ਗਠਜੋੜ ਤੋਂ ਬਾਅਦ ਵੀ ਨਹੀਂ ਬਦਲੇ ਸ਼ਿਵ ਸੈਨਾ ਦੇ ਤੇਵਰ

02/20/2019 2:51:05 AM

ਮੁੰਬਈ, (ਭਾਸ਼ਾ)– ਭਾਰਤੀ ਜਨਤਾ ਪਾਰਟੀ (ਭਾਜਪਾ) ਨਾਲ ਸੀਟਾਂ ਦੀ ਵੰਡ ’ਤੇ ਸਹਿਮਤੀ ਬਣਨ ਦੇ ਇਕ ਦਿਨ ਬਾਅਦ ਸ਼ਿਵ ਸੈਨਾ ਨੇ ਰਾਜਗ ਸਰਕਾਰ ਨੂੰ ਮੰਗਲਵਾਰ ਨੂੰ ਕਿਹਾ ਕਿ ਉਹ ਅਜਿਹਾ ਵਤੀਰਾ ਨਾ ਕਰੇ, ਜਿਸ ਨਾਲ ਅਜਿਹੇ ਦੋਸ਼ਾਂ ਨੂੰ ਬਲ ਮਿਲੇ ਕਿ ਉਹ ਚੋਣ ਨਤੀਜਿਆਂ ਨੂੰ ਪ੍ਰਭਾਵਿਤ ਕਰਨ ਲਈ ਜੰਗ ਛੇੜਨ ਦਾ ਯਤਨ ਕਰ ਰਹੀ ਹੈ। ਸ਼ਿਵ ਸੈਨਾ ਨੇ ਆਪਣੇ ਮੁੱਖ ਪੱਤਰ ‘ਸਾਮਨਾ’ ਵਿਚ ਇਕ ਸੰਪਾਦਕੀ ਵਿਚ ਕਿਹਾ ਕਿ ਸਿਆਸੀ ਲਾਭ ਲਈ ਦੰਗਿਆਂ ਅਤੇ ਅੱਤਵਾਦੀ ਹਮਲਿਆਂ ਦੀ ਵਰਤੋਂ ਨਹੀਂ ਕੀਤੀ ਜਾਣੀ ਚਾਹੀਦੀ। ਪਾਰਟੀ ਨੇ ਚੌਕਸ ਕੀਤਾ ਕਿ ਅਜਿਹੀਆਂ ਘਟਨਾਵਾਂ ’ਤੇ ਕਸ਼ਮੀਰ ਦੇ ਵਿਦਿਆਰਥੀਆਂ ਨੂੰ ਨਿਸ਼ਾਨਾ ਬਣਾਏ ਜਾਣ ਨਾਲ ਸਰਕਾਰ ਲਈ ਜ਼ਿਆਦਾ ਪ੍ਰੇਸ਼ਾਨੀ ਖੜ੍ਹੀ ਹੋ ਸਕਦੀ ਹੈ। ਇਹ ਟਿੱਪਣੀ ਅਗਲੀ ਲੋਕ ਸਭਾ ਅਤੇ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ ਭਾਜਪਾ ਅਤੇ ਸ਼ਿਵ ਸੈਨਾ ਵਿਚਾਲੇ ਸੀਟਾਂ ਦੀ ਵੰਡ ਦੀ ਵਿਵਸਥਾ ਦੇ ਐਲਾਨ ਤੋਂ ਬਾਅਦ ਆਈ ਹੈ। 


KamalJeet Singh

Content Editor

Related News