''ਪ੍ਰਤਿਭਾਸ਼ਾਲੀ ਸਿੱਖ ਬੱਚਿਆਂ ਨੂੰ ਸਨਮਾਨਤ ਕਰੇਗਾ ਸ਼੍ਰੋਮਣੀ ਅਕਾਲੀ ਦਲ''

09/01/2020 6:43:53 PM

ਨਵੀਂ ਦਿੱਲੀ- ਸ਼੍ਰੋਮਣੀ ਅਕਾਲੀ ਦਲ ਦਿੱਲੀ ਵਲੋਂ ਪ੍ਰਤਿਭਾਸ਼ਾਲੀ (ਟੈਲੇਂਟਡ) ਸਿੱਖ ਬੱਚਿਆਂ ਨੂੰ ਸਨਮਾਨ ਕੀਤਾ ਜਾਵੇਗਾ। ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਮੰਗਲਵਾਰ ਨੂੰ ਇੱਥੇ ਜਾਣਕਾਰੀ ਦਿੱਤੀ ਕਿ ਪਾਰਟੀ ਵਲੋਂ ਗੁਰੂ ਨਾਨਕ ਇੰਸਟੀਚਿਊਟ ਆਫ਼ ਹਾਇਰ ਐਜ਼ੂਕੇਸ਼ਨ, ਮੁਰਥਲ ਨਾਲ ਮਿਲ ਕੇ ਇਕ ਮੁਹਿੰਮ ਸ਼ੁਰੂ ਕੀਤੀ ਗਈ ਹੈ। ਜਿਸ ਦੇ ਅਧੀਨ ਬੱਚਿਆਂ ਨੂੰ ਸਨਮਾਨਤ ਕੀਤਾ ਜਾਵੇਗਾ।

ਸ਼੍ਰੀ ਸਰਨਾ ਨੇ ਕਿਹਾ ਕਿ ਇਸ ਮੁਹਿੰਮ ਦੀ ਪ੍ਰੇਰਨਾ ਉਨ੍ਹਾਂ ਨੂੰ ਉਨ੍ਹਾਂ ਦੇ ਪਿਤਾ ਤ੍ਰਿਲੋਚਨ ਸਿੰਘ ਤੋਂ ਮਿਲੀ ਹੈ। ਉਨ੍ਹਾਂ ਨੇ ਹਮੇਸ਼ਾ ਪ੍ਰਤਿਭਾਸ਼ਾਲੀ ਅਤੇ ਮਿਹਨਤ ਕਰਨ ਵਾਲਿਆਂ ਨੂੰ ਉਤਸ਼ਾਹਤ ਕੀਤਾ ਹੈ। ਉਨ੍ਹਾਂ ਨੇ ਦੱਸਿਆ ਕਿ ਬੱਚਿਆਂ ਨੂੰ ਪਹਿਲਾਂ ਅਪਲਾਈ ਕਰਨਾ ਹੋਵੇਗਾ, ਜਿਸ ਦੇ ਆਧਾਰ 'ਤੇ ਉਨ੍ਹਾਂ ਨੂੰ ਸਨਮਾਨਤ ਕੀਤਾ ਜਾਵੇਗਾ। ਸ਼੍ਰੀ ਸਰਨਾ ਨੇ ਇਹ ਵੀ ਕਿਹਾ ਕਿ 12ਵੀਂ ਜਮਾਤ 'ਚ ਚੰਗੇ ਅੰਕ ਪ੍ਰਾਪਤ ਕਰਨ ਵਾਲੇ ਬੱਚਿਆਂ ਦੇ ਨਾਲ-ਨਾਲ ਕਲਾ, ਸੰਗੀਤ ਅਤੇ ਖੇਡ ਦੇ ਖੇਤਰ 'ਚ ਸਰਵਸ਼੍ਰੇਸ਼ਠ ਬੱਚਿਆਂ ਨੂੰ ਵੀ ਸਨਮਾਨਤ ਕੀਤਾ ਜਾਵੇਗਾ। ਅਪਲਾਈ ਫੋਨ, ਮੇਲ ਅਤੇ ਆਨਲਾਈਨ ਐਪਲੀਕੇਸ਼ਨ ਰਾਹੀਂ ਕਰ ਸਕਦੇ ਹਨ। ਬੱਚਿਆਂ ਦੀ ਸਫ਼ਲਤਾ ਦੀ ਕਹਾਣੀ ਮਾਤਾ-ਪਿਤਾ ਆਡੀਓ ਅਤੇ ਵੀਡੀਓ ਦੇ ਮਾਧਿਅਮ ਨਾਲ ਵੀ ਭੇਜ ਸਕਦੇ ਹਨ। ਨਾਮਜ਼ਦਗੀ ਆਉਣ ਤੋਂ ਬਾਅਦ ਬੱਚਿਆਂ ਨੂੰ ਸਨਮਾਨਤ ਕੀਤਾ ਜਾਵੇਗਾ।


DIsha

Content Editor

Related News