਵਿਗਿਆਨ ਕੇਂਦਰ ਨੇ ਕਿਹਾ ਕਿ ਸ਼ਿਮਲਾ ਸ਼ਹਿਰ ਅਤੇ ਆਲੇ-ਦੁਆਲੇ ਦੇ ਇਲਾਕਿਆਂ 'ਚ ਹਲਕੀ ਤੋਂ ਦਰਮਿਆਨੀ ਬਰਫਬਾਰੀ ਜਾਰੀ ਰਹਿਣ ਦੀ ਸੰਭਾਵਨਾ ਹੈ। ਅਗਲੇ 2 ਤੋਂ 3 ਘੰਟਿਆਂ ਤੱਕ ਵਿਜ਼ੀਬਿਲਟੀ ਖ਼ਰਾਬ ਰਹਿਣ ਦੀ ਵੀ ਸੰਭਾਵਨਾ ਹੈ।
ਸੂਬਾ ਆਫ਼ਤ ਪ੍ਰਬੰਧਨ ਅਥਾਰਟੀ ਮੁਤਾਬਕ 6 ਰਾਸ਼ਟਰੀ ਹਾਈਵੇਅ ਸਮੇਤ 241 ਸੜਕਾਂ ਬੰਦ ਹਨ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਭਾਰਤ ਦੇ ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਦੌਰਾਨ ਪਹਾੜੀ ਰਾਜ, ਹਿਮਾਚਲ ਪ੍ਰਦੇਸ਼ ਦੇ ਕਈ ਹਿੱਸਿਆਂ ਵਿਚ ਬਰਫਬਾਰੀ ਅਤੇ ਮੀਂਹ ਪੈਣ ਦਾ ਆਰੇਂਜ ਅਲਰਟ ਜਾਰੀ ਕੀਤਾ ਸੀ।
ਇਹ ਵੀ ਪੜ੍ਹੋ- ਸਾਬਕਾ ਕੇਂਦਰੀ ਮੰਤਰੀ ਦੀ ਨੂੰਹ ਦੀ ਸੜਕ ਹਾਦਸੇ 'ਚ ਮੌਤ, ਪੁੱਤਰ ਦੀ ਹਾਲਤ ਗੰਭੀਰ
ਹਿਮਾਚਲ ਦੇ ਸ਼ਿਮਲਾ ਸਥਿਤ ਮੌਸਮ ਵਿਗਿਆਨ ਕੇਂਦਰ ਦੇ ਸੀਨੀਅਰ ਵਿਗਿਆਨੀ ਸੰਦੀਪ ਕੁਮਾਰ ਸ਼ਰਮਾ ਨੇ ਕਿਹਾ ਕਿ 2 ਫਰਵਰੀ ਨੂੰ ਮੌਸਮ ਆਮ ਵਾਂਗ ਰਹੇਗਾ ਜਦਕਿ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ 3 ਫਰਵਰੀ ਤੋਂ ਬਾਅਦ ਬਰਫਬਾਰੀ ਦੀ ਸੰਭਾਵਨਾ ਹੈ। ਪਹਾੜੀ ਰਾਜ ਹਿਮਾਚਲ ਪ੍ਰਦੇਸ਼ ਦੇ ਉੱਚੇ ਪਹਾੜਾਂ 'ਤੇ ਬੁੱਧਵਾਰ ਨੂੰ ਤਾਜ਼ਾ ਬਰਫਬਾਰੀ ਹੋਈ। ਤਾਜ਼ਾ ਬਰਫਬਾਰੀ ਤੋਂ ਬਾਅਦ ਕਿਸਾਨਾਂ ਨੂੰ ਉਮੀਦ ਹੈ ਕਿਉਂਕਿ ਪਹਾੜੀ ਸੂਬੇ 'ਚ ਲੰਬੇ ਸਮੇਂ ਤੋਂ ਜਾਰੀ ਸੋਕਾ ਖ਼ਤਮ ਹੋਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8