SGPC ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਕੀਤਾ ਸਨਮਾਨ

Tuesday, Nov 05, 2024 - 11:00 AM (IST)

SGPC ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਕੀਤਾ ਸਨਮਾਨ

ਨਵੀਂ ਦਿੱਲੀ (ਜ. ਬ.)–ਐੱਸ. ਜੀ. ਪੀ. ਸੀ. ਦੇ ਲਗਾਤਾਰ ਚੌਥੀ ਵਾਰ ਪ੍ਰਧਾਨ ਬਣੇ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਵਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹਰਵਿੰਦਰ ਸਿੰਘ ਸਰਨਾ ਨੇ ਕਿਹਾ ਕਿ ਇਸ ਵਾਰ ਐੱਸ. ਜੀ. ਪੀ. ਸੀ. ਦੇ ਪ੍ਰਧਾਨ ਦੀਆਂ ਚੋਣਾਂ ਅੰਦਰ ਦਿੱਲੀ ਤੋਂ ਚੱਲਿਆ ਕੂੜ ਪ੍ਰਚਾਰ ਅੰਮ੍ਰਿਤਸਰ ਤਕ ਪਹੁੰਚ ਗਿਆ ਤੇ ਸਰਕਾਰ ਵਲੋਂ ਲਾਏ ਗਏ ਜ਼ੋਰ ਦੇ ਬਾਵਜੂਦ ਜਿਸ ਤਰ੍ਹਾਂ ਹਰਜਿੰਦਰ ਸਿੰਘ ਧਾਮੀ ਨੇ ਜਿੱਤ ਪ੍ਰਾਪਤ ਕੀਤੀ ਹੈ, ਉਹ ਬੇਮਿਸਾਲ ਹੈ। ਉਨ੍ਹਾਂ ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ’ਤੇ ਦਿੱਲੀ ਕਮੇਟੀ ਦੀਆਂ ਚੋਣਾਂ ਰੁਕਵਾਉਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਜਿਸ ਤਰ੍ਹਾਂ ਕਾਲਕਾ ਚੋਣਾਂ ਨਹੀਂ ਹੋਣ ਦੇ ਰਿਹਾ, ਉਸੇ ਤਰ੍ਹਾਂ ਉਨ੍ਹਾਂ ਦੇ ਦਾਦੇ ਨੇ ਵੀ 9 ਸਾਲਾਂ ਤਕ ਕਮੇਟੀ ਦੀਆਂ ਚੋਣਾਂ ਨਹੀਂ ਹੋਣ ਦਿੱਤੀਆਂ ਸਨ।

ਇਹ ਵੀ ਪੜ੍ਹੋ- ਪੰਜਾਬ 'ਚ ਲਗਾਤਾਰ 3 ਛੁੱਟੀਆਂ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ

ਇਸ ਮੌਕੇ ਮਨਜੀਤ ਸਿੰਘ ਜੀ. ਕੇ. ਨੇ ਇਸ ਗੱਲ ਦੀ ਪ੍ਰੋੜਤਾ ਕਰਦਿਆਂ ਦੱਸਿਆ ਕਿ ਹਰਮੀਤ ਸਿੰਘ ਕਾਲਕਾ ਦੇ ਦਾਦੇ ਵਲੋਂ ਇਕ ਪੂਰੇ ਪੇਜ ਦਾ ਇਸ਼ਤਿਹਾਰ ਜਾਰੀ ਕੀਤਾ ਗਿਆ ਸੀ, ਜੋ ਪੰਥ ਅਤੇ ਸ੍ਰੀ ਅਕਾਲ ਤਖਤ ਸਾਹਿਬ ਵਿਰੁੱਧ ਸੀ। ਪਰਮਜੀਤ ਸਿੰਘ ਸਰਨਾ ਨੇ ਵੀਂ ਦਿੱਲੀ ਕਮੇਟੀ ’ਤੇ ਨਿਸ਼ਾਨਾ ਵਿੰਨ੍ਹ ਕੇ ਚੋਣਾਂ ਨਾ ਕਰਵਾਉਣ ਦਾ ਦੋਸ਼ ਲਾਇਆ। ਇਸ ਮੌਕੇ ਐੱਸ. ਜੀ. ਪੀ. ਸੀ. ਮੈਂਬਰ ਰਜਿੰਦਰ ਸਿੰਘ ਮਹਿਤਾ, ਗੁਰਮਿੰਦਰ ਸਿੰਘ ਮਠਾੜੂ, ਦਿੱਲੀ ਕਮੇਟੀ ਦੇ ਮੈਂਬਰ ਕਰਤਾਰ ਸਿੰਘ ਚਾਵਲਾ, ਜਤਿੰਦਰ ਸਿੰਘ ਸਾਹਨੀ, ਤਜਿੰਦਰ ਸਿੰਘ ਗੋਪਾ, ਬੀਬੀ ਰਣਜੀਤ ਕੌਰ, ਸੁਖਮਨ ਸਿੰਘ ਸਮੇਤ ਸਿੱਖ ਮਿਸ਼ਨ ਦਿੱਲੀ ਵਲੋਂ ਸੁਰਿੰਦਰ ਸਿੰਘ ਸਮਾਣਾ ਹਾਜ਼ਰ ਸਨ।

ਇਹ ਵੀ ਪੜ੍ਹੋ- ਪੰਜਾਬ ਦੇ ਕਈ ਸ਼ਹਿਰਾਂ ਦੀ ਹੋਈ ਜ਼ਹਿਰੀਲੀ ਹਵਾ, ਜਾਣੋ ਜ਼ਿਲ੍ਹਿਆਂ ਦਾ AQI

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News