ਸ਼ਿਵ ਸੈਨਾ ਨੇ 2 ਜੁਲਾਈ ਤੋਂ ਅਮਰਨਾਥ ਯਾਤਰਾ ਸ਼ੁਰੂ ਕਰਨ ਦੀ ਮੰਗ ਕੀਤੀ
Sunday, May 31, 2020 - 04:03 PM (IST)

ਜੰਮੂ- ਸ਼ਿਵ ਸੈਨਾ ਦੀ ਜੰਮੂ-ਕਸ਼ਮੀਰ ਇਕਾਈ ਨੇ 2 ਜੁਲਾਈ ਤੋਂ ਅਮਰਨਾਥ ਯਾਤਰਾ ਸ਼ੁਰੂ ਕਰਨ ਦੀ ਮੰਗ ਕੀਤੀ ਹੈ, ਜਦੋਂ ਕਿ ਕੇਂਦਰ ਸ਼ਾਸਿਤ ਪ੍ਰਦੇਸ਼ ਦੀ ਸਰਕਾਰ ਨੇ ਹਾਲੇ ਤੱਕ ਇਸ ਸਲਾਨਾ ਤੀਰਥ ਯਾਤਰਾ ਦੇ ਸੰਬੰਧ 'ਚ ਕੋਈ ਫੈਸਲਾ ਨਹੀਂ ਲਿਆ ਹੈ। ਸ਼ਿਵ ਸੈਨਾ ਦੀ ਜੰਮੂ-ਕਸ਼ਮੀਰ ਇਕਾਈ ਦੇ ਪ੍ਰਧਾਨ ਮਨੀਸ਼ ਸਾਹਨੀ ਨੇ ਕਿਹਾ,''ਅਸੀਂ ਪਵਿੱਤਰ ਅਮਰਨਾਥ ਯਾਤਰਾ ਨੂੰ ਲੈ ਕੇ ਸਥਿਤੀ ਦੀ ਸਮਾਪਤੀ ਅਤੇ ਯਾਤਰਾ ਲਈ 15 ਜੂਨ ਤੋਂ ਰਜਿਸਟਰੇਸ਼ਨ ਪ੍ਰਕਿਰਿਆ ਸ਼ੁਰੂ ਕਰਨ ਅਤੇ 2 ਜੁਲਾਈ ਤੋਂ ਯਾਤਰਾ ਦੀ ਮਨਜ਼ੂਰੀ ਚਾਹੁੰਦੇ ਹਾਂ।''
ਉਨ੍ਹਾਂ ਕਿਹਾ ਕਿ ਪਾਰਟੀ ਨੇ ਸਾਰੀਆਂ ਜ਼ਰੂਰੀ ਸਾਵਧਾਨੀਆਂ ਨਾਲ ਪਵਿੱਤਰ ਅਮਰਨਾਥ ਯਾਤਰਾ ਦੀ ਮਨਜ਼ੂਰੀ ਦੇਣ ਲਈ ਨਿਰਦੇਸ ਜਾਰੀ ਕਰਨ ਨੂੰ ਲੈ ਕੇ ਕੇਂਦਰੀ ਮੰਤਰੀ ਅਮਿਤ ਸ਼ਾਹ ਅਤੇ ਜੰਮੂ-ਕਸ਼ਮੀਰ ਦੇ ਉਪਰਾਜਪਾਲ ਗਿਰੀਸ਼ ਚੰਦਰ ਮੁਰਮੂ ਨੂੰ ਮੰਗ ਪੱਤਰ ਵੀ ਸੌਂਪਿਆ ਹੈ। ਸ਼੍ਰੀ ਸਾਹਨੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ 15 ਜੂਨ ਤੋਂ ਧਾਰਮਿਕ ਥਾਂਵਾਂ ਨੂੰ ਖੋਲ੍ਹਣ ਅਤੇ ਅੰਤਰਰਾਜੀ ਯਾਤਰਾ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਹੁਣ ਲਗਭਗ ਸਾਰੀਆਂ ਰੁਕਾਵਟਾਂ ਖਤਮ ਹੋ ਗਈਆਂ ਹਨ ਅਤੇ ਸਾਰੀਆਂ ਜ਼ਰੂਰੀ ਸਾਵਧਾਨੀਆਂ ਨਾਲ ਰਜਿਸਟਰੇਸ਼ਨ ਦੀ ਪ੍ਰਕਿਰਿਆ ਜਲਦ ਤੋਂ ਜਲਦ ਸ਼ੁਰੂ ਹੋ ਜਾਣੀ ਚਾਹੀਦੀ ਹੈ।