ਸ਼ਿਮਲਾ ''ਚ ਸੀਜ਼ਨ ਦੀ ਪਹਿਲੀ ਬਰਫਬਾਰੀ, 200 ਸੜਕਾਂ ਬੰਦ

11/29/2019 4:51:52 PM

ਸ਼ਿਮਲਾ—ਸ਼ਿਮਲਾ ਦੇ ਕੁਫਰੀ, ਨਾਰਕੰਡਾ ਸਮੇਤ ਉਪਰੀ ਇਲਾਕਿਆਂ 'ਚ ਵੀਰਵਾਰ ਨੂੰ ਸੀਜ਼ਨ ਦੀ ਪਹਿਲੀ ਬਰਫਬਾਰੀ ਹੋਈ। ਮਨਾਲੀ, ਚੰਬਾ, ਕਿੰਨੌਰ ਅਤੇ ਲਾਹੌਲ-ਸਪਿਤੀ ਸਮੇਤ ਕਈ ਥਾਵਾਂ 'ਤੇ ਹੋਈ ਬਰਫਬਾਰੀ ਨਾਲ ਹਿਮਾਚਲ 'ਚ 200 ਤੋਂ ਜ਼ਿਆਦਾ ਸੜਕਾਂ ਬੰਦ ਹੋ ਗਈਆਂ ਹਨ। ਪ੍ਰਸ਼ਾਸਨ ਨੇ ਬਾਹਰੀ ਸੂਬਿਆਂ ਤੋਂ ਆਉਣ ਵਾਲੇ ਸੈਲਾਨੀਆਂ ਨੂੰ ਅਲਰਟ ਰਹਿਣ ਲਈ ਕਿਹਾ ਹੈ। ਵਿਭਾਗ ਨੇ ਅੱਜ ਭਾਵ ਸ਼ੁੱਕਰਵਾਰ ਨੂੰ ਕਈ ਇਲਾਕਿਆਂ 'ਚ ਧੁੰਦ ਛਾਏ ਰਹਿਣ ਦਾ ਸੰਭਾਵਨਾ ਜਤਾਈ ਹੈ।

ਜ਼ਿਕਰਯੋਗ ਹੈ ਕਿ ਹਿਮਾਚਲ ਪ੍ਰਦੇਸ਼ ਦੇ ਕਈ ਖੇਤਰਾਂ 'ਚ ਤਾਜ਼ਾ ਬਰਫਬਾਰੀ ਦੇ ਮੱਦੇਨਜ਼ਰ ਕਿੰਨੌਰ ਜ਼ਿਲੇ 'ਚ ਵੀਰਵਾਰ ਤੋਂ ਸਕੂਲ ਬੰਦ ਕਰ ਦਿੱਤੇ ਗਏ ਹਨ। ਬਰਫਬਾਰੀ ਅਤੇ ਬਾਰਿਸ਼ ਤੋਂ ਬਾਅਦ ਸੂਬੇ ਦੇ ਹੋਰ ਹਿੱਸਿਆਂ 'ਚ ਸ਼ੀਤਲਹਿਰ ਦਾ ਪ੍ਰਕੋਪ ਵੱਧ ਗਿਆ ਹੈ। ਮੌਸਮ ਵਿਭਾਗ ਨੇ ਅਨੁਸਾਰ ਸ਼ਿਮਲਾ ਜ਼ਿਲੇ ਦੇ ਕੁਫਰੀ 'ਚ ਤਾਪਮਾਨ ਜ਼ੀਰੋ ਤੋਂ ਹੇਠਾ ਚਲਾ ਗਿਆ ਸੀ। 


Iqbalkaur

Content Editor

Related News