ਦਿੱਲੀ ਕਮੇਟੀ ਚੋਣਾਂ ’ਚ ਬਹੁਮਤ ਵੱਲ ਵੱਧ ਰਿਹੈ ਸ਼੍ਰੋਮਣੀ ਅਕਾਲੀ ਦਲ, ਜਾਣੋ ਹੁਣ ਤੱਕ ਦੇ ਆਏ ਨਤੀਜਿਆਂ ਬਾਰੇ

Wednesday, Aug 25, 2021 - 12:56 PM (IST)

ਦਿੱਲੀ ਕਮੇਟੀ ਚੋਣਾਂ ’ਚ ਬਹੁਮਤ ਵੱਲ ਵੱਧ ਰਿਹੈ ਸ਼੍ਰੋਮਣੀ ਅਕਾਲੀ ਦਲ, ਜਾਣੋ ਹੁਣ ਤੱਕ ਦੇ ਆਏ ਨਤੀਜਿਆਂ ਬਾਰੇ

ਨਵੀਂ ਦਿੱਲੀ (ਕਮਲ ਕਾਂਸਲ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 46 ਵਾਰਡਾਂ ਲਈ 22 ਅਗਸਤ ਨੰ ਚੋਣਾਂ ਦੇ ਨਤੀਜੇ ਬੁੱਧਵਾਰ ਦੁਪਹਿਰ ਤੱਕ ਸਾਫ਼ ਹੋ ਜਾਣਗੇ। ਇਸ ਲਈ ਅੱਜ ਸਵੇਰ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਹੁਣ ਤੱਕ ਦੇ ਰੁਝਾਨਾਂ ’ਚ ਸ਼੍ਰੋਮਣੀ ਅਕਾਲੀ ਦਲ ਬਹੁਮਤ ਵੱਲ ਰਿਹਾ ਹੈ। ਉੱਥੇ ਹੀ ‘ਜਾਗੋ ਪਾਰਟੀ’ ਦੇ ਮਨਜੀਤ ਸਿੰਘ ਜੀ. ਕੇ. ਦੀ ਜਿੱਤ ਹੋਈ ਹੈ। ਉਨ੍ਹਾਂ  ਨੂੰ ਕੁੱਲ 661 ਵੋਟਾਂ ਮਿਲੀਆਂ । ਮਨਜੀਤ ਸਿੰਘ ਜੀ. ਕੇ. ਨੇ ਵਾਰਡ ਨੰਬਰ-38 ਗ੍ਰੇਟਰ ਕੈਲਾਸ਼ ਸੀਟ ਤੋਂ ਜਿੱਤ ਹਾਸਲ ਕੀਤੀ ਹੈ। ਇਸ ਦੇ ਨਾਲ ਹੀ ਜਸਮੇਨ ਸਿੰਘ ਨੋਨੀ, ਸ਼੍ਰੋਮਣੀ ਅਕਾਲੀ ਦਲ (ਬਾਦਲ) ਪਾਰਟੀ ਵਲੋਂ ਵਾਰਡ ਨੰਬਰ-43 ਵਿਵੇਕ ਵਿਹਾਰ ਤੋਂ ਜਿੱਤ ਹਾਸਲ ਕੀਤੀ ਹੈ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਦੋ ਹੋਰ ਉਮੀਦਵਾਰ ਸੁਖਵਿੰਦਰ ਸਿੰਘ ਬੱਬਰ, ਵਾਰਡ ਨੰਬਰ-44 ਗੀਤਾ ਕਾਲੋਨੀ ਅਤੇ ਪਰਵਿੰਦਰ ਸਿੰਘ ਲੱਕੀ ਨੇ ਵਾਰਡ ਨੰਬਰ-41, ਨਵੀਨ ਸ਼ਾਹਦਰਾ ਤੋਂ ਜਿੱਤ ਹਾਸਲ ਕਰ ਲਈ ਹੈ।  

ਇਹ ਵੀ ਪੜ੍ਹੋ : DSGMC ਚੋਣ ਨਤੀਜੇ 2021: ਗ੍ਰੇਟਰ ਕੈਲਾਸ਼ ਤੋਂ ਮਨਜੀਤ ਸਿੰਘ ਜੀ. ਕੇ. ਦੀ ਹੋਈ ਜਿੱਤ

ਹੁਣ ਤੱਕ 46 ’ਚੋਂ 27 ਸੀਟਾਂ ਦੇ ਰੁਝਾਨ ਆਏ ਹਨ। ਜਿਨ੍ਹਾਂ ’ਚੋਂ 20 ’ਤੇ ਅਕਾਲੀ ਦਲ ਬਾਦਲ ਅੱਗੇ ਹੈ, ਸ਼੍ਰੋਮਣੀ ਅਕਾਲੀ ਦਲ (ਦਿੱਲੀ) ਯਾਨੀ ਸਰਨਾ ਦਲ 5, ਜਾਗੋ 1 ਅਤੇ ਹੋਰ 1 ’ਤੇ ਅੱਗੇ ਹਨ। ਦੱਸਣਯੋਗ ਹੈ ਕਿ ਐਤਵਾਰ ਯਾਨੀ 22 ਅਗਸਤ ਨੂੰ 46 ਵਾਰਡਾਂ ਲਈ ਵੋਟਿੰਗ ਹੋਈ ਸੀ। ਦੱਸ ਦੇਈਏ ਕਿ ਵੋਟਾਂ ਦੀ ਗਿਣਤੀ ਲਈ ਗੁਰਦੁਆਰਾ ਡਾਇਰੈਕਟੋਰੇਟ ਵਲੋਂ 552 ਕਰਮਚਾਰੀਆਂ ਦੀ ਤਾਇਨਾਤੀ ਕੀਤੀ ਗਈ ਹੈ। ਇਸ ਵਾਰ 312 ਉਮੀਦਵਾਰ ਚੋਣ ਮੈਦਾਨ ਵਿਚ ਹਨ, ਜਿਨ੍ਹਾਂ ਦੀ ਕਿਸਮਤ ਦਾ ਫ਼ੈਸਲਾ ਅੱਜ ਹੋਵੇਗਾ। ਦੱਸ ਦੇਈਏ ਕਿ 46 ਵਾਰਡਾਂ ਲਈ ਪਈਆਂ ਵੋਟਾਂ ’ਚ ਵੋਟ ਫ਼ੀਸਦੀ 37.27 ਫ਼ੀਸਦੀ ਹੀ ਰਹੀ। ਕੁੱਲ  1,27,472 ਵੋਟਾਂ ਹੀ ਪਈਆਂ। 

ਪੜ੍ਹੋ ਇਹ ਵੀ ਖ਼ਬਰ - DSGMC ਚੋਣ ਨਤੀਜੇ 2021: ਦਿੱਲੀ ਕਮੇਟੀ ਦੀਆਂ ਚੋਣਾਂ ’ਚ ਮਨਜਿੰਦਰ ਸਿਰਸਾ ਪਿੱਛੇ, ਜਾਣੋ ਹੋਰ ਸੀਟਾਂ ਦੇ ਰੁਝਾਨ


author

DIsha

Content Editor

Related News