ਪਾਕਿਸਤਾਨ 'ਚ ਸਿੱਖ ਭਾਈਚਾਰੇ ਦੀਆਂ ਕੁੜੀਆਂ ਦੇ ਜ਼ਬਰਨ ਧਰਮ ਬਦਲਣ 'ਤੇ ਦਿੱਲੀ 'ਚ SAD ਦਾ ਵਿਰੋਧ ਪ੍ਰਦਰਸ਼ਨ

09/23/2020 5:07:54 PM

ਨਵੀਂ ਦਿੱਲੀ- ਸ਼੍ਰੋਮਣੀ ਅਕਾਲੀ ਦਲ (SAD) ਦੇ ਕਾਰਕੁਨਾਂ ਨੇ ਮੰਗਲਵਾਰ ਨੂੰ ਨਵੀਂ ਦਿੱਲੀ ਸਥਿਤ ਤਿੰਨ ਮੂਰਤੀ 'ਤੇ ਪਾਕਿਸਤਾਨ 'ਚ ਸਿੱਖ ਭਾਈਚਾਰੇ ਦੇ ਲੋਕਾਂ 'ਤੇ ਹੋ ਰਹੇ ਅੱਤਿਆਚਾਰ ਵਿਰੁੱਧ ਵਿਰੋਧ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਦੌਰਾਨ ਦਲ ਦੇ ਇਕ ਕਾਰਕੁਨ ਨੇ ਕਿਹਾ ਕਿ ਪਾਕਿਸਤਾਨ 'ਚ ਸਾਡੇ ਭਾਈਚਾਰੇ ਦੀਆਂ ਕਈ ਕੁੜੀਆਂ ਨੂੰ ਅਗਵਾ ਕਰ ਕੇ ਉਨ੍ਹਾਂ ਦਾ ਜ਼ਬਰਨ ਧਰਮ ਬਦਲਿਆ ਜਾ ਰਿਹਾ ਹੈ। ਸਾਡੀ ਮੰਗ ਹੈ ਕਿ ਉਨ੍ਹਾਂ ਨੂੰ ਰਿਹਾਅ ਕੀਤਾ ਜਾਵੇ। ਇਨ੍ਹਾਂ ਪ੍ਰਦਰਸ਼ਨਾਂ 'ਚ ਬੀਬੀਆਂ ਦੀ ਇਕਾਈ ਦੀਆਂ ਕਈ ਕਾਰਕੁਨ ਵੀ ਸ਼ਾਮਲ ਹੋਈਆਂ। ਇਹ ਸਾਰੇ ਪਾਕਿਸਤਾਨ ਸਥਿਤ ਪੰਜਾ ਸਾਹਿਬ ਦੇ ਹੈੱਡ ਗਰੰਥੀ ਦੀ 17 ਸਾਲਾ ਅਗਵਾ ਧੀ ਨੂੰ ਤੁਰੰਤ ਉਸ ਦੇ ਘਰ ਵਾਲਿਆਂ ਨੂੰ ਸੌਂਪਣ ਦੀ ਮੰਗ ਕਰ ਰਹੇ ਸਨ।

PunjabKesariਸ਼੍ਰੋਮਣੀ ਅਕਾਲੀ ਦਲ ਨੇ ਸੋਮਵਾਰ ਨੂੰ ਵੀ ਨਵੀਂ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਦੇ ਸਾਹਮਣੇ ਪ੍ਰਦਰਸ਼ਨ ਕੀਤਾ ਸੀ। ਪ੍ਰਦਰਸ਼ਨਕਾਰੀਆਂ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵਿਰੁੱਧ ਨਾਅਰੇਬਾਜ਼ੀ ਕਰ ਕੇ ਪਾਕਿਸਤਾਨ ਹਾਈ ਕਮਿਸ਼ਨ ਨੂੰ ਇਸ ਸੰਬੰਧ 'ਚ ਮੰਗ ਪੱਤਰ ਵੀ ਸੌਂਪਿਆ। ਮੰਗ ਪੱਤਰ ਸੌਂਪਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਮੀਡੀਆ 'ਚ ਕਿਹਾ ਕਿ ਪਾਕਿਸਤਾਨ 'ਚ ਸਿੱਖਾਂ ਦੀਆਂ ਧੀਆਂ ਅਗਵਾ ਕੀਤੀਆਂ ਜਾ ਰਹੀਆਂ ਹਨ। ਪਹਿਲੇ ਨਨਕਾਣਾ ਸਾਹਿਬ ਅਤੇ ਹੁਣ ਪੰਜਾ ਸਾਹਿਬ ਗੁਰਦੁਆਰਾ ਸਾਹਿਬ ਦੇ ਹੈੱਡ ਗਰੰਥੀ ਦੀ ਧੀ ਅਗਵਾ ਕੀਤੀ ਗਈ ਹੈ। ਪਾਕਿਸਤਾਨ ਵਲੋਂ ਇਹ ਸੰਦੇਸ਼ ਦੇਣ ਦੀ ਕੋਸ਼ਿਸ਼ ਕੀਤੀ ਗਈ ਕਿ ਸਿੱਖ ਕੁੜੀਆਂ ਖੁਦ ਧਰਮ ਤਬਦੀਲੀ ਕਰ ਰਹੀ ਹੈ।

ਪ੍ਰਦਰਸ਼ਨ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਕਿਹਾ ਕਿ ਪਾਕਿਸਤਾਨ ਦੇ ਨਾਪਾਕ ਇਰਾਦਿਆਂ ਕਾਰਨ 95 ਫੀਸਦੀ ਸਿੱਖ ਪਾਕਿਸਤਾਨ ਛੱਡ ਚੁਕੇ ਹਨ। ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਵੀ ਕਿਹਾ ਕਿ ਹੈੱਡ ਗਰੰਥੀ ਦੀ ਧੀ ਨੂੰ ਤੁਰੰਤ ਰਿਹਾਅ ਕਰ ਕੇ ਉਨ੍ਹਾਂ ਦੇ ਪਰਿਵਾਰ ਕੋਲ ਭੇਜ ਦਿੱਤਾ ਜਾਵੇ। ਕੁੜੀ ਦੇ ਪਿਤਾ ਨੇ ਰੋ-ਰੋ ਕੇ ਦੁਨੀਆ ਨੂੰ ਆਪਣੀ ਆਪਬੀਤੀ ਸੁਣਾਈ, ਕੁੜੀ ਦੀ ਵੀ ਵੀਡੀਓ ਪਾਈ ਗਈ ਹੈ ਕਿ ਉਸ ਦਾ ਧਰਮ ਬਦਲਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਪਾਕਿਸਤਾਨ ਦੀ ਸਰਕਾਰ ਰਾਖਸ਼ਸੀ ਰੂਪ ਧਾਰਨ ਕਰ ਚੁਕੀ ਹੈ।


DIsha

Content Editor

Related News