ਸ਼ਿਵ ਸੈਨਾ ਵਿਧਾਇਕ ਲਾਪਤਾ, ਟਿਕਟ ਨਾ ਮਿਲਣ ਤੋਂ ਸੀ ਨਾਰਾਜ਼

Wednesday, Oct 30, 2024 - 10:35 AM (IST)

ਸ਼ਿਵ ਸੈਨਾ ਵਿਧਾਇਕ ਲਾਪਤਾ, ਟਿਕਟ ਨਾ ਮਿਲਣ ਤੋਂ ਸੀ ਨਾਰਾਜ਼

ਪਾਲਘਰ (ਭਾਸ਼ਾ)- ਵਿਧਾਨ ਸਭਾ ਚੋਣਾਂ ਲਈ ਟਿਕਟ ਨਾ ਦਿੱਤੇ ਜਾਣ ਤੋਂ ਨਾਰਾਜ਼ ਸ਼ਿਵ ਸੈਨਾ ਦੇ ਮੌਜੂਦਾ ਵਿਧਾਇਕ ਸ਼੍ਰੀਨਿਵਾਸ ਵਨਗਾ ਲਾਪਤਾ ਹਨ। ਇਹ ਜਾਣਕਾਰੀ ਉਸ ਦੇ ਪਰਿਵਾਰਕ ਮੈਂਬਰਾਂ ਨੇ ਦਿੱਤੀ। ਹਾਲਾਂਕਿ ਵਨਗਾ ਦੇ ਪਰਿਵਾਰ ਨੇ ਅਜੇ ਤੱਕ ਪੁਲਸ ਕੋਲ ਕੋਈ ਸ਼ਿਕਾਇਤ ਦਰਜ ਨਹੀਂ ਕਰਵਾਈ ਹੈ। ਮਹਾਰਾਸ਼ਟਰ ਦੇ ਪਾਲਘਰ ਦੇ ਇਕ ਸੀਨੀਅਰ ਪੁਲਸ ਅਧਿਕਾਰੀ ਨੇ ਬੁੱਧਵਾਰ ਸਵੇਰੇ ਦੱਸਿਆ ਕਿ ਅਜੇ ਤੱਕ ਵਨਗਾ ਦੇ ਟਿਕਾਣੇ ਬਾਰੇ ਕੋਈ ਵੀ ਜਾਣਕਾਰੀ ਨਹੀਂ ਹੈ। ਸੋਮਵਾਰ ਸ਼ਾਮ ਤੋਂ ਉਹ ਸੰਪਰਕ 'ਚ ਨਹੀਂ ਹਨ। ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਦੀ ਕਾਫੀ ਭਾਲ ਕੀਤੀ ਪਰ ਉਹ ਨਹੀਂ ਮਿਲੇ। ਉਨ੍ਹਾਂ ਨੇ ਵਨਗਾ ਦੀ ਮਾਨਸਿਕ ਸਥਿਤੀ 'ਤੇ ਚਿੰਤਾ ਪ੍ਰਗਟਾਈ ਸੀ। ਸ਼ਿਵ ਸੈਨਾ ਵੱਲੋਂ ਟਿਕਟ ਨਾ ਦਿੱਤੇ ਜਾਣ ਤੋਂ ਨਾਰਾਜ਼ ਵਨਗਾ ਨੇ ਸੋਮਵਾਰ ਨੂੰ ਪੱਤਰਕਾਰਾਂ ਨੂੰ ਕਿਹਾ ਸੀ ਕਿ ਉਨ੍ਹਾਂ ਨੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਦਾ ਸਮਰਥਨ ਕਰਕੇ ਉਨ੍ਹਾਂ ਦੀ ਪਾਰਟੀ 'ਚ ਸ਼ਾਮਲ ਹੋ ਕੇ 'ਵੱਡੀ ਗਲਤੀ' ਕੀਤੀ ਹੈ। ਵਨਗਾ ਦੀ ਭਾਵੁਕ ਪ੍ਰਤੀਕਿਰਿਆ ਦੇ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਏ ਹਨ ਅਤੇ ਨਿਊਜ਼ ਚੈਨਲਾਂ ਨੇ ਵੀ ਇਨ੍ਹਾਂ ਨੂੰ ਪ੍ਰਸਾਰਿਤ ਕੀਤਾ ਹੈ। ਸ਼ਿਵ ਸੈਨਾ 'ਚ ਵੰਡ ਤੋਂ ਬਾਅਦ ਸ਼੍ਰੀਨਿਵਾਸ ਵਨਗਾ ਨੇ ਸ਼ਿੰਦੇ ਦਾ ਸਮਰਥਨ ਕੀਤਾ ਸੀ। ਉਨ੍ਹਾਂ ਨੇ ਪਾਰਟੀ ਵੱਲੋਂ ਇਸ ਸੀਟ ਤੋਂ ਮੁੜ ਉਮੀਦਵਾਰ ਬਣਾਏ ਜਾਣ ਦੀ ਉਮੀਦ ਸੀ।

