ਸ਼੍ਰੋਮਣੀ ਅਕਾਲੀ ਦਲ ਵੱਲੋਂ ਨੌਦੀਪ ਕੌਰ ਮਾਮਲੇ 'ਚ ਸੋਨੀਪਤ ਪੁਲਸ ਨੂੰ ਸੌਂਪਿਆ ਗਿਆ ਮੰਗ ਪੱਤਰ

Tuesday, Feb 09, 2021 - 10:03 PM (IST)

ਸ਼੍ਰੋਮਣੀ ਅਕਾਲੀ ਦਲ ਵੱਲੋਂ ਨੌਦੀਪ ਕੌਰ ਮਾਮਲੇ 'ਚ ਸੋਨੀਪਤ ਪੁਲਸ ਨੂੰ ਸੌਂਪਿਆ ਗਿਆ ਮੰਗ ਪੱਤਰ

ਸੋਨੀਪਤ : ਹਰਿਆਣਾ 'ਚ ਨੌਦੀਪ ਕੌਰ ਦੀ ਗ੍ਰਿਫਤਾਰੀ ਤੋਂ ਬਾਅਦ ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਦੀ ਭਤੀਜੀ ਮੀਨਾ ਹੈਰਿਸ ਵੱਲੋਂ ਕੀਤੇ ਗਏ ਟਵੀਟ ਕਾਰਨ ਇਹ ਮਾਮਲਾ ਅੰਤਰਰਾਸ਼ਟਰੀ ਬਣ ਗਿਆ ਹੈ।
ਇਸ ਦੇ ਤਹਿਤ ਸਰਦਾਰ ਪਰਮਜੀਤ ਸਿੰਘ ਸਰਨਾ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਸੋਨੀਪਤ ਪੁਲਸ ਨੂੰ ਇੱਕ ਮੰਗ ਪੱਤਰ ਸੌਂਪਿਆ ਹੈ ਜਿਸ ਤੋਂ ਇਹ ਯਕੀਨੀ ਬਣਾਇਆ ਜਾ ਸਕੇ ਕਿ ਚੱਲ ਰਹੀ ਜਾਂਚ ਮਨੁੱਖੀ ਅਧਿਕਾਰਾਂ ਦੇ ਹੱਦ ਅੰਦਰ ਹੈ ਅਤੇ ਜੇਲ੍ਹ ਕਾਨੂੰਨ ਪ੍ਰਣਾਲੀ ਦੇ ਕਿਸੇ ਵੀ ਨਿਯਮ ਦੀ ਉਲੰਘਣਾ ਨਾ ਕੀਤੀ ਜਾਵੇ।

ਸਰਨਾ ਨੇ ਜ਼ਿਲ੍ਹਾ ਪੁਲਸ ਦੇ ਐਸ.ਐਸ.ਪੀ. ਜਸ਼ਨਦੀਪ ਸਿੰਘ ਰੰਧਾਵਾ ਨੂੰ ਇੱਕ ਮੰਗ ਪੱਤਰ ਸੌਂਪਦਿਆਂ ਦਲਿਤ ਮਜ਼ਦੂਾਂ ਦੇ ਹੱਕਾਂ ਲਈ ਲੜ ਰਹੀਂ 23 ਸਾਲਾ ਨੌਦੀਪ ਕੌਰ ਨਾਲ ਜਾਂਚ 'ਚ ਨਰਮੀ ਦਿਖਾਉਣ ਦੀ ਬੇਨਤੀ ਕੀਤੀ ਹੈ । ਉਨ੍ਹਾਂ ਕਿਹਾ ਕਿ ਸਾਨੂੰ ਲਗਦਾ ਹੈ ਸੋਨੀਪਤ ਪੁਲਸ ਅਤੇ ਪ੍ਰਸ਼ਾਸ਼ਨ ਸਾਡੀ ਬੇਨਤੀ 'ਤੇ ਇਮਾਨਦਾਰੀ ਨਾਲ ਵਿਚਾਰ ਕਰੇਗਾ। ਅਸੀਂ ਇਹ ਵੀ ਉਮੀਦ ਕਰਦੇ ਹਾਂ ਕਿ ਜੇਲ੍ਹ ਵਿੱਚ ਬੰਦ ਨੌਦੀਪ ਕੌਰ ਖ਼ਿਲਾਫ਼ ਦੁਰਵਿਵਹਾਰ ਦੇ ਦੋਸ਼ਾਂ ਦੀ ਨਿਰਪੱਖ ਅਤੇ ਸੁਤੰਤਰ ਤੌਰ 'ਤੇ ਜਾਂਚ ਕੀਤੀ ਜਾਵੇਗੀ। ”
ਦੱਸਣਯੋਗ ਹੈ ਕਿ ਨੌਦੀਪ ਕੌਰ ਨੂੰ 12 ਜਨਵਰੀ ਹਰਿਆਣਾ ਦੇ ਕੁੰਡਲੀ ਬਾਰਡਰ ਤੋਂ ਕਿਸਾਨ ਪ੍ਰਦਰਸ਼ਨ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਸੀ। ਜਿਸ ਤੋਂ ਬਾਅਦ ਉਸ 'ਤੇ ਗੰਭੀਰ ਧਾਰਾਵਾਂ ਲਗਾਈਆਂ ਗਈਆਂ ਅਤੇ ਜ਼ਮਾਨਤ ਪਟੀਸ਼ਨਾਂ ਨੂੰ 2 ਵਾਰ ਖਾਰਜ ਕਰ ਦਿੱਤਾ ਗਿਆ।


author

Bharat Thapa

Content Editor

Related News