ਫਿਲਹਾਲ ਸ਼ਿਵ ਸੈਨਾ ਨੇ ਸਾਬਕਾ ਸੰਸਦ ਮੈਂਬਰ ਰਾਜੇਂਦਰ ਗਾਵਿਤ ਨੂੰ ਇਸ ਸੀਟ ਤੋਂ ਟਿਕਟ ਦਿੱਤਾ ਹੈ। ਰਾਜੇਂਦਰ ਨੇ ਵੀ ਜੂਨ 2022 'ਚ ਊਧਵ ਠਾਕਰੇ ਦੀ ਅਗਵਾਈ ਖ਼ਿਲਾਫ਼ ਬਗਾਵਤ ਦੌਰਾਨ ਸ਼ਿੰਦੇ ਦਾ ਸਾਥ ਦਿੱਤਾ ਸੀ। ਵਨਗਾ ਨੇ ਸ਼ਿੰਦੇ ਦੇ ਮੁਕਾਬਲੇ ਅਤੇ ਸ਼ਿਵ ਸੈਨਾ (ਊਧਵ ਬਾਲਾ ਸਾਹਿਬ ਠਾਕਰੇ) ਮੁਖੀ ਊਧਵ ਠਾਕਰੇ ਨੂੰ 'ਦੇਵ ਮਾਨੁਸ' ਵੀ ਦੱਸਿਆ ਸੀ। ਵਨਗਾ ਦੇ ਲਾਪਤਾ ਹੋਣ ਤੋਂ ਪਹਿਲੇ ਉਨ੍ਹਾਂ ਦੇ ਪਰਿਵਾਰ ਦੇ ਮੈਂਬਰਾਂ ਨੇ ਉਨ੍ਹਾਂ ਦੀ ਮਾਨਸਿਕ ਸਥਿਤੀ 'ਤੇ ਚਿੰਤਾ ਜ਼ਾਹਰ ਕੀਤੀ ਸੀ ਅਤੇ ਦੱਸਿਆ ਸੀ ਕਿ ਉਨ੍ਹਾਂ ਨੇ ਨਾ ਸਿਰਫ਼ ਉਨ੍ਹਾਂ ਨਾਲ ਗੱਲਬਾਤ ਕਰਨਾ ਅਤੇ ਖਾਣਾ ਖਾਣਾ ਬੰਦ ਕਰ ਦਿੱਤਾ ਹੈ ਸਗੋਂ ਉਹ ਰੋ ਵੀ ਰਹੇ ਹਨ ਅਤੇ ਆਪਣੇ ਜੀਵਨ ਨੂੰ ਨੁਕਸਾਨ ਪਹੁੰਚਾਉਣ ਦੀ ਧਮਕੀ ਵੀ ਦੇ ਰਹੇ ਹਨ। ਅਜਿਹਾ ਦੱਸਿਆ ਜਾ ਰਿਹਾ ਹੈ ਕਿ ਵਿਧਾਇਕ ਦੀ ਸਥਿਤੀ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ ਮੁੱਖ ਮੰਤਰੀ ਸ਼ਿੰਦੇ ਨੇ ਵਨਗਾ ਦੀ ਪਤਨੀ ਨਾਲ ਸੰਪਰਕ ਕੀਤਾ ਸੀ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਸੀ ਕਿ ਉਨ੍ਹਾਂ ਦੇ ਪਤੀ ਨੂੰ ਮਹਾਰਾਸ਼ਟਰ ਵਿਧਾਨ ਸਭਾ ਪ੍ਰੀਸ਼ਦ ਦੇ ਮੈਂਬਰ ਵਜੋਂ ਭੂਮਿਕਾ ਦੇਣ 'ਤੇ ਵਿਚਾਰ ਕੀਤਾ ਜਾਵੇਗਾ। ਮਹਾਰਾਸ਼ਟਰ ਦੀ 288 ਮੈਂਬਰੀ ਵਿਧਾਨ ਸਭਾ ਲਈ ਵੋਟਿੰਗ 20 ਨਵੰਬਰ ਨੂੰ ਹੋਵੇਗੀ ਅਤੇ ਵੋਟਾਂ ਦੀ ਗਿਣਤੀ 23 ਨਵੰਬਰ ਨੂੰ ਕੀਤੀ ਜਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